ਸ੍ਰੀਨਗਰ: ਜੰਮੂ ਕਸ਼ਮੀਰ 'ਚ ਸੋਪੀਆਂ ਦੇ ਐਸ.ਐਸ.ਪੀ. ਦੀ ਗੱਡੀ 'ਤੇ ਅੱਤਵਾਦੀ ਵੱਲੋਂ ਹਮਲਾ ਕੀਤਾ ਗਿਆ ਹੈ। ਇਹ ਹਮਲਾ ਹਾਜੀਪੋਰਾ ਵਿਚ ਹੋਇਆ ਹੈ।

ਇਸ ਤੋਂ ਪਹਿਲਾਂ ਸੋਪੀਆਂ 'ਚ ਹੀ ਆਰਮੀ ਦੇ ਇੱਕ ਅਫ਼ਸਰ ਸ਼ਹੀਦ ਹੋਏ ਸਨ। ਉਨ੍ਹਾਂ ਦੇ ਸਰੀਰ 'ਤੇ ਗੋਲੀਆਂ ਦੇ ਨਿਸ਼ਾਨ ਪਾਏ ਗਏ ਸਨ। ਲਾਸ਼ ਦੀ ਪਛਾਣ ਲੈਫ਼ਟੀਨੈਂਟ ਉਮਰ ਫਿਆਜ ਦੇ ਰੂਪ ਵਿਚ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਫਿਆਜ ਕੁਲਗਾਮ ਦੇ ਰਹਿਣ ਵਾਲੇ ਸੀ। ਉਨ੍ਹਾਂ ਨੂੰ ਅੱਤਵਾਦੀਆਂ ਨੇ ਅਗਵਾ ਕਰ ਲਿਆ ਸੀ।

ਦੱਸ ਦੇਈਏ ਕਿ ਪਿਛਲੇ ਹਫ਼ਤੇ ਸੋਪੀਆਂ ਵਿਚ ਪੈਟਰੋਲਿੰਗ ਕਰ ਰਹੇ ਆਰਮੀ ਜਵਾਨਾਂ 'ਤੇ ਅੱਤਵਾਦੀਆਂ ਨੇ ਹਮਲਾ ਕੀਤਾ ਸੀ। ਜਿਸ ਵਿਚ ਦੋ ਜਵਾਨ ਸ਼ਹੀਦ ਹੋ ਗਏ ਸੀ ਅਤੇ ਇਕ ਆਮ ਨਾਗਰਿਕ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਪੂਰੀ ਘਾਟੀ ਵਿਚ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ।