Street Dogs: ਦੇਸ਼ ਵਿੱਚ ਆਵਾਰਾ ਕੁੱਤਿਆਂ ਦਾ ਕਹਿਰ ਜਾਰੀ ਹੈ। ਤਾਜ਼ਾ ਮਾਮਲਾ ਰਾਜਸਥਾਨ ਤੋਂ ਸਾਹਮਣੇ ਆਇਆ ਹੈ। ਇੱਥੇ ਸਿਰੋਹੀ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਵਿੱਚ ਆਵਾਰਾ ਕੁੱਤਿਆਂ ਨੇ ਬੱਚੇ ਨੂੰ ਉਸ ਦੀ ਸੁੱਤੀ ਮਾਂ ਕੋਲੋਂ ਚੁੱਕ ਕੇ ਨੋਚ-ਨੋਚ ਕੇ ਖਾਧਾ। ਇਸ ਘਟਨਾ ਦਾ ਖੁਲਾਸਾ ਸਿਰੋਹੀ ਦੇ ਵਿਧਾਇਕ ਸੰਯਮ ਲੋਢਾ ਨੇ ਬੀਤੇ ਦਿਨ ਰਾਜਸਥਾਨ ਵਿਧਾਨ ਸਭਾ 'ਚ ਕੀਤਾ ਹੈ। 


ਹਾਸਲ ਜਾਣਕਾਰੀ ਮੁਤਾਬਕ ਰਾਜਸਥਾਨ ਦੇ ਸਿਰੋਹੀ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਵਿੱਚ ਆਵਾਰਾ ਕੁੱਤਿਆਂ ਨੇ ਬੱਚੇ ਨੂੰ ਉਸ ਦੀ ਸੁੱਤੀ ਮਾਂ ਕੋਲੋਂ ਚੁੱਕ ਕੇ ਨੋਚ ਖਾਧਾ। ਬੱਚੇ ਦੇ ਪਿਤਾ ਦਾ ਸਿਰੋਹੀ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਹੀਨੇ ਦਾ ਬੱਚਾ ਆਪਣੀ ਮਾਂ ਤੇ ਦੋ ਭੈਣਾਂ-ਭਰਾਵਾਂ ਨਾਲ ਆਪਣੇ ਪਿਤਾ ਦੇ ਬਿਸਤਰੇ ਦੇ ਕੋਲ ਫਰਸ਼ 'ਤੇ ਸੌਂ ਰਿਹਾ ਸੀ, ਜਦੋਂ ਕੁੱਤੇ ਉਸ ਨੂੰ ਚੁੱਕ ਕੇ ਲੈ ਗਏ। ਬਾਅਦ ਵਿੱਚ ਵਾਰਡ ਦੇ ਬਾਹਰ ਪਾਣੀ ਦੀ ਟੈਂਕੀ ਕੋਲ ਉਸ ਦੀ ਨੋਚੀ ਹੋਈ ਲਾਸ਼ ਮਿਲੀ। 


ਹੈਰਾਨੀ ਦੀ ਗੱਲ ਹੈ ਕਿ ਸੀਸੀਟੀਵੀ ਕੈਮਰਿਆਂ ’ਚ ਘਟਨਾ ਕੈਦ ਨਹੀਂ ਹੋਈ। ਇਸ ਘਟਨਾ ਦਾ ਖੁਲਾਸਾ ਸਿਰੋਹੀ ਦੇ ਵਿਧਾਇਕ ਸੰਯਮ ਲੋਢਾ ਨੇ ਬੀਤੇ ਦਿਨ ਰਾਜਸਥਾਨ ਵਿਧਾਨ ਸਭਾ 'ਚ ਕੀਤਾ। ਘਟਨਾ ਸੋਮਵਾਰ ਰਾਤ ਦੀ ਹੈ। ਜ਼ਿਲ੍ਹਾ ਕੁਲੈਕਟਰ ਭੰਵਰ ਲਾਲ ਅਨੁਸਾਰ ਲਾਪ੍ਰਵਾਹੀ ਲਈ ਨਰਸਿੰਗ ਅਧਿਕਾਰੀ ਸੁਰੇਸ਼ ਮੀਨਾ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ ਤੇ ਗਾਰਡ ਭਵਾਨੀ ਸਿੰਘ ਤੇ ਵਾਰਡ ਬੁਆਏ ਉੱਜਵਲ ਦੇਵਾਸੀ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਹਸਪਤਾਲ ਦੇ ਅਧਿਕਾਰੀਆਂ ਨੇ ਕਿਹਾ ਕਿ ਕੁੱਤੇ ਹਸਪਤਾਲ ਦੇ ਵਾਰਡ ਵਿੱਚ ਕਿਵੇਂ ਦਾਖਲ ਹੋਏ, ਇਸ ਬਾਰੇ ਜਾਂਚ ਕੀਤੀ ਜਾਵੇਗੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ