ਨਵੀਂ ਦਿੱਲੀ: ਕੋਰੋਨਾਵਾਇਰਸ ਦੀ ਦੂਜੀ ਲਹਿਰ ਮਗਰੋਂ ਸਰਕਾਰ ਨੇ ਸਖਤੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਣੇ ਦੇਸ਼ ਦੇ ਛੇ ਸੂਬਿਆਂ ਵਿੱਚ ਕਈ ਥਾਈਂ ਰਾਤ ਦਾ ਕਰਫਿਊ ਲਾਉਂਦਿਆਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਤਹਿਤ ਹਵਾਈ ਜਹਾਜ਼ਾਂ ’ਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਲਈ ਕੋਵਿਡ-19 ਪ੍ਰੋਟੋਕਾਲ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ ਗਈ ਹੈ।


ਡੀਜੀਸੀਏ ਨੇ ਏਅਰਲਾਈਨਜ਼ ਨੂੰ ਕਿਹਾ ਹੈ ਕਿ ਜੇਕਰ ਕਿਸੇ ਮੁਸਾਫ਼ਰ ਨੇ ਚਿਤਾਵਨੀਆਂ ਦੇ ਬਾਵਜੂਦ ਸਹੀ ਢੰਗ ਨਾਲ ਮਾਸਕ ਨਹੀਂ ਪਾਇਆ ਤਾਂ ਉਸ ਨੂੰ ਜਹਾਜ਼ ’ਚੋਂ ਉਤਾਰ ਦਿੱਤਾ ਜਾਵੇ। ਉਨ੍ਹਾਂ ਏਅਰਲਾਈਨਜ਼ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਕੋਈ ਵਿਅਕਤੀ ਪ੍ਰੋਟੋਕਾਲ ਦੀ ਉਲੰਘਣਾ ਕਰਦਾ ਹੈ ਤਾਂ ਉਸ ਨਾਲ ਅਜਿਹਾ ਵਤੀਰਾ ਅਪਣਾਇਆ ਜਾਵੇ ਜਿਹੜਾ ਕਿਸੇ ‘ਖਰੂਦੀ’ ਨਾਲ ਅਪਣਾਇਆ ਜਾਂਦਾ ਹੈ।

ਡੀਜੀਸੀਏ ਨੇ ਕਿਹਾ ਹੈ ਕਿ ਹਵਾਈ ਅੱਡੇ ਅੰਦਰ ਦਾਖ਼ਲ ਹੋਣ ਤੇ ਵਾਪਸੀ ’ਤੇ ਬਾਹਰ ਨਿਕਲਣ ਸਮੇਂ ਤੱਕ ਚਿਹਰੇ ’ਤੇ ਸਹੀ ਢੰਗ ਨਾਲ ਮਾਸਕ ਹੋਣਾ ਚਾਹੀਦਾ ਹੈ। ਉਨ੍ਹਾਂ ਮੁਤਾਬਕ ਨੱਕ ਤੋਂ ਹੇਠਾਂ ਮਾਸਕ ਮਨਜ਼ੂਰ ਨਹੀਂ ਹੈ ਤੇ ਲੋਕਾਂ ਦਾ ਪੂਰਾ ਮੂੰਹ ਢੱਕਿਆ ਹੋਣਾ ਚਾਹੀਦਾ ਹੈ।

ਸ਼ਹਿਰੀ ਹਵਾਬਾਜ਼ੀ ਮਾਮਲਿਆਂ ਬਾਰੇ ਡਾਇਰੈਕਟੋਰੇਟ ਜਨਰਲ ਨੇ ਇਹ ਵੀ ਹਦਾਇਤ ਕੀਤੀ ਹੈ ਕਿ ਹਵਾਈ ਸਫ਼ਰ ਦੌਰਾਨ ਸਮਾਜਿਕ ਦੂਰੀ ਦੇ ਨੇਮਾਂ ਦਾ ਵੀ ਪਾਲਣ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨੇਮਾਂ ਦਾ ਪਾਲਣ ਨਹੀਂ ਕਰਦਾ ਹੈ ਤਾਂ ਉਸ ਨਾਲ ਕਾਨੂੰਨ ਮੁਤਾਬਕ ਨਜਿੱਠਿਆ ਜਾ ਸਕਦਾ ਹੈ। 

 

 


ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ


ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ


ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ