ਚੰਡੀਗੜ੍ਹ: ਠੰਢ ਦੇ ਮੌਸਮ ਵਿੱਚ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ। ਉਸੇ ਸਮੇਂ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਨਹਾਉਣ ਲਈ ਗਰਮ ਪਾਣੀ ਦਾ ਪ੍ਰਬੰਧ ਕਰ ਕੇ ਦਿੱਤਾ ਹੈ।ਇਸ ਦੇ ਨਾਲ ਹੀ ਮੋਬਾਇਲ ਚਾਰਜ ਕਰ ਲਈ ਵੀ ਬੰਦੋਬਸਤ ਕੀਤਾ ਹੈ।ਪਿਛਲੇ ਕਰੀਬ 15 ਦਿਨਾਂ ਤੋਂ ਦਿੱਲੀ-ਹਰਿਆਣਾ ਦੀ ਸਰਹੱਦ ਉਤੇ ਬੈਠੇ ਕਿਸਾਨਾਂ ਨੂੰ ਕਾਫੀ ਮੁਸ਼ਕਿਲਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।