ਹਾਈਕੋਰਟ ਦਾ ਸਖਤ ਆਦੇਸ਼, ਹੁਣ ਕਾਰ 'ਚ ਇਕੱਲੇ ਬੈਠੇ ਵਿਅਕਤੀ ਲਈ ਵੀ ਮਾਸਕ ਲਾਜ਼ਮੀ
ਦਿੱਲੀ ਹਾਈ ਕੋਰਟ ਨੇ ਕੋਰੋਨਾ ਨਿਯਮਾਂ ਨਾਲ ਸਬੰਧਤ ਇੱਕ ਵੱਡਾ ਆਦੇਸ਼ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਕਾਰ ਦੇ ਅੰਦਰ ਇਕੱਲੇ ਬੈਠੇ ਵਿਅਕਤੀ ਲਈ ਮਾਸਕ ਲਗਾਉਣਾ ਲਾਜ਼ਮੀ ਹੋਵੇਗਾ।
ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਕੋਰੋਨਾ ਨਿਯਮਾਂ ਨਾਲ ਸਬੰਧਤ ਇੱਕ ਵੱਡਾ ਆਦੇਸ਼ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਕਾਰ ਦੇ ਅੰਦਰ ਇਕੱਲੇ ਬੈਠੇ ਵਿਅਕਤੀ ਲਈ ਮਾਸਕ ਲਗਾਉਣਾ ਲਾਜ਼ਮੀ ਹੋਵੇਗਾ।
ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ
ਦਿੱਲੀ ਹਾਈ ਕੋਰਟ ਨੇ ਕਾਰ ਨੂੰ ਜਨਤਕ ਜਗ੍ਹਾ ਮੰਨਿਆ ਹੈ। ਅਦਾਲਤ ਨੇ ਕਿਹਾ ਕਿ ਮਾਸਕ ਇੱਕ ‘ਸੁਰੱਖਿਆ ਢਾਲ’ ਹੈ ਜੋ ਕੋਵਿਡ 19 ਵਾਇਰਸ ਦੇ ਫੈਲਣ ਨੂੰ ਰੋਕਦਾ ਹੈ।
ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ
ਤੁਹਾਨੂੰ ਦੱਸ ਦੇਈਏ ਕਿ ਪਟੀਸ਼ਨ ਦਾਇਰ ਕਰਕੇ ਕਾਰ ਵਿੱਚ ਇਕੱਲੇ ਬੈਠੇ ਵਿਅਕਤੀ ਦਾ ਮਾਸਕ ਪਹਿਨਣ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ। ਰਾਜਧਾਨੀ ਦਿੱਲੀ ਵਿੱਚ ਮਾਸਕ ਨਾ ਪਾਉਣ ‘ਤੇ ਦੋ ਹਜ਼ਾਰ ਰੁਪਏ ਜੁਰਮਾਨਾ ਹੈ।
ਇਹ ਵੀ ਪੜ੍ਹੋ: ਬਾਲਕੋਨੀ ’ਚ ਖੜ੍ਹੇ ਹੋ ਕੇ ਔਰਤਾਂ ਨੇ ਉਤਾਰ ਦਿੱਤੇ ਕੱਪੜੇ, ਵੀਡੀਓ ਵਾਇਰਲ ਹੋਣ ਮਗਰੋਂ ਸਾਰੀਆਂ ਗ੍ਰਿਫਤਾਰ
ਉਸੇ ਸਮੇਂ, ਅਜਿਹੀਆਂ ਬਹੁਤ ਸਾਰੀਆਂ ਖਬਰਾਂ ਆਈਆਂ ਜਦੋਂ ਕਾਰ ਵਿੱਚ ਇਕੱਲਾ ਬੈਠੇ ਇੱਕ ਵਿਅਕਤੀ ਦਾ ਚਲਾਨ ਕੱਟਣ ਤੇ ਲੋਕਾਂ ਵਿੱਚ ਪੁਲਿਸ ਨਾਲ ਵਿਵਾਦ ਹੋ ਗਿਆ। ਹਾਈ ਕੋਰਟ ਦੇ ਆਦੇਸ਼ ਤੋਂ ਬਾਅਦ ਹੁਣ ਸਥਿਤੀ ਸਪੱਸ਼ਟ ਹੋ ਗਈ ਹੈ।
ਪਿਛਲੇ 24 ਘੰਟੇ 'ਚ ਭਾਰਤ ਵਿੱਚ ਕੋਰੋਨਾ ਲਾਗ ਦੇ 97,000 ਨਵੇਂ ਮਾਮਲੇ ਸਾਹਮਣੇ ਆਏ ਹਨ। ਲਗਾਤਾਰ ਵੱਧ ਰਹੇ ਲਾਗ ਦੇ ਮਾਮਲਿਆਂ 'ਚ ਭਾਰਤ ਹੁਣ ਅਮਰੀਕਾ ਤੋਂ ਬਾਅਦ ਦੁਨੀਆ ਦਾ ਦੂਜਾ ਦੇਸ਼ ਬਣ ਗਿਆ ਹੈ। ਅਮਰੀਕਾ 'ਚ ਰੋਜ਼ਾਨਾ 1 ਲੱਖ ਤੋਂ ਵੱਧ ਲਾਗ ਦੇ ਕੇਸ ਸਾਹਮਣੇ ਆ ਰਹੇ ਹਨ।
ਇਹ ਵੀ ਪੜ੍ਹੋ: ਗੁਰਨਾਮ ਭੁੱਲਰ ਨੇ ਪੰਜਾਬੀ ਫਿਲਮ ਲਈ ਵਧਾਇਆ 30 ਕਿਲੋ ਭਾਰ, ਤਾਜ਼ਾ ਤਸਵੀਰ ਕਰ ਦੇਵੇਗੀ ਹੈਰਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ