Woman finds stone in Air India flight's meal: ਏਅਰ ਇੰਡੀਆ ਦੇ ਜਹਾਜ਼ ਵਿੱਚ ਇੱਕ ਯਾਤਰੀ ਨੇ ਆਪਣੇ ਖਾਣੇ ਵਿੱਚ ਕੰਕਰ ਮਿਲਣ ਦੀ ਸ਼ਿਕਾਇਤ ਕੀਤੀ ਹੈ। ਇਸ ਤੋਂ ਬਾਅਦ ਏਅਰਲਾਈਨ ਨੇ ਕਿਹਾ ਹੈ ਕਿ ਉਸ ਨੇ ਇਸ ਘਟਨਾ ਦਾ ਗੰਭੀਰ ਨੋਟਿਸ ਲਿਆ ਹੈ ਤੇ ਕੈਟਰਰ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। 



ਦੱਸ ਦਈਏ ਕਿ ਅੱਠ ਜਨਵਰੀ ਨੂੰ ਇੱਕ ਮਹਿਲਾ ਯਾਤਰੀ ਨੇ ਟਵਿੱਟਰ ’ਤੇ ਕਿਹਾ ਕਿ ਉਸ ਨੂੰ ਜਹਾਜ਼ ਵਿੱਚ ਉਡਾਣ ਨੰਬਰ ਏਆਈ 215 ’ਤੇ ਭੋਜਨ ਦੌਰਾਨ ਇੱਕ ਪੱਥਰ ਮਿਲਿਆ ਤੇ ਤਸਵੀਰਾਂ ਵੀ ਸਾਂਝੀਆਂ ਕੀਤੀਆਂ। ਇਹ ਫਲਾਈਟ ਦਿੱਲੀ ਤੋਂ ਕਾਠਮੰਡੂ ਜਾ ਰਹੀ ਸੀ। 


 






ਇਸ ਤੋਂ ਬਾਅਦ ਏਅਰ ਇੰਡੀਆ ਦੇ ਬੁਲਾਰੇ ਨੇ ਮੰਗਲਵਾਰ ਨੂੰ ਬਿਆਨ ਵਿੱਚ ਕਿਹਾ, ‘‘ਏਅਰ ਇੰਡੀਆ ਨੇ ਇਸ ਘਟਨਾ ਦਾ ਗੰਭੀਰ ਨੋਟਿਸ ਲਿਆ ਹੈ ਜਿੱਥੇ ਇੱਕ ਯਾਤਰੀ ਨੂੰ ਏਆਈ 215 ’ਤੇ ਉਸ ਦੇ ਫਲਾਈਟ ਦੇ ਖਾਣੇ ਵਿੱਚ ਪੱਥਰ ਮਿਲਿਆ ਹੈ। ਸਾਨੂੰ ਇਸ ਘਟਨਾ ਲਈ ਦਿਲੀਂ ਅਫਸੋਸ ਹੈ ਅਤੇ ਯਾਤਰੀ ਤੋਂ ਮੁਆਫੀ ਮੰਗਦੇ ਹਾਂ।”


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ 


Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ


Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ