Stampede at Mata Vaishno Devi Bhawan: ਜੰਮੂ-ਕਸ਼ਮੀਰ 'ਚ ਨਵੇਂ ਸਾਲ ਦੇ ਮੌਕੇ 'ਤੇ ਮਾਤਾ ਵੈਸ਼ਨੋ ਦੇਵੀ ਭਵਨ 'ਚ ਭਗਦੜ ਮਚ ਗਈ। ਇਸ ਹਾਦਸੇ 'ਚ ਹੁਣ ਤੱਕ 12 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਰਨ ਵਾਲਿਆਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਇਸ ਦੇ ਨਾਲ ਹੀ 20 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਫਿਲਹਾਲ ਰਾਹਤ ਅਤੇ ਬਚਾਅ ਕੰਮ ਲਗਾਤਾਰ ਜਾਰੀ ਹੈ। ਸਥਾਨਕ ਪ੍ਰਸ਼ਾਸਨ ਵੱਲੋਂ ਜ਼ਖਮੀਆਂ ਨੂੰ ਲਗਾਤਾਰ ਬਚਾਅ ਕੀਤਾ ਜਾ ਰਿਹਾ ਹੈ। ਹਾਲਾਂਕਿ ਜ਼ਖਮੀਆਂ ਦੀ ਕੁੱਲ ਗਿਣਤੀ ਬਾਰੇ ਅਜੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਹੈ।


ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਦੁੱਖ


ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਤੋਂ ਮ੍ਰਿਤਕਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਲੋਕ ਯੂਪੀ ਅਤੇ ਹਰਿਆਣਾ ਦੇ ਰਹਿਣ ਵਾਲੇ ਹਨ।




ਪੀਐਮ ਮੋਦੀ ਨੇ ਸਥਿਤੀ ਦਾ ਜਾਇਜ਼ਾ ਲਿਆ


ਪੀਐਮ ਮੋਦੀ ਨੇ ਟਵੀਟ ਕਰਕੇ ਕਿਹਾ, ''ਮਾਤਾ ਵੈਸ਼ਨੋ ਦੇਵੀ ਭਵਨ 'ਚ ਭਗਦੜ 'ਚ ਲੋਕਾਂ ਦੀ ਮੌਤ ਤੋਂ ਬਹੁਤ ਦੁਖੀ ਹਾਂ। ਦੁਖੀ ਪਰਿਵਾਰਾਂ ਨਾਲ ਹਮਦਰਦੀ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ, ਕੇਂਦਰੀ ਮੰਤਰੀ ਜਤਿੰਦਰ ਸਿੰਘ ਅਤੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਜੀ ਨਾਲ ਗੱਲ ਕੀਤੀ ਅਤੇ ਸਥਿਤੀ ਦਾ ਜਾਇਜ਼ਾ ਲਿਆ।"




ਭੀੜ ਵਿੱਚ ਹਫੜਾ-ਦਫੜੀ ਤੋਂ ਬਾਅਦ ਮੱਚੀ ਭਗਦੜ


ਕੱਲ੍ਹ ਨਵੇਂ ਸਾਲ ਦੇ ਮੌਕੇ 'ਤੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਕਟੜਾ ਪਹੁੰਚੇ। ਇਸ ਦੌਰਾਨ ਭੀੜ 'ਚ ਤਕਰਾਰ ਤੋਂ ਬਾਅਦ ਭਗਦੜ ਮੱਚ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। ਕਟੜਾ ਹਸਪਤਾਲ ਦੇ ਬੀਆਰਓ ਡਾਕਟਰ ਗੋਪਾਲ ਦੱਤ ਨੇ ਦੱਸਿਆ ਕਿ ਹੁਣ ਤੱਕ ਸਾਨੂੰ 12 ਲੋਕਾਂ ਦੀ ਮੌਤ ਦੀ ਸੂਚਨਾ ਮਿਲੀ ਹੈ। ਅਧਿਕਾਰਤ ਅੰਕੜਿਆਂ ਦਾ ਅਜੇ ਤੱਕ ਖੁਲਾਸਾ ਨਹੀਂ ਕੀਤਾ ਗਿਆ ਹੈ।


ਜ਼ਖਮੀਆਂ ਦਾ ਨਰਾਇਣਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ


ਡਾਕਟਰ ਗੋਪਾਲ ਦੱਤ ਨੇ ਦੱਸਿਆ ਹੈ ਕਿ ਜ਼ਖਮੀਆਂ ਦੀ ਕੁੱਲ ਗਿਣਤੀ ਬਾਰੇ ਸਥਿਤੀ ਸਪੱਸ਼ਟ ਨਹੀਂ ਹੈ। ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਜ਼ਖਮੀਆਂ ਦਾ ਨਰਾਇਣਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਰਾਤ ਕਰੀਬ 2.30 ਵਜੇ ਭਗਦੜ ਮੱਚੀ।





ਇਹ ਵੀ ਪੜ੍ਹੋ: Virat Kohli-Rohit Sharma Salary: ਕੋਹਲੀ ਤੇ ਰੋਹਿਤ 'ਚੋਂ ਕਿਸ ਦੀ ਵੱਧ ਤਨਖਾਹ? ਦੋਵਾਂ ਵਿੱਚ ਕਰੋੜਾਂ ਦਾ ਫਰਕ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904