(Source: ECI/ABP News/ABP Majha)
ਮਨੀਸ਼ ਸਿਸੋਦੀਆ ਖ਼ਿਲਾਫ਼ ਸੀਬੀਆਈ ਦੇ ਐਕਸ਼ਨ ਮਗਰੋਂ ਦਿੱਲੀ 'ਚ ਅਲਰਟ, ਸਖਤ ਸੁਰੱਖਿਆ ਪ੍ਰਬੰਧ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਮਗਰੋਂ ਸਿਆਸਤ ਗਰਮਾ ਗਈ ਹੈ। ਦਿੱਲੀ ਅੰਦਰ ਸੁਰੱਖਿਆ ਏਜੰਸੀਆਂ ਅਲਰਟ ਹਨ। ਪੁਲਿਸ ਨੇ ਕੱਲ੍ਹ ਸ਼ਾਮ ਤੋਂ ਹੀ ਸੁਰੱਖਿਆ ਇੰਤਜ਼ਾਮ ਪੁਖਤਾ ਕਰ ਦਿੱਤੇ ਹਨ।
ਨਵੀਂ ਦਿੱਲੀ: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਮਗਰੋਂ ਸਿਆਸਤ ਗਰਮਾ ਗਈ ਹੈ। ਦਿੱਲੀ ਅੰਦਰ ਸੁਰੱਖਿਆ ਏਜੰਸੀਆਂ ਅਲਰਟ ਹਨ। ਪੁਲਿਸ ਨੇ ਕੱਲ੍ਹ ਸ਼ਾਮ ਤੋਂ ਹੀ ਸੁਰੱਖਿਆ ਇੰਤਜ਼ਾਮ ਪੁਖਤਾ ਕਰ ਦਿੱਤੇ ਹਨ। ਆਮ ਆਦਮੀ ਪਾਰਟੀ ਵੱਲੋਂ ਵਿਰੋਧ ਪ੍ਰਦਰਸ਼ਨ ਦੇ ਖਤਰੇ ਨੂੰ ਵੇਖਦਿਆਂ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ।
ਹਾਸਲ ਜਾਣਕਾਰੀ ਮੁਤਾਬਕ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਦੇ ਸੱਦੇ ਦੇ ਮੱਦੇਨਜ਼ਰ ਦੀਨ ਦਿਆਲ ਉਪਾਧਿਆਏ (ਡੀਡੀਯੂ) ਮਾਰਗ ’ਤੇ ਸਵੇਰੇ ਸੁਰੱਖਿਆ ਵਧਾ ਦਿੱਤੀ ਹੈ।
ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੇਂਦਰੀ ਦਿੱਲੀ ਦੇ ਡੀਡੀਯੂ ਮਾਰਗ 'ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਜਿੱਥੇ ਭਾਰਤੀ ਜਨਤਾ ਪਾਰਟੀ (ਭਾਜਪਾ) ਤੇ 'ਆਪ' ਦੋਵਾਂ ਦੇ ਮੁੱਖ ਦਫ਼ਤਰ ਸਥਿਤ ਹਨ। ਸ਼ਹਿਰ ਦੇ ਮੱਧ ਹਿੱਸੇ ਵਿੱਚ ਦਿਨ ਵੇਲੇ ਆਵਾਜਾਈ ਵੀ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।
ਉਧਰ, ‘ਆਪ’ ਦੇ ਸੀਨੀਅਰ ਆਗੂ ਗੋਪਾਲ ਰਾਏ ਨੇ ਕਿਹਾ ਹੈ ਕਿ ਪਾਰਟੀ ਇਸ ਦਿਨ ਨੂੰ ‘ਕਾਲੇ ਦਿਵਸ’ ਵਜੋਂ ਮਨਾਏਗੀ ਤੇ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਕਰੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Video: 'ਗੁਰੂ ਨਾਨਕ ਨੇ ਇਸਲਾਮ ਨਹੀਂ ਕੀਤਾ ਕਬੂਲ, ਇਸ ਲਈ ਉਹ ਚੰਗੇ ਇਨਸਾਨ ਨਹੀਂ ਹੋ ਸਕਦੇ', ਪਾਕਿ ਦੇ ਮੌਲਾਨਾ ਦੀ ਵੀਡੀਓ ਵਾਇਰਲ
ਇਹ ਵੀ ਪੜ੍ਹੋ : Namak Ke Upay: ਨਮਕ ਦੇ ਇਹ ਉਪਾਅ ਬਦਲ ਦੇਣਗੇ ਤੁਹਾਡੀ ਕਿਸਮਤ, ਤੁਹਾਨੂੰ ਮਿਲਣਗੇ ਮਨਚਾਹੇ ਨਤੀਜੇ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ