Sri Harimandir Ji Patna Sahib: ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਨਤਮਸਤਕ ਹੋਣ ਸਮੇਂ ਫੈਲਾਈਆਂ ਗਈਆਂ ਅਫਵਾਹਾਂ ਦਾ ਕੀਤਾ ਗਿਆ ਖੰਡਨ
President Droupadi Murmu: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਸ਼ੋਸ਼ਲ ਮੀਡੀਆ 'ਤੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਸ਼ਨ।
Patna Sahib Management Committee: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਸ਼ੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਦਾ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਨੇ ਖੰਡਨ ਕਰਦਿਆਂ ਬਿਆਨ ਜਾਰੀ ਕੀਤਾ ਹੈ।
ਕਮੇਟੀ ਵੱਲੋਂ ਜਾਰੀ ਕੀਤੇ ਬਿਆਨ 'ਚ ਕਿਹਾ ਗਿਆ ਹੈ ਕਿ ਸ਼ਰਾਰਤੀ ਅਨਸਰਾਂ ਵੱਲੋਂ ਇੱਕ ਵੀਡੀਓ ਜ਼ਰੀਏ ਇਹ ਕਿਹਾ ਜਾ ਰਿਹਾ ਹੈ ਰਾਸ਼ਟਰਪਤੀ ਦੀ ਆਮਦ ਮੌਕੇ ਸੰਗਤਾਂ ਨਾਲ ਗਾਲੀ ਗਲੋਚ ਕੀਤਾ ਗਿਆ। ਜਦਕਿ ਸੱਚ ਇਹ ਹੈ ਰਾਸ਼ਟਰਪਤੀ ਦੀ ਆਮਦ ਮੌਕੇ ਪਰੋਟੋਕਾਲ ਦੇ ਬਾਵਜੂਦ ਜਿੱਥੇ ਸੰਗਤਾਂ ਦਾ ਸਤਿਕਾਰ ਬਹਾਲ ਰੱਖਿਆ ਗਿਆ ਉੱਥੇ ਤਖ਼ਤ ਸਾਹਿਬ ਦੀ ਮਰਿਯਾਦਾ ਦਾ ਵੀ ਪੂਰਨ ਧਿਆਨ ਰੱਖਦਿਆਂ ਕਿਸੇ ਕਿਸਮ ਦੀ ਮਰਿਯਾਦਾ ਦੀ ਉਲੰਘਣਾ ਨਹੀਂ ਹੋਣ ਦਿੱਤੀ ਗਈ। ਪਰ ਕੁਝ ਸ਼ਰਾਰਤੀ ਅਨਸਰ ਜਾਣ ਬੁੱਝ ਕੇ ਅਜਿਹੀਆਂ ਖ਼ਬਰਾਂ ਫੈਲਾ ਕਿ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਬੁੱਧਵਾਰ (18 ਅਕਤੂਬ) ਨੂੰ ਸਖ਼ਤ ਸੁਰੱਖਿਆ ਦੇ ਵਿੱਚ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਵਿਖੇ ਨਤਮਸਤਕ ਹੋਏ ਸੀ। ਜਿੱਥੇ ਉਨ੍ਹਾਂ ਨੇ ਮੱਥਾ ਟੇਕਿਆ। ਸੋਸ਼ਲ ਮੀਡੀਆ ਪਲੇਟਫਾਰਮ 'ਤੇ ਰਾਸ਼ਟਰਪਤੀ ਦੇ ਅਕਾਊਂਟ ਤੋਂ ਵੀ ਇੱਕ ਪੋਸਟ ਸਾਂਝੀ ਕੀਤੀ ਗਈ। ਪੋਸਟ ਵਿੱਚ ਲਿਖਿਆ, "ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਬਿਹਾਰ ਦੇ ਅਪਣੇ ਦੌਰੇ ਦੇ ਪਹਿਲੇ ਦਿਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ"।
President Droupadi Murmu paid obeisance at the Takhat Sri Harimandir ji Patna Sahib during the first day of her visit to Bihar. pic.twitter.com/befjDREa6c
— President of India (@rashtrapatibhvn) October 18, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।