Patna Sahib Management Committee: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਸ਼ੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਦਾ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਨੇ ਖੰਡਨ ਕਰਦਿਆਂ ਬਿਆਨ ਜਾਰੀ ਕੀਤਾ ਹੈ।




ਕਮੇਟੀ ਵੱਲੋਂ ਜਾਰੀ ਕੀਤੇ ਬਿਆਨ 'ਚ ਕਿਹਾ ਗਿਆ ਹੈ ਕਿ ਸ਼ਰਾਰਤੀ ਅਨਸਰਾਂ ਵੱਲੋਂ ਇੱਕ ਵੀਡੀਓ ਜ਼ਰੀਏ ਇਹ ਕਿਹਾ ਜਾ ਰਿਹਾ ਹੈ ਰਾਸ਼ਟਰਪਤੀ ਦੀ ਆਮਦ ਮੌਕੇ ਸੰਗਤਾਂ ਨਾਲ ਗਾਲੀ ਗਲੋਚ ਕੀਤਾ ਗਿਆ। ਜਦਕਿ ਸੱਚ ਇਹ ਹੈ ਰਾਸ਼ਟਰਪਤੀ ਦੀ ਆਮਦ ਮੌਕੇ ਪਰੋਟੋਕਾਲ ਦੇ ਬਾਵਜੂਦ ਜਿੱਥੇ ਸੰਗਤਾਂ ਦਾ ਸਤਿਕਾਰ ਬਹਾਲ ਰੱਖਿਆ ਗਿਆ ਉੱਥੇ ਤਖ਼ਤ ਸਾਹਿਬ ਦੀ ਮਰਿਯਾਦਾ ਦਾ ਵੀ ਪੂਰਨ ਧਿਆਨ ਰੱਖਦਿਆਂ ਕਿਸੇ ਕਿਸਮ ਦੀ ਮਰਿਯਾਦਾ ਦੀ ਉਲੰਘਣਾ ਨਹੀਂ ਹੋਣ ਦਿੱਤੀ ਗਈ। ਪਰ ਕੁਝ ਸ਼ਰਾਰਤੀ ਅਨਸਰ ਜਾਣ ਬੁੱਝ ਕੇ ਅਜਿਹੀਆਂ ਖ਼ਬਰਾਂ ਫੈਲਾ ਕਿ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।


 




ਹੋਰ ਪੜ੍ਹੋ : Punjab News: ਝੋਨੇ ਦੀ ਖਰੀਦ ਅਤੇ ਅਦਾਇਗੀ ਹੋ ਰਹੀ, ਇੱਕ ਦਿਨ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ‘ਤੇ 5500 ਕਰੋੜ ਰੁਪਏ ਕੀਤੇ ਟਰਾਂਸਫਰ


 


ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਬੁੱਧਵਾਰ (18 ਅਕਤੂਬ) ਨੂੰ ਸਖ਼ਤ ਸੁਰੱਖਿਆ ਦੇ ਵਿੱਚ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਵਿਖੇ ਨਤਮਸਤਕ ਹੋਏ ਸੀ। ਜਿੱਥੇ ਉਨ੍ਹਾਂ ਨੇ ਮੱਥਾ ਟੇਕਿਆ। ਸੋਸ਼ਲ ਮੀਡੀਆ ਪਲੇਟਫਾਰਮ 'ਤੇ ਰਾਸ਼ਟਰਪਤੀ ਦੇ ਅਕਾਊਂਟ ਤੋਂ ਵੀ ਇੱਕ ਪੋਸਟ ਸਾਂਝੀ ਕੀਤੀ ਗਈ। ਪੋਸਟ ਵਿੱਚ ਲਿਖਿਆ, "ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਬਿਹਾਰ ਦੇ ਅਪਣੇ ਦੌਰੇ ਦੇ ਪਹਿਲੇ ਦਿਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ"।


 






ਹੋਰ ਪੜ੍ਹੋ : World News: ਪਾਕਿਸਤਾਨ ਦੇ ਮੰਦਰਾਂ ਅਤੇ ਗੁਰਦੁਆਰਿਆਂ ਦੇ ਦਰਸ਼ਨ ਹੁਣ ਤੁਸੀਂ ਵੀ ਕਰ ਸਕਦੇ ਹੋ ਘਰੇ ਬੈਠੇ, ETPB ਸ਼ੁਰੂ ਕਰੇਗੀ 'ਵਰਚੁਅਲ ਟੂਰ' ਦੀ ਸਹੂਲਤ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।