ਮੁਰਾਦਾਬਾਦ: ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ (Moradabad) ਵਿੱਚ ਨੈਸ਼ਨਲ ਹਾਈਵੇ-24 ‘ਤੇ ਪੰਜਾਬ ਤੋਂ ਬਿਹਾਰ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਤੇਜ਼ ਰਫ਼ਤਾਰ ਬੱਸ ਦੀ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਬੱਸ ਡਿਵਾਈਡਰ ਨੂੰ ਪਾਰ ਕਰਦਿਆਂ ਸੜਕ ਤੋਂ ਹੇਠਾਂ ਉੱਤਰ ਗਈ ਤੇ ਇੱਕ ਪਲਾਟ ਦੀ ਕੰਧ ਤੋੜਦੀ ਹੋਈ ਅੰਦਰ ਵੜ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਅਭਿਆਨ ਚਲਾਇਆ ਤੇ ਬੱਸ 'ਤੇ ਸਵਾਰ ਲੋਕਾਂ ਨੂੰ ਬਾਹਰ ਕੱਢਿਆ।


Breaking : ਕੋਰੋਨਾ ਨਾਲ ਦਿੱਲੀ 'ਚ ਇੱਕ ਦਿਨ ਅੰਦਰ 3797 ਨਵੇਂ ਕੇਸ, 99 ਮੌਤਾਂ

ਜਾਣਕਾਰੀ ਅਨੁਸਾਰ ਬੱਸ ਵਿੱਚ 80 ਮਜ਼ਦੂਰ ਸਵਾਰ ਸੀ। ਇਸ ਹਾਦਸੇ ਵਿੱਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 30 ਜ਼ਖ਼ਮੀ ਹੋ ਗਏ ਹਨ। ਪੁਲਿਸ ਨੇ ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ। ਦੱਸ ਦਈਏ ਕਿ ਮੁਰਾਦਾਬਾਦ ਦੇ ਥਾਣਾ ਖੇਤਰ ਮੂਦਾਬਾਦ ਦੇ ਨੈਸ਼ਨਲ ਹਾਈਵੇਅ 'ਤੇ ਦਲਪਤਪੁਰ ਜ਼ੀਰੋ ਪੁਆਇੰਟ ਨੇੜੇ ਪੰਜਾਬ ਦੇ ਮੰਡੀ ਤੋਂ ਬੇਤੀਆ ਜਾ ਰਹੀ ਇੱਕ ਨਿੱਜੀ ਬੱਸ ਦੀ ਟਰੱਕ ਜ਼ਬਰਦਸਤ ਟੱਕਰ ਹੋਈ। ਹਾਦਸੇ ਵਿੱਚ ਮਰੇ ਦੋ ਮਜ਼ਦੂਰਾਂ ਦੀਆਂ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਮੁਰਾਦਾਬਾਦ ਦੇ ਡੀਐਮ ਰਾਕੇਸ਼ ਕੁਮਾਰ ਸਿੰਘ ਜ਼ਿਲ੍ਹਾ ਹਸਪਤਾਲ ਪਹੁੰਚੇ। ਉਨ੍ਹਾਂ ਹਸਪਤਾਲ ਦੇ ਅਮਲੇ ਨੂੰ ਬਿਹਤਰ ਇਲਾਜ ਕਰਨ ਦੀ ਹਦਾਇਤਾਂ ਦਿੱਤੀਆਂ ਹਨ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਡਿਵਾਈਡਰ ਨੂੰ ਪਾਰ ਕਰ ਗਈ ਤੇ ਸੜਕ ਕਿਨਾਰੇ ਪਲਾਟ ਵਿੱਚ ਬਣੀ ਕੰਧ ਭੰਨ੍ਹ ਕੇ ਅੰਦਰ ਵੜ ਗਈ।

Punjab Farmer Protest: ਕਿਸਾਨਾਂ ਦਾ ਸਭ ਤੋਂ ਵੱਡਾ ਐਕਸ਼ਨ, 50 ਹਜ਼ਾਰ ਟਰਾਲੀਆਂ ਨਾਲ ਦਿੱਲੀ 'ਤੇ ਧਾਵਾ, ਸਰਕਾਰਾਂ ਦੇ ਉੱਡੇ ਹੋਸ਼

ਕਿਸਾਨਾਂ ਦੇ ਦਿੱਲੀ ਉੱਪਰ ਧਾਵੇ ਤੋਂ ਪਹਿਲਾਂ ਪੁਲਿਸ ਦਾ ਵੱਡਾ ਐਕਸ਼ਨ, ਕਿਸਾਨ ਅੱਜ ਲੈਣਗੇ ਫੈਸਲਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904