ਹੈਦਰਾਬਾਦ: ਕੇਂਦਰੀ ਗ੍ਰਹਿ ਰਾਜ ਮੰਤਰੀ ਜੀ. ਕਿਸ਼ਨ ਰੈੱਡੀ ਨੇ ਕਿਹਾ ਹੈ ਕਿ ਜੰਮੂ-ਕਸ਼ਮੀਰ ਵਿੱਚ ਜਾਰੀ ਤਣਾਅ ਦੇ ਮੱਦੇਨਜ਼ਰ, ਉੱਥੇ ਸੁਰੱਖਿਆ ਬਲਾਂ ਨੂੰ ਹਟਾਉਣ ਬਾਰੇ ਕੇਂਦਰ ਸਰਕਾਰ ਦੀ ਫਿਲਹਾਲ ਕੋਈ ਯੋਜਨਾ ਨਹੀਂ। ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਬੇਅਸਰ ਕਰਨ ਤੋਂ ਬਾਅਦ ਕੇਂਦਰ ਨੇ ਸੂਬੇ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡ ਦਿੱਤਾ ਹੈ, ਜਿਸ ਤੋਂ ਬਾਅਦ ਉੱਥੇ ਹਾਲਾਤ ਤਣਾਅਪੂਰਨ ਹਨ।
ਰੈੱਡੀ ਨੇ ਮੀਡੀਆ ਨੂੰ ਦੱਸਿਆ ਕਿ ਜਦ ਪਾਕਿਸਤਾਨ ਕਸ਼ਮੀਰ ਦੇ ਲੋਕਾਂ ਨੂੰ ਉਕਸਾਉਣ ਵਿੱਚ ਜੁਟਿਆ ਹੋਇਆ ਹੈ ਤਾਂ ਅਸੀਂ ਉੱਥੋਂ ਫ਼ੌਜ ਨੂੰ ਤੁਰੰਤ ਕਿਵੇਂ ਹਟਾ ਸਕਦੇ ਹਾਂ। ਗ੍ਰਹਿ ਰਾਜ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਸ਼ਾਂਤੀ ਭੰਗ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ ਤਾਂ ਕਿ ਉਹ ਕੌਮਾਂਤਰੀ ਭਾਈਚਾਰੇ ਕੋਲ (ਸ਼ਿਕਾਇਤ ਕਰਨ) ਜਾ ਸਕੇ।
ਉਨ੍ਹਾਂ ਇਹ ਵੀ ਕਿਹਾ ਕਿ ਸੁਰੱਖਿਆ ਬਲਾਂ ਨੂੰ ਹਟਾਇਆ ਜਾਵੇਗਾ ਜਾਂ ਨਾ, ਇਹ ਫੈਸਲਾ ਸਥਾਨਕ ਪ੍ਰਸ਼ਾਸਨ ਵੱਲੋਂ ਲਿਆ ਜਾਵੇਗਾ। ਵਿਰੋਧੀ ਧਿਰਾਂ ਦੇ ਨੇਤਾਵਾਂ ਨੂੰ ਕਸ਼ਮੀਰ ਵਿੱਚ ਬੈਠਕਾਂ ਕਰਨ ਦੀ ਆਗਿਆ ਕਿਉਂ ਨਹੀਂ ਦਿੱਤੀ ਜਾਂਦੀ, ਇਸ ਸਵਾਲ ਦੇ ਜਵਾਬ ਵਿੱਚ ਕਿਸ਼ਨ ਰੈੱਡੀ ਨੇ ਕਿਹਾ ਕਿ ਪਾਕਿਸਤਾਨ ਦੇ ਖ਼ਤਰਨਾਕ ਮਨਸੂਬਿਆਂ ਕਾਰਨ ਸਰਕਾਰ ਸਾਵਧਾਨੀ ਵਰਤ ਰਹੀ ਹੈ। ਮੰਤਰੀ ਨੇ ਕਿਹਾ ਕਿ ਹਾਲੇ ਬਹੁਤ ਸਮਾਂ ਹੈ ਤੁਸੀਂ ਵੀ ਜੰਮੂ-ਕਸ਼ਮੀਰ ਜਾ ਸਕਦੇ ਹੋ ਬੱਸ ਕੁਝ ਦਿਨ ਸ਼ਾਂਤੀ ਬਣਾਈ ਰੱਖੋ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿੱਚ ਸਕੂਲ ਖੁੱਲ੍ਹ ਗਏ ਹਨ ਤੇ ਇੰਟਰਨੈੱਟ ਸੇਵਾਵਾਂ ਵੀ ਬਹਾਲ ਕਰ ਦਿੱਤੀਆਂ ਗਈਆਂ ਹਨ।
ਕੇਂਦਰ ਦਾ ਦੋ-ਟੁੱਕ ਜਵਾਬ: ਕਸ਼ਮੀਰ 'ਚੋਂ ਨਹੀਂ ਹਟੇਗੀ ਸਖ਼ਤੀ
ਏਬੀਪੀ ਸਾਂਝਾ
Updated at:
22 Aug 2019 03:06 PM (IST)
ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਬੇਅਸਰ ਕਰਨ ਤੋਂ ਬਾਅਦ ਕੇਂਦਰ ਨੇ ਸੂਬੇ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡ ਦਿੱਤਾ ਹੈ, ਜਿਸ ਤੋਂ ਬਾਅਦ ਉੱਥੇ ਹਾਲਾਤ ਤਣਾਅਪੂਰਨ ਹਨ।
- - - - - - - - - Advertisement - - - - - - - - -