ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸਿਤਾਰਮਨ ਨੇ ਅੱਜ ਕੋਰੋਨਾ ਵਾਇਰਸ ਦੇ ਚੱਲਦੇ ਆਰਥਿਕ ਸਹੂਲਤ ਲਈ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਉਸ ਨੇ 1.70 ਲੱਖ ਕਰੋੜ ਰੁਪਏ ਦੇ ਰਾਹਤ ਪੈਕਜ ਦਾ ਐਲਾਨ ਕਰਦੇ ਹੋਏ ਕਿਹਾ ਕਿ ਕੋਈ ਭੁੱਖ ਨਾ ਸੌਂਵੇ ਸਰਕਾਰ ਦੀ ਇਹੀ ਕੋਸ਼ਿਸ਼ ਹੈ। ਵਿੱਤ ਮੰਤਰੀ ਨੇ ਕਿਹਾ ਕਿ ਲੌਕਡਾਉਨ ਦਾ ਦੂਜਾ ਦਿਨ ਹੈ ਤੇ ਸਰਕਾਰ ਦੀ ਸਥਿਤੀ 'ਤੇ ਨਜ਼ਰ ਹੈ।
ਕੋਰੋਨਾਵਾਇਰਸ ਨਾਲ ਦੇਸ਼ ਨੂੰ ਹੋਏ ਨੁਕਸਾਨ ਦੇ ਮੱਦੇਨਜ਼ਰ ਸਰਕਾਰ ਲਗਾਤਾਰ ਦੋ ਦਿਨਾਂ ਤੋਂ ਆਰਥਿਕ ਮੋਰਚੇ 'ਤੇ ਐਲਾਨ ਕਰ ਰਹੀ ਹੈ। ਇਸੇ ਕੜੀ ਵਿੱਚ, ਮੰਗਲਵਾਰ ਨੂੰ ਵਿੱਤ ਮੰਤਰੀ ਨੇ ਵੱਡੇ ਐਲਾਨ ਕੀਤੇ ਤੇ ਕੱਲ੍ਹ ਕੈਬਨਿਟ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਦੇਸ਼ ਦੇ ਲੋਕਾਂ ਲਈ ਵੀ ਕਈ ਐਲਾਨ ਕੀਤੇ।