Sandeep Singh: ਹਰਿਆਣਾ ਦੀ ਸਿਆਸਤ ਵਿੱਚ ਵੱਡਾ ਧਮਾਕਾ ਹੋਇਆ ਹੈ। ਖੇਡ ਮੰਤਰੀ ਸੰਦੀਪ ਸਿੰਘ ਨੇ ਅਹੁਦੇ ਤੋਂ ਲਾਂਭੇ ਹੋਣ ਦਾ ਫੈਸਲਾ ਲਿਆ ਹੈ। ਉਨ੍ਹਾਂ ਉੱਪਰ ਛੇੜਛਾੜ ਦੇ ਦੋਸ਼ਾਂ ਤਹਿਤ ਕੇਸ ਦਰਜ ਹੋਇਆ ਹੈ। ਇਹ ਕੇਸ ਚੰਡੀਗੜ੍ਹ ਪੁਲਿਸ ਵੱਲੋਂ ਦਰਜ ਕੀਤਾ ਗਿਆ ਹੈ। 



ਦੱਸ ਦਈਏ ਕਿ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਖੇਡ ਮੰਤਰੀ ਸੰਦੀਪ ਸਿੰਘ ਨੇ ਛੇੜਛਾੜ ਦੇ ਦੋਸ਼ਾਂ ਤਹਿਤ ਕੇਸ ਦਰਜ ਹੋਣ ਤੋਂ ਬਾਅਦ ਆਪਣੇ ਅਹੁਦੇ ਤੋਂ ਹਟਣ ਦਾ ਫੈਸਲਾ ਕੀਤਾ ਹੈ। 



ਦੂਜੇ ਪਾਸੇ ਸੰਦੀਪ ਸਿੰਘ ਨੇ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਸ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ ਤੇ ਉਹ ਜਾਂਚ ਕਮੇਟੀ ਦੀ ਰਿਪੋਰਟ ਆਉਣ ਤਕ ਖੇਡ ਮੰਤਰੀ ਨਹੀਂ ਰਹਿਣਗੇ ਤੇ ਆਪਣੀ ਜ਼ਿੰਮੇਵਾਰੀ ਮੁੱਖ ਮੰਤਰੀ ਨੂੰ ਸੌਂਪ ਦਿੱਤੀ ਹੈ। 


ਇਸ ਤੋਂ ਪਹਿਲਾਂ ਪੁਲਿਸ ਨੇ ਮਹਿਲਾ ਕੋਚ ਨਾਲ ਛੇੜਛਾੜ ਦੇ ਦੋਸ਼ਾਂ ਤਹਿਤ ਮੰਤਰੀ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਦੇ ਨਾਲ ਹੀ ਡੀਜੀਪੀ ਨੇ ਇਸ ਮਾਮਲੇ ਦੀ ਜਾਂਚ ਲਈ ਕਮੇਟੀ ਬਣਾ ਦਿੱਤੀ ਹੈ ਜਿਸ ਵਿੱਚ ਦੋ ਆਈਪੀਐਸ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:


ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 60 ਲੱਖ ਦੇ ਖਾਣੇ ਬਾਰੇ Video ਸਾਂਝੀ ਕਰਕੇ ਦਿੱਤਾ ਇਹ ਜਵਾਬ...


Punjab Breaking News LIVE: ਨਵਾਂ ਸਾਲ ਚੜ੍ਹਦੇ ਹੀ ਮਹਿੰਗਾਈ ਦਾ ਝਟਕਾ, ਬੀਐਸਐਫ ਨੇ 22 ਡ੍ਰੋਨ ਡੇਗੇ, ਲਤੀਫਪੁਰਾ ਮੁੜ ਵਸੇਬਾ ਸਾਂਝਾ ਮੋਰਚਾ ਦਾ ਐਕਸ਼ਨ, ਨਵੇਂ ਸਾਲ ਤੋਂ ਨਵੇਂ ਨਿਯਮ


 
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ