ਪੜਚੋਲ ਕਰੋ

ਪਾਕਿਸਤਾਨ ਲਈ ਜਾਸੂਸੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼, ਪੰਜਾਬ ਤੇ ਹਰਿਆਣਾ ਤੋਂ ਮਹਿਲਾ ਯੂਟਿਊਬਰ ਸਮੇਤ 6 ਗ੍ਰਿਫ਼ਤਾਰ, ਜਾਣੋ ਪੂਰੀ ਜਾਣਕਾਰੀ

ਜੋਤੀ ਰਾਣੀ ਨੇ ਕਿਹਾ ਕਿ ਮੈਂ ਵਟਸਐਪ, ਸਨੈਪਚੈਟ ਅਤੇ ਟੈਲੀਗ੍ਰਾਮ ਸਮੇਤ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਉਨ੍ਹਾਂ ਸਾਰਿਆਂ ਦੇ ਸੰਪਰਕ ਵਿੱਚ ਰਹੀ ਤੇ ਦੇਸ਼ ਵਿਰੋਧੀ ਜਾਣਕਾਰੀ ਭੇਜਣੀ ਸ਼ੁਰੂ ਕਰ ਦਿੱਤੀ। ਜੋਤੀ ਰਾਣੀ ਨੇ ਇਹ ਵੀ ਕਿਹਾ ਕਿ ਮੈਂ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਅਧਿਕਾਰੀ ਦਾਨਿਸ਼ ਨੂੰ ਕਈ ਵਾਰ ਮਿਲੀ।

ਭਾਰਤ ਦੇ ਆਪ੍ਰੇਸ਼ਨ ਸਿੰਦੂਰ ਅਤੇ ਉਸ ਸਮੇਂ ਤੋਂ ਪਾਕਿਸਤਾਨ ਨਾਲ ਜਾਰੀ  ਤਣਾਅ ਦੇ ਵਿਚਕਾਰ ਇੱਕ ਵੱਡੇ ਜਾਸੂਸੀ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ ਹੈ। ਸੁਰੱਖਿਆ ਏਜੰਸੀਆਂ ਨੇ ਪੰਜਾਬ ਅਤੇ ਹਰਿਆਣਾ ਤੋਂ ਛੇ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਨ੍ਹਾਂ ਲੋਕਾਂ ਨੂੰ ਹਰਿਆਣਾ ਦੇ ਕੈਥਲ, ਹਿਸਾਰ, ਨੂਹ ਅਤੇ ਪਾਣੀਪਤ ਦੇ ਨਾਲ-ਨਾਲ ਪੰਜਾਬ ਦੇ ਮਲੇਰਕੋਟਲਾ ਤੋਂ ਫੜਿਆ ਗਿਆ ਹੈ। ਇਨ੍ਹਾਂ ਲੋਕਾਂ 'ਤੇ ਭਾਰਤ ਦੀ ਗੁਪਤ ਫੌਜੀ ਜਾਣਕਾਰੀ ਪਾਕਿਸਤਾਨ ਨੂੰ ਭੇਜਣ ਦਾ ਦੋਸ਼ ਹੈ।

ਸੁਰੱਖਿਆ ਏਜੰਸੀਆਂ ਨੇ ਹਰਿਆਣਾ ਦੇ ਹਿਸਾਰ ਤੋਂ ਮਹਿਲਾ ਯੂਟਿਊਬਰ ਜੋਤੀ ਰਾਣੀ ਨੂੰ ਭਾਰਤ ਦੀ ਗੁਪਤ ਫੌਜੀ ਜਾਣਕਾਰੀ ਪਾਕਿਸਤਾਨ ਭੇਜਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਮਹਿਲਾ ਯੂਟਿਊਬਰ 2023 ਵਿੱਚ ਆਪਣੇ ਟ੍ਰੈਵਲ ਚੈਨਲ "ਟ੍ਰੈਵਲ ਵਿਦ ਜੋਅ" ਦੀ ਸ਼ੂਟਿੰਗ ਲਈ ਪਾਕਿਸਤਾਨ ਗਈ ਸੀ, ਜਿੱਥੇ ਪਾਕਿਸਤਾਨ ਦੂਤਾਵਾਸ ਦੇ ਇੱਕ ਅਧਿਕਾਰੀ ਦੇ ਕਹਿਣ 'ਤੇ, ਉਹ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਅਧਿਕਾਰੀਆਂ ਦੇ ਸੰਪਰਕ ਵਿੱਚ ਆਈ ਅਤੇ ਉਦੋਂ ਤੋਂ ਲਗਾਤਾਰ ਪਾਕਿਸਤਾਨ ਨੂੰ ਭਾਰਤ ਵਿਰੋਧੀ ਜਾਣਕਾਰੀ ਭੇਜ ਰਹੀ ਸੀ।

ਹਾਲ ਹੀ ਵਿੱਚ, ਭਾਰਤ ਸਰਕਾਰ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਅਧਿਕਾਰੀ ਦਾਨਿਸ਼ ਨੂੰ 24 ਘੰਟਿਆਂ ਦੇ ਅੰਦਰ ਭਾਰਤ ਛੱਡਣ ਦਾ ਹੁਕਮ ਦਿੱਤਾ ਸੀ। ਦਾਨਿਸ਼ ਦੇ ਨਿਰਦੇਸ਼ਾਂ 'ਤੇ ਕੰਮ ਕਰਨ ਵਾਲੇ ਕੁੱਲ 6 ਪਾਕਿਸਤਾਨੀ ਜਾਸੂਸਾਂ ਨੂੰ ਹੁਣ ਤੱਕ ਪੰਜਾਬ ਅਤੇ ਹਰਿਆਣਾ ਦੇ ਮਲੇਰਕੋਟਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਸਾਰੇ ਲੋਕ ਦਾਨਿਸ਼ ਦੇ ਸੰਪਰਕ ਵਿੱਚ ਸਨ। ਜੋਤੀ ਦਾਨਿਸ਼ ਦੇ ਸੰਪਰਕ ਵਿੱਚ ਸੀ, ਜੋ ਪਾਕਿਸਤਾਨ ਹਾਈ ਕਮਿਸ਼ਨ ਵਿੱਚ ਕੰਮ ਕਰਦਾ ਸੀ ਤੇ ਦਾਨਿਸ਼ ਨੇ ਉਸਨੂੰ ਵੀਜ਼ਾ ਦਿਵਾ ਕੇ ਪਾਕਿਸਤਾਨ ਭੇਜ ਦਿੱਤਾ ਸੀ।

ਇਸ ਮਾਮਲੇ ਵਿੱਚ ਜੋਤੀ ਰਾਣੀ ਤੋਂ ਪੁੱਛਗਿੱਛ ਦੌਰਾਨ ਕਈ ਮਹੱਤਵਪੂਰਨ ਖੁਲਾਸੇ ਹੋਏ ਹਨ। ਜੋਤੀ ਰਾਣੀ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਮੈਂ 2023 ਵਿੱਚ ਪਾਕਿਸਤਾਨ ਵੀਜ਼ਾ ਲਈ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਗਈ ਸੀ, ਜਿੱਥੇ ਮੇਰੀ ਮੁਲਾਕਾਤ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼ ਨਾਲ ਹੋਈ। ਮੈਂ ਦਾਨਿਸ਼ ਦਾ ਮੋਬਾਈਲ ਨੰਬਰ ਲੈ ਲਿਆ ਸੀ। ਇਸ ਤੋਂ ਬਾਅਦ ਮੈਂ ਉਸ ਨਾਲ ਗੱਲਾਂ ਕਰਨ ਲੱਗ ਪਈ। ਉਸ ਤੋਂ ਬਾਅਦ, ਮੈਂ ਦੋ ਵਾਰ ਪਾਕਿਸਤਾਨ ਗਈ, ਜਿੱਥੇ ਦਾਨਿਸ਼ ਦੇ ਕਹਿਣ 'ਤੇ, ਮੈਂ ਉਸਦੇ ਜਾਣਕਾਰ ਅਲੀ ਅਹਿਵਾਨ ਨੂੰ ਮਿਲੀ, ਜਿਸਨੇ ਮੇਰੇ ਠਹਿਰਨ ਅਤੇ ਯਾਤਰਾ ਦਾ ਪ੍ਰਬੰਧ ਕੀਤਾ। ਪਾਕਿਸਤਾਨ ਵਿੱਚ, ਅਲੀ ਅਹਿਵਾਨ ਨੇ ਪਾਕਿਸਤਾਨੀ ਸੁਰੱਖਿਆ ਅਤੇ ਖੁਫੀਆ ਅਧਿਕਾਰੀਆਂ ਨਾਲ ਮੇਰੀ ਮੁਲਾਕਾਤ ਦਾ ਪ੍ਰਬੰਧ ਕੀਤਾ। ਉੱਥੇ ਹੀ ਮੇਰੀ ਮੁਲਾਕਾਤ ਸ਼ਾਕਿਰ ਅਤੇ ਰਾਣਾ ਸ਼ਾਹਬਾਜ਼ ਨਾਲ ਵੀ ਹੋਈ। ਮੈਂ ਸ਼ਕਿਰ ਦਾ ਮੋਬਾਈਲ ਨੰਬਰ ਲਿਆ ਤੇ ਇਸਨੂੰ ਆਪਣੇ ਮੋਬਾਈਲ ਵਿੱਚ ਜਾਟ ਰੰਧਾਵਾ ਨਾਮ ਨਾਲ ਸੇਵ ਕਰ ਲਿਆ ਤਾਂ ਜੋ ਕਿਸੇ ਨੂੰ ਸ਼ੱਕ ਨਾ ਹੋਵੇ। ਇਸ ਤੋਂ ਬਾਅਦ ਮੈਂ ਭਾਰਤ ਵਾਪਸ ਆ ਗਈ।

ਜੋਤੀ ਰਾਣੀ ਨੇ ਕਿਹਾ ਕਿ ਮੈਂ ਵਟਸਐਪ, ਸਨੈਪਚੈਟ ਅਤੇ ਟੈਲੀਗ੍ਰਾਮ ਸਮੇਤ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਉਨ੍ਹਾਂ ਸਾਰਿਆਂ ਦੇ ਸੰਪਰਕ ਵਿੱਚ ਰਹੀ ਤੇ ਦੇਸ਼ ਵਿਰੋਧੀ ਜਾਣਕਾਰੀ ਭੇਜਣੀ ਸ਼ੁਰੂ ਕਰ ਦਿੱਤੀ। ਜੋਤੀ ਰਾਣੀ ਨੇ ਇਹ ਵੀ ਕਿਹਾ ਕਿ ਮੈਂ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਅਧਿਕਾਰੀ ਦਾਨਿਸ਼ ਨੂੰ ਕਈ ਵਾਰ ਮਿਲੀ।

ਜੋਤੀ ਰਾਣੀ 'ਤੇ ਭਾਰਤੀ ਖੁਫੀਆ ਜਾਣਕਾਰੀ ਪਾਕਿਸਤਾਨ ਨੂੰ ਭੇਜ ਕੇ ਭਾਰਤ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਨੂੰ ਖਤਰੇ ਵਿੱਚ ਪਾਉਣ ਦਾ ਦੋਸ਼ ਹੈ।

ਹੋਰ ਕੌਣ-ਕੌਣ ਹੋਏ ਗ੍ਰਿਫ਼ਤਾਰ

ਜਾਸੂਸੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ 32 ਸਾਲਾ ਗਜ਼ਾਲਾ ਵੀ ਸ਼ਾਮਲ ਹੈ। ਗਜ਼ਾਲਾ ਦਾਨਿਸ਼ ਨਾਲ ਵਿੱਤੀ ਲੈਣ-ਦੇਣ ਵਿੱਚ ਸ਼ਾਮਲ ਸੀ ਅਤੇ ਵੀਜ਼ਾ ਪ੍ਰਕਿਰਿਆ ਵਿੱਚ ਮਦਦ ਕਰ ਰਹੀ ਸੀ। ਇਸ ਤੋਂ ਇਲਾਵਾ ਯਾਮੀਨ ਮੁਹੰਮਦ ਵੀ ਸ਼ਾਮਲ ਹੈ, ਜੋ ਹਵਾਲਾ ਅਤੇ ਹੋਰ ਤਰੀਕਿਆਂ ਨਾਲ ਪੈਸੇ ਭੇਜਣ ਵਿੱਚ ਦਾਨਿਸ਼ ਦੀ ਮਦਦ ਕਰਦਾ ਸੀ। ਇਸ ਦੌਰਾਨ ਦਵਿੰਦਰ ਸਿੰਘ ਢਿੱਲੋਂ ਨੂੰ ਹਰਿਆਣਾ ਦੇ ਕੈਥਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ਆਪਣੀ ਪਾਕਿਸਤਾਨ ਫੇਰੀ ਦੌਰਾਨ ਸੰਪਰਕ ਵਿੱਚ ਆਇਆ। ਉਸਨੇ ਪਾਕਿਸਤਾਨੀ ਏਜੰਟਾਂ ਨੂੰ ਪਟਿਆਲਾ ਛਾਉਣੀ ਦੀਆਂ ਵੀਡੀਓ ਭੇਜੀਆਂ ਸਨ। ਇਸ ਤੋਂ ਇਲਾਵਾ, ਹਰਿਆਣਾ ਦੇ ਨੂਹ ਤੋਂ ਅਰਮਾਨ ਨਾਮ ਦੇ ਇੱਕ ਸਥਾਨਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸਨੇ ਪਾਕਿਸਤਾਨੀ ਏਜੰਟਾਂ ਦੇ ਨਿਰਦੇਸ਼ਾਂ 'ਤੇ 2025 ਵਿੱਚ ਭਾਰਤੀ ਸਿਮ ਕਾਰਡ ਪ੍ਰਦਾਨ ਕੀਤੇ ਅਤੇ ਡਿਫੈਂਸ ਐਕਸਪੋ ਵਾਲੀ ਥਾਂ ਦਾ ਦੌਰਾ ਕੀਤਾ। ਸਰਕਾਰ ਅਤੇ ਏਜੰਸੀਆਂ ਹੁਣ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਰਗਰਮ ਸ਼ੱਕੀ ਵਿਅਕਤੀਆਂ ਦੀ ਨਿਗਰਾਨੀ ਅਤੇ ਜਾਂਚ ਨੂੰ ਹੋਰ ਤੇਜ਼ ਕਰਨ ਦੀ ਯੋਜਨਾ ਬਣਾ ਰਹੀਆਂ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List

ਵੀਡੀਓਜ਼

ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann
ਧਾਮੀ ਸੁਖਬੀਰ ਬਾਦਲ ਦਾ ਸਿਪਾਹੀ ਹੈ, ਭੜਕੇ CM ਮਾਨ
ਅਕਾਲੀ ਮੁੜ ਪੰਜਾਬ ‘ਚ ਗੁੰਡਾਗਰਦੀ ਕਰਨਾ ਚਾਹੁੰਦੇ: CM ਮਾਨ
328 ਸਰੂਪਾਂ ਦੇ ਮਾਮਲੇ ‘ਚ CM ਮਾਨ ਦਾ ਵੱਡਾ ਬਿਆਨ
ਮਜੀਠੀਆ ‘ਚ ਗੱਜੇ CM ਮਾਨ, AAP ਨਾਲ ਖੜ੍ਹਾ ਹਰ ਬੰਦਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
ਵਾਪਰ ਗਿਆ ਭਿਆਨਕ ਹਾਦਸਾ, ਮਜ਼ਦੂਰਾਂ 'ਤੇ ਡਿੱਗਿਆ ਲੈਂਟਰ; ਮੱਚ ਗਈ ਹਫੜਾ-ਦਫੜੀ
ਵਾਪਰ ਗਿਆ ਭਿਆਨਕ ਹਾਦਸਾ, ਮਜ਼ਦੂਰਾਂ 'ਤੇ ਡਿੱਗਿਆ ਲੈਂਟਰ; ਮੱਚ ਗਈ ਹਫੜਾ-ਦਫੜੀ
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
Embed widget