ਨਵੀਂ ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਲੋਕ ਸਭਾ ‘ਚ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐਸਪੀਜੀ) ਸ਼ੋਧ ਬਿੱਲ ਪੇਸ਼ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਬਿੱਲ ਨੂੰ ਪੇਸ਼ ਕਰਨ ਦਾ ਮਕਸਦ ਇਸ ਨੂੰ ਬਿਹਤਰ ਬਣਾਉਣਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਐਸਪੀਜੀ ਸੁਰੱਖਿਆ ਕਵਰ ਹੁਣ ਪ੍ਰਧਾਨ ਮੰਤਰੀ ਤੇ ਉਸ ਦੇ ਆਵਾਸ ‘ਤੇ ਰਹਿ ਰਹੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਹੀ ਮਿਲੇਗੀ।

ਇਸ ਤੋਂ ਇਲਾਵਾ ਐਸਪੀਜੀ ਸੁਰੱਖਿਆ ਸਾਬਕਾ ਪ੍ਰਧਾਨ ਮੰਤਰੀ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਜਾਵੇਗੀ ਜੋ ਅਧਿਕਾਰਕ ਤੌਰ ‘ਤੇ ਸਰਕਾਰ ਵੱਲੋਂ ਅਲਾਟ ਕੀਤੇ ਆਵਾਸ ‘ਚ ਰਹ ਰਹੇ ਹਨ। ਦੱਸ ਦਈਏ ਕਿ ਇਸੇ ਮਹੀਨੇ ਦੀ ਸ਼ੁਰੂਆਤ ‘ਚ ਕੇਂਦਰ ਨੇ ਗਾਂਧੀ ਪਰਿਵਾਰ ਤੋਂ ਐਸਪੀਜੀ ਸੁਰੱਖਿਆ ਵਾਪਸ ਲਈ ਸੀ। ਹੁਣ ਉਨ੍ਹਾਂ ਨੂੰ ਸੀਆਰਪੀਐਫ ਦੇ ਕਮਾਂਡੋ ਜ਼ੈਡ ਪਲੱਸ ਸੁਰੱਖਿਆ ਦੇਣਗੇ।