ਪੜਚੋਲ ਕਰੋ

5 ਸੈਕਿੰਡ ਵਿੱਚ ਤਬਾਹ ਹੋਏ ਪਰਿਵਾਰਾਂ ਦੀ ਦਰਦਨਾਕ ਕਹਾਣੀ

  ਚੰਡੀਗੜ੍ਹ: ਬੀਤੇ ਦਿਨ ਅੰਮ੍ਰਿਤਸਰ ਵਿੱਚ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਜਦੋਂ ਦੁਸਹਿਰਾ ਮਨਾਉਣ ਗਏ ਕਈ ਲੋਕ ਆਪਣੇ ਘਰ ਵਾਪਸ ਹੀ ਨਾ ਜਾ ਸਕੇ। ਇਸ ਹਾਦਸੇ ਵਿੱਚ ਕਈ ਘਰਾਂ ਦੇ ਚਿਰਾਗ ਬੁਝ ਗਏ। ਦੁਸਹਿਰੇ ਮਨਾਉਣ ਗਏ 19 ਸਾਲ ਦੇ ਮਨੀਸ਼ ਦੇ ਪਿਤਾ ਨੂੰ ਹਾਲੇ ਵੀ ਉਸਦੇ ਘਰ ਪਰਤਣ ਦੀ ਉਮੀਦ ਹੈ। ਰੇਲ ਹਾਦਸੇ ਵਿੱਚ ਬਹੁਤ ਸਾਰੇ ਪਰਿਵਾਰਾਂ ਨੇ ਆਪਣੇ ਗੁਆ ਦਿੱਤੇ, ਪਰ ਮਨੀਸ਼ ਦੇ ਪਿਤਾ ਕੱਲ੍ਹ ਸ਼ਾਮ ਹੁਣ ਤਕ ਓਸ ਦੀ ਭਾਲ ਕਰ ਰਹੇ ਹਨ। ਉੱਧਰ ਇਕ ਪਾਸੇ ਮਾਸੂਮ ਬੱਚਿਆਂ ਦੀਆਂ ਲਾਸ਼ਾਂ ਮੋਰਚਰੀ ਵਿੱਚ ਪਈਆਂ ਹਨ, ਤੇ ਉਨ੍ਹਾਂ ਦੇ ਮਾਂ-ਪਿਉ ਹਸਪਤਾਲ ਦੀ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਹਨ। ਇਸ ਘਟਨਾ ਨੇ ਸਚਮੁਚ ਹੀ ਘਰਾਂ ਦੇ ਘਰ ਤਬਾਹ ਕਰ ਦਿੱਤੇ। ਮੁਰਦਾ ਘਰ ਦੇ ਬਾਹਰ ਇੰਤਜ਼ਾਰ ਕਰ ਰਿਹਾ ਲਾਚਾਰ ਬਾਪ ਮਨੀਸ਼ ਅੰਮ੍ਰਿਤਸਰ ਰੇਲਵੇ ਟਰੈਕ ’ਤੇ ਖੜ੍ਹਾ ਹੋ ਕੇ ਦੁਸ਼ਹਿਰੇ ਦਾ ਤਿਉਹਾਰ ਮਨਾ ਰਿਹਾ ਸੀ। ਉਹ ਰੇਲ ਹਾਦਸੇ ਤੋਂ ਬਾਅਦ ਦਾ ਹੀ ਗਾਇਬ ਹੈ। ਉਸਦੇ ਪਿਤਾ ਦਾ ਦਾਅਵਾ ਹੈ ਕਿ ਨਾ ਤਾਂ ਉਹ ਜ਼ਖ਼ਮੀਆਂ ਵਿੱਚ ਦਾਖ਼ਲ ਹੈ ਤੇ ਨਾ ਹੀ ਉਸਦੀ ਮਰਿਆਂ ਵਿੱਚ ਸ਼ਨਾਖ਼ਤ ਹੋਈ ਹੈ। ਉਸਦੇ ਪਿਤਾ ਨੂੰ ਹਾਲ਼ੇ ਵੀ ਉਸਦੇ ਘਰ ਪਰਤਣ ਦੀ ਆਸ ਬਾਕੀ ਹੈ। ਮੁਰਦਾ ਘਰ ਦੇ ਬਾਹਰ ਬੈਠੇ ਵਿਜੇ ਕੁਮਾਰ ਨੂੰ ਹੁਣ ਵੀ ਆਸ ਹੈ ਕਿ ਉਸ ਦਾ ਬੇਟਾ ਮਨੀਸ਼ ਜਿਊਂਦਾ ਹੈ ਤੇ ਘਰ ਵਾਪਿਸ ਆ ਜਾਏਗਾ। ਮਾਂ-ਪਿਓ ਐਮਰਜੈਂਸੀ, ਤੇ ਬੱਚੇ ਮੋਰਚਰੀ ਵਿੱਚ ਦੂਜੇ ਪਾਸੇ ਇੱਕ ਪਰਿਵਾਰ ਅਜਿਹਾ ਵੀ ਸੀ, ਜਿਸਦੇ ਪੰਜ ਮੈਂਬਰ ਦੁਸਹਿਰਾ ਸਮਾਗਮ ਵੇਖਣ ਗਏ ਸੀ, ਪਰ ਵਾਪਸ ਆਏ ਦੋ। ਇਸ ਪਰਿਵਾਰ ਦੀ ਹਾਲਤ ਅਜਿਹੀ ਹੈ ਕਿ ਮਾਂ-ਪਿਉ ਹਸਪਤਾਲ ਦੀ ਐਮਰਜੈਂਸੀ ਵਾਰਡ ਵਿੱਚ ਹਨ, ਤੇ ਉਨ੍ਹਾਂ ਦੇ ਬੱਚਿਆਂ ਦੀਆਂ ਲਾਸ਼ਾਂ ਮੁਰਦਾ ਘਰ ਵਿੱਚ ਪਈਆਂ ਹਨ। ਮਾਂ-ਪਿਉ ਇਸ ਹਾਲਤ ਵਿੱਚ ਨਹੀਂ ਕਿ ਆਪਣੇ ਬੱਚਿਆਂ ਦਾ ਮੂੰਹ ਵੇਖ ਸਕਣ। ਪਰਿਵਾਰ ਦੇ ਰਿਸ਼ਤੇਦਾਰਾਂ ਨੇ ਇਹ ਕਹਾਣੀ ਸੁਣਾਈ ਕਿ ਹਾਦਸੇ ਵਿੱਚ ਪੰਜਾਂ ਵਿੱਚੋਂ ਤਿੰਨ ਦੀ ਮੌਤ ਹੋ ਗਈ। ਢਾਈ ਸਾਲਾਂ ਦੀ ਕੁੜੀ ਤੇ ਪੰਜ ਸਾਲ ਦਾ ਮੁੰਡਾ ਦੋਨੋਂ ਹੀ ਬੱਚੇ ਰੇਲ ਦੇ ਥੱਲੇ ਆ ਕੇ ਖਾਮੋਸ਼ ਹੋ ਗਏ। ਰਿਸ਼ਤੇਦਾਰਾਂ ਦਿੱਤੀ ਜਾਣਕਾਰੀ ਮੁਤਾਬਕ ਉਨ੍ਹਾਂ ਦਾ ਇੱਕ ਹੋਰ ਰਿਸ਼ਤੇਦਾਰ ਵੀ ਦੁਸਹਿਰਾ ਦੇਖਣ ਉਨ੍ਹਾਂ ਦੇ ਨਾਲ ਗਿਆ ਸੀ, ਜਿਸ ਦੀ ਉਨ੍ਹਾਂ ਦੇ ਬੱਚਿਆਂ ਨਾਲ ਹੀ ਮੌਤ ਹੋ ਗਈ। ਪੰਜਾਬ ਪੁਲਿਸ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਇਸ ਹਾਲਤ ਵਿੱਚ ਪੰਜਾਬ ਪੁਲਿਸ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸੁਵਿਧਾ ਦੇ ਰਹੀ ਹੈ। ਅੰਮ੍ਰਿਤਸਰ ਦੇ ਐਸਪੀ ਲਖਬੀਰ ਸਿੰਘ ਨੇ ਕਿਹਾ ਕਿ ਮੁਰਦਾ ਘਰ ਤੋਂ ਪੀੜਤ ਪਰਿਵਾਰਾਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਦਿੱਤੀ ਜਾਏਗੀ। ਪੰਜਾਬ ਪੁਲਿਸ ਹਰ ਵੇਲੇ ਉਨ੍ਹਾਂ ਦੀ ਮਦਦ ਕਰਨ ਲਈ ਤਿਆਰ ਹੈ। ਐਸਪੀ ਨੇ ਕਿਹਾ ਕਿ ਕੁਝ ਪੰਜਾਬ ਤੋਂ ਬਾਹਰ ਰਹਿਣ ਵਾਲੇ ਪਰਿਵਾਰ ਆਪਣੇ ਰਿਸ਼ਤੇਦਾਰਾਂ ਦੀਆਂ ਲਾਸ਼ਾਂ ਲਿਜਾਉਣ ਲਈ ਐਂਬੂਲੈਂਸ ਦੀ ਮੰਗ ਕੀਤੀ ਸੀ ਤੇ ਪੰਜਾਬ ਪੁਲੀਸ ਵੱਲ਼ੋਂ ਉਨ੍ਹਾਂ ਨੂੰ ਐਂਬੂਲੈਂਸ ਦੀ ਸੁਵਿਧਾ ਮੁਹੱਈਆ ਕਰਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਹਾਦਸੇ ਦੀ ਤਫਤੀਸ਼ ਵਿੱਚ ਵੀ ਯੋਗਦਾਨ ਦੇ ਰਹੀ ਹੈ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget