ਅੱਤਵਾਦੀਆਂ ਨੇ ਪੁਲਿਸ ਕਰਮਚਾਰੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਉਪ ਰਾਜਪਾਲ ਨੇ ਕੀਤੀ ਹਮਲੇ ਦੀ ਨਿੰਦਾ
Srinagar News: ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਸ਼੍ਰੀਨਗਰ 'ਚ ਅੱਤਵਾਦੀਆਂ ਨੇ ਇੱਕ ਪੁਲਿਸ ਕਰਮਚਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇੱਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
Srinagar News: ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਸ਼੍ਰੀਨਗਰ 'ਚ ਅੱਤਵਾਦੀਆਂ ਨੇ ਇੱਕ ਪੁਲਿਸ ਕਰਮਚਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇੱਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। “ਅੱਤਵਾਦੀਆਂ ਨੇ ਸ਼ਹਿਰ ਦੇ ਜੂਨੀਮਾਰ ਇਲਾਕੇ ਦੇ ਜਾਨ ਰੋਡ ‘ਤੇ ਸਵੇਰੇ 8.40 ਵਜੇ ਜੰਮੂ-ਕਸ਼ਮੀਰ ਪੁਲਿਸ ਦੇ ਕਾਂਸਟੇਬਲ ਗੁਲਾਮ ਹਸਨ ‘ਤੇ ਗੋਲੀਬਾਰੀ ਕੀਤੀ। ਹਮਲੇ 'ਚ ਕਾਂਸਟੇਬਲ ਗੰਭੀਰ ਜ਼ਖਮੀ ਹੋ ਗਿਆ।
ਅਧਿਕਾਰੀ ਨੇ ਦੱਸਿਆ ਕਿ ਹਸਨ ਨੂੰ ਜ਼ਖਮੀ ਹਾਲਤ 'ਚ SKIMS ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਸ਼ਾਮ ਨੂੰ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹਮਲਾ ਉਸ ਸਮੇਂ ਹੋਇਆ ਜਦੋਂ ਹਸਨ ਮੋਟਰਸਾਈਕਲ 'ਤੇ ਜਾ ਰਿਹਾ ਸੀ। ਘਟਨਾ ਸਮੇਂ ਉਸ ਕੋਲ ਕੋਈ ਹਥਿਆਰ ਨਹੀਂ ਸੀ।
ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਕੀਤੀ ਨਿੰਦਾ
ਇਸ ਦੌਰਾਨ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨ੍ਹਾ ਨੇ ਹਮਲੇ ਦੀ ਨਿੰਦਾ ਕੀਤੀ ਤੇ ਪੀੜਤ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਇਸ ਘਿਨਾਉਣੀ ਘਟਨਾ ਲਈ ਜ਼ਿੰਮੇਵਾਰ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਟਵਿੱਟਰ 'ਤੇ ਲੈਫਟੀਨੈਂਟ ਗਵਰਨਰ ਨੇ ਕਿਹਾ, ''ਮੈਂ ਸ਼੍ਰੀਨਗਰ 'ਚ ਜੰਮੂ-ਕਸ਼ਮੀਰ ਪੁਲਿਸ ਦੇ ਕਾਂਸਟੇਬਲ ਗੁਲਾਮ ਹਸਨ ਡਾਰ 'ਤੇ ਹੋਏ ਘਿਨਾਉਣੇ ਅੱਤਵਾਦੀ ਹਮਲੇ ਦੀ ਸਖਤ ਨਿੰਦਾ ਕਰਦਾ ਹਾਂ। ਮੈਂ ਉਨ੍ਹਾਂ ਦੇ ਪਰਿਵਾਰ ਤੇ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਇਸ ਘਿਨਾਉਣੇ ਕਾਰੇ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸਮੁੱਚਾ ਸਿਵਲ ਅਤੇ ਸੁਰੱਖਿਆ ਅਦਾਰਾ ਬਹਾਦਰ ਸ਼ਹੀਦ ਦੇ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ।"
ਜੰਮੂ-ਕਸ਼ਮੀਰ ਪੀਪਲਜ਼ ਕਾਨਫਰੰਸ ਦੇ ਆਗੂ ਨੇ ਕਹੀ ਗੱਲ
ਜੰਮੂ-ਕਸ਼ਮੀਰ ਪੀਪਲਜ਼ ਕਾਨਫਰੰਸ ਦੇ ਨੇਤਾ ਸੱਜਾਦ ਲੋਨ ਨੇ ਟਵੀਟ ਕੀਤਾ, ''ਬਹਾਦਰ ਸਿਪਾਹੀ ਦੀ ਆਤਮਾ ਨੂੰ ਸ਼ਾਂਤੀ ਮਿਲੇ। ਇਹ ਸੁਣ ਕੇ ਬਹੁਤ ਦੁੱਖ ਹੋਇਆ ਕਿ ਅੱਜ ਸਵੇਰੇ ਸ਼੍ਰੀਨਗਰ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਜ਼ਖਮੀ ਹੋਏ ਇੱਕ ਪੁਲਿਸ ਕਰਮਚਾਰੀ ਦੀ ਮੌਤ ਹੋ ਗਈ ਹੈ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ ਅਤੇ ਪਰਿਵਾਰ ਨੂੰ ਇਹ ਘਾਟਾ ਸਹਿਣ ਦੀ ਤਾਕਤ ਮਿਲੇ।”