Haryana stubble burning: ਹਵਾ ਪ੍ਰਦੂਸ਼ਣ ਦੀ ਸਮੱਸਿਆ ਬਾਰੇ ਤਿੰਨ ਗੁਆਂਢੀ ਸੂਬੇ ਦਿੱਲੀ, ਪੰਜਾਬ ਤੇ ਹਰਿਆਣਾ ਵਿੱਚ ਟਕਰਾਅ ਵਧ ਗਿਆ ਹੈ। ਹਰਿਆਣਾ ਨੇ ਅਜਿਹੀਆਂ ਤਸਵੀਰਾਂ ਜਾਰੀ ਕੀਤੀਆਂ ਹਨ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਨੈਸ਼ਨਲ ਏਰੋਨਾਟਿਕਸ ਐਂਡ ਸਪੇਸ ਐਡਮਨਿਸਟ੍ਰੇਸ਼ਨ (ਨਾਸਾ) ਦੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਦਰਸਾਇਆ ਗਿਆ ਹੈ ਕਿ ਹਰਿਆਣਾ ਨਾਲੋਂ ਪੰਜਾਬ ਵਿੱਚ ਜ਼ਿਆਦਾ ਪਰਾਲੀ ਸਾੜੀ ਜਾ ਰਹੀ ਹੈ। 


ਹੋਰ ਪੜ੍ਹੋ : ਖੁਦਕੁਸ਼ੀ ਕਰਨ ਵਾਲੀ ਪ੍ਰੋਫੈਸਰ ਦੀ 5 ਸਾਲਾ ਧੀ ਨੂੰ ਨੌਕਰੀ ਦੇਣ ਦਾ ਭਰੋਸਾ, ਮਜੀਠੀਆ ਬੋਲੇ...ਵੱਡਾ ਫਰਾਡ, 13 ਸਾਲ ਬਾਅਦ ਕਿਸ ਦੀ ਸਰਕਾਰ ਹੋਵੇਗੀ ਤੇ ਕੌਣ ਅਫਸਰ ਹੋਵੇਗਾ?



ਪਰਾਲੀ ਸਾੜਨ ਦੀਆਂ ਦੁੱਗਣੀਆਂ ਘਟਨਾਵਾਂ ਹੋਈਆਂ


ਇਨ੍ਹਾਂ ਤਸਵੀਰਾਂ ਮੁਤਾਬਕ 25 ਅਤੇ 26 ਅਕਤੂਬਰ ਨੂੰ ਪੰਜਾਬ ਵਿੱਚ ਹਰਿਆਣਾ ਨਾਲੋਂ ਪਰਾਲੀ ਸਾੜਨ ਦੀਆਂ ਦੁੱਗਣੀਆਂ ਘਟਨਾਵਾਂ ਹੋਈਆਂ ਹਨ। ਪਰਾਲੀ ਸਾੜਨ ਦੇ ਮੁੱਦੇ ‘ਤੇ ਹਰਿਆਣਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ‘ਤੇ ਨਿਸ਼ਾਨਾ ਸਾਧਿਆ ਹੈ। 


ਨਾਸਾ ਦੇ 25 ਤੇ 26 ਅਕਤੂਬਰ ਦੇ ਅੰਕੜੇ ਬੋਲ ਰਹੇ ਨੇ


ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਕਈ ਵਾਰ ਹਰਿਆਣਾ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਦਿੱਲੀ ਵਿੱਚ ਪ੍ਰਦੂਸ਼ਣ ਵਧਣ ਦਾ ਕਾਰਨ ਦੱਸਿਆ ਹੈ। ਹਰਿਆਣਾ ਨੇ ਕਿਹਾ ਹੈ ਕਿ ਨਾਸਾ ਦੇ 25 ਤੇ 26 ਅਕਤੂਬਰ ਦੇ ਅੰਕੜੇ ਹਨ, ਜੋ ਸਪੱਸ਼ਟ ਤੌਰ ‘ਤੇ ਦਰਸਾਉਂਦੇ ਹਨ ਕਿ ਪੰਜਾਬ ਤੇ ਹਰਿਆਣਾ ਵਿਚ ਕਿੱਥੇ ਪਰਾਲੀ ਸਾੜੀ ਜਾ ਰਹੀ ਹੈ। ਪੰਜਾਬ ਵਿੱਚ ਹਰਿਆਣਾ ਦੇ ਮੁਕਾਬਲੇ ਦੁੱਗਣੇ ਤੋਂ ਵੱਧ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ।


ਹੋਰ ਪੜ੍ਹੋ : 'ਹਾਅ ਦਾ ਨਾਅਰਾ' ਮਾਰਨ ਵਾਲੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਪਰਿਵਾਰ ਦੀ ਆਖ਼ਰੀ ਬੇਗਮ ਨਹੀਂ ਰਹੇ



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Read More:- Click Link:-


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ