Stone in Air India flight's meal: ਏਅਰ ਇੰਡੀਆ ਦੀ ਫਲਾਈਟ ਦੇ ਖਾਣੇ 'ਚ ਮਿਲਿਆ ਕੰਕਰ, ਮਾਫੀ ਮੰਗ ਕੇ ਜਾਨ ਛੁਡਾਈ
ਏਅਰ ਇੰਡੀਆ ਦੇ ਜਹਾਜ਼ 'ਚ ਇੱਕ ਯਾਤਰੀ ਨੇ ਆਪਣੇ ਖਾਣੇ ਵਿੱਚ ਕੰਕਰ ਮਿਲਣ ਦੀ ਸ਼ਿਕਾਇਤ ਕੀਤੀ ਹੈ। ਇਸ ਤੋਂ ਬਾਅਦ ਏਅਰਲਾਈਨ ਨੇ ਕਿਹਾ ਹੈ ਕਿ ਉਸ ਨੇ ਇਸ ਘਟਨਾ ਦਾ ਗੰਭੀਰ ਨੋਟਿਸ ਲਿਆ ਹੈ ਤੇ ਕੈਟਰਰ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Woman finds stone in Air India flight's meal: ਏਅਰ ਇੰਡੀਆ ਦੇ ਜਹਾਜ਼ ਵਿੱਚ ਇੱਕ ਯਾਤਰੀ ਨੇ ਆਪਣੇ ਖਾਣੇ ਵਿੱਚ ਕੰਕਰ ਮਿਲਣ ਦੀ ਸ਼ਿਕਾਇਤ ਕੀਤੀ ਹੈ। ਇਸ ਤੋਂ ਬਾਅਦ ਏਅਰਲਾਈਨ ਨੇ ਕਿਹਾ ਹੈ ਕਿ ਉਸ ਨੇ ਇਸ ਘਟਨਾ ਦਾ ਗੰਭੀਰ ਨੋਟਿਸ ਲਿਆ ਹੈ ਤੇ ਕੈਟਰਰ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਦੱਸ ਦਈਏ ਕਿ ਅੱਠ ਜਨਵਰੀ ਨੂੰ ਇੱਕ ਮਹਿਲਾ ਯਾਤਰੀ ਨੇ ਟਵਿੱਟਰ ’ਤੇ ਕਿਹਾ ਕਿ ਉਸ ਨੂੰ ਜਹਾਜ਼ ਵਿੱਚ ਉਡਾਣ ਨੰਬਰ ਏਆਈ 215 ’ਤੇ ਭੋਜਨ ਦੌਰਾਨ ਇੱਕ ਪੱਥਰ ਮਿਲਿਆ ਤੇ ਤਸਵੀਰਾਂ ਵੀ ਸਾਂਝੀਆਂ ਕੀਤੀਆਂ। ਇਹ ਫਲਾਈਟ ਦਿੱਲੀ ਤੋਂ ਕਾਠਮੰਡੂ ਜਾ ਰਹੀ ਸੀ।
You don’t need resources and money to ensure stone-free food Air India (@airindiain). This is what I received in my food served in the flight AI 215 today. Crew member Ms. Jadon was informed.
— Sarvapriya Sangwan (@DrSarvapriya) January 8, 2023
This kind of negligence is unacceptable. #airIndia pic.twitter.com/L3lGxgrVbz
ਇਸ ਤੋਂ ਬਾਅਦ ਏਅਰ ਇੰਡੀਆ ਦੇ ਬੁਲਾਰੇ ਨੇ ਮੰਗਲਵਾਰ ਨੂੰ ਬਿਆਨ ਵਿੱਚ ਕਿਹਾ, ‘‘ਏਅਰ ਇੰਡੀਆ ਨੇ ਇਸ ਘਟਨਾ ਦਾ ਗੰਭੀਰ ਨੋਟਿਸ ਲਿਆ ਹੈ ਜਿੱਥੇ ਇੱਕ ਯਾਤਰੀ ਨੂੰ ਏਆਈ 215 ’ਤੇ ਉਸ ਦੇ ਫਲਾਈਟ ਦੇ ਖਾਣੇ ਵਿੱਚ ਪੱਥਰ ਮਿਲਿਆ ਹੈ। ਸਾਨੂੰ ਇਸ ਘਟਨਾ ਲਈ ਦਿਲੀਂ ਅਫਸੋਸ ਹੈ ਅਤੇ ਯਾਤਰੀ ਤੋਂ ਮੁਆਫੀ ਮੰਗਦੇ ਹਾਂ।”
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ






















