ਕਰਨਾਲ: ਮੰਗਲਵਾਰ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਹੋਈ ਹਿੰਸਾ ਮਗਰੋਂ ਕੱਲ੍ਹ ਹਰਿਆਣਾ ਤੇ ਪੰਜਾਬ ਵਿੱਚ ਵੀ ਹਾਈ ਅਲਰਟ ਕਰ ਦਿੱਤਾ ਗਿਆ ਸੀ। ਅੱਜ ਕਰਨਾਲ ਦੇ ਬਸਤਾੜਾ ਟੋਲ ਪਲਾਜ਼ਾ ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਧਰਨੇ ਵਾਲੀ ਥਾਂ ਤੋਂ ਕਿਸਾਨਾਂ ਨੂੰ ਘਰ ਜਾਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਲੰਗਰ ਵਿਵਸਥਾ ਵੀ ਬੰਦ ਕਰਵਾ ਦਿੱਤੀ ਗਈ ਹੈ।
ਬਸਤਾੜਾ ਟੋਲ ਪਲਾਜ਼ਾ ਤੇ ਕਈ ਦਿਨਾਂ ਤੋਂ ਚੱਲ ਰਿਹਾ ਧਰਨਾ ਪੁਲਿਸ ਪ੍ਰਸ਼ਾਸਨ ਨੇ ਬੰਦ ਕਰਵਾ ਦਿੱਤਾ ਹੈ। ਪੁਲਿਸ ਨੇ ਧਰਨੇ ਨੂੰ ਸ਼ਾਤੀ ਨਾਲ ਬੰਦ ਕਰਵਾ ਦਿੱਤਾ। ਇਸ ਦੌਰਾਨ ਐਸਐਸਪੀ ਤੇ ਡੀਸੀ ਖੁਦ ਮੌਜੂਦ ਰਹੇ। ਉਨ੍ਹਾਂ ਕੁਝ ਲੋਕਾਂ ਨਾਲ ਮਿਲਕੇ ਕਿਸਾਨਾਂ ਨੂੰ ਸਮਝਾਇਆ ਜਿਸ ਮਗਰੋਂ ਟੋਲ ਪਲਾਜ਼ਾ ਤੋਂ ਧਰਨਾ ਚੁੱਕਿਆ ਗਿਆ। ਇਸ ਦੇ ਨਾਲ ਦੀ ਦਿੱਲੀ ਤੋਂ ਆਉਣ ਜਾਣ ਵਾਲੀਆਂ ਟਰੈਕਟਰ ਟਰਾਲੀਆਂ ਨੂੰ ਵੀ ਇਸ ਟੋਲ ਪਲਾਜ਼ਾ ਤੇ ਰੁਕਣ ਨਹੀਂ ਦਿੱਤਾ ਜਾ ਰਿਹਾ।