(Source: ECI/ABP News)
10ਵੀਂ ਤੇ 12ਵੀਂ ਜਮਾਤ ਨੂੰ ਛੱਡ ਸਾਰੇ ਵਿਦਿਆਰਥੀ ਪ੍ਰਮੋਟ, ਕੋਵਿਡ ਕਰਕੇ ਸਿੱਖਿਆ ਵਿਭਾਗ ਦਾ ਫੈਸਲਾ
ਸਰਕਾਰ ਉਨ੍ਹਾਂ 'ਤੇ ਕਾਰਵਾਈ ਕਰ ਸਕਦੀ ਹੈ ਜਿਨ੍ਹਾਂ ਨੇ ਫੀਸਾਂ ਦੀ ਵਸੂਲੀ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ।
![10ਵੀਂ ਤੇ 12ਵੀਂ ਜਮਾਤ ਨੂੰ ਛੱਡ ਸਾਰੇ ਵਿਦਿਆਰਥੀ ਪ੍ਰਮੋਟ, ਕੋਵਿਡ ਕਰਕੇ ਸਿੱਖਿਆ ਵਿਭਾਗ ਦਾ ਫੈਸਲਾ students from govt schools of class I to IX and XI Promote in next Classes in Himachal 10ਵੀਂ ਤੇ 12ਵੀਂ ਜਮਾਤ ਨੂੰ ਛੱਡ ਸਾਰੇ ਵਿਦਿਆਰਥੀ ਪ੍ਰਮੋਟ, ਕੋਵਿਡ ਕਰਕੇ ਸਿੱਖਿਆ ਵਿਭਾਗ ਦਾ ਫੈਸਲਾ](https://feeds.abplive.com/onecms/images/uploaded-images/2021/03/31/8cab0fcbe18779516fe4c5493f8f3616_original.jpg?impolicy=abp_cdn&imwidth=1200&height=675)
ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਨਾਨ-ਬੋਰਡ ਕਲਾਸਾਂ ਦੇ ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿੱਚ ਪ੍ਰਮੋਟ ਕਰਨ ਦਾ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਡਾਇਰੈਕਟੋਰੇਟ ਆਫ਼ ਹਾਇਰ ਐਜੂਕੇਸ਼ਨ ਨੇ ਮੰਗਲਵਾਰ ਦੇਰ ਸ਼ਾਮ ਇਸ ਸਬੰਧੀ ਲਿਖਤੀ ਨਿਰਦੇਸ਼ ਜਾਰੀ ਕੀਤੇ ਸੀ ਕਿ ਬੁੱਧਵਾਰ 31 ਮਾਰਚ ਨੂੰ ਨੌਨ-ਬੋਰਡ ਦੇ ਵਿਦਿਆਰਥੀਆਂ ਨੂੰ ਅਗਲੀ ਕਲਾਸ ਵਿੱਚ ਪ੍ਰਮੋਟ ਕੀਤਾ ਜਾਵੇ।
ਇਸ ਤੋਂ ਬਾਅਦ ਬੁੱਧਵਾਰ ਨੂੰ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਪਹਿਲੀ ਤੋਂ ਨੌਵੀਂ ਤੇ 11ਵੀਂ ਜਮਾਤ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਅਗਲੀਆਂ ਕਲਾਸਾਂ ਵਿੱਚ ਦਾਖਲਾ ਮਿਲ ਗਿਆ ਹੈ। ਉੱਚ ਸਿੱਖਿਆ ਵਿਭਾਗ ਦੇ ਡਾਇਰੈਕਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਕੋਰੋਨਾ ਕਾਰਨ ਵਿਭਾਗ ਨੇ ਬੋਰਡ ਦੀਆਂ ਕਲਾਸਾਂ ਨੂੰ ਛੱਡ ਕੇ ਸਾਰੀਆਂ ਜਮਾਤਾਂ ਦੇ ਬੱਚਿਆਂ ਨੂੰ ਪ੍ਰਮੋਟ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਵਿਦਿਆਰਥੀ ਪਹਿਲਾਂ ਕਿਸੇ ਕਾਰਨ ਕਰਕੇ ਪ੍ਰੀਖਿਆ ਨਹੀਂ ਦੇ ਸਕੇ, ਉਨ੍ਹਾਂ ਨੂੰ ਦੋ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ। ਇਸ ਦੌਰਾਨ ਉਹ ਪ੍ਰੀਖਿਆ ਦੇ ਸਕਦੇ ਹਨ ਜਿਸ ਤੋਂ ਬਾਅਦ ਉਸ ਨੂੰ ਪ੍ਰਮੋਟ ਕੀਤਾ ਜਾਏਗਾ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੋਰੋਨਾ ਕਰਕੇ ਵਿਭਾਗ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਮਤਿਹਾਨ ਦੌਰਾਨ ਸਕੂਲ ਦੀ ਸਮਾਜਕ ਦੇਖਭਾਲ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਦਾ ਨਿਪਟਾਰਾ ਕਰਨ ਬਾਰੇ ਉਨ੍ਹਾਂ ਕਿਹਾ ਕਿ ਐਕਟ ਮੁਤਾਬਕ ਪ੍ਰਾਈਵੇਟ ਸਕੂਲ ਕਿਸੇ ਦੀ ਕਮਾਈ ਦਾ ਸਾਧਨ ਨਹੀਂ ਹੋ ਸਕਦੇ।
ਜਾਰੀ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੀਆਂ 'ਤੇ ਵੀ ਕਾਰਵਾਈ ਹੋ ਸਕਦੀ ਹੈ। ਸਰਕਾਰ ਨੇ ਸਕੂਲਾਂ ਨੂੰ ਕੋਵਿਡ ਦੌਰਾਨ ਟਿਊਸ਼ਨ ਫੀਸਾਂ ਤੋਂ ਇਲਾਵਾ ਹੋਰ ਫੀਸਾਂ ਮੁਆਫ ਕਰਨ ਲਈ ਕਿਹਾ ਸੀ। ਜਿਸ ਦਾ ਕਈ ਸਕੂਲਾਂ ਨੇ ਪਾਲਨ ਵੀ ਕੀਤਾ। ਉਨ੍ਹਾਂ ਕਿਹਾ ਕਿ ਅੱਗੇ ਵੀ ਸਰਕਾਰ ਜੋ ਹੁਕਮ ਜਾਰੀ ਕਰੇਗੀ ਪ੍ਰਾਈਵੇਟ ਸਕੂਲਾਂ ਨੂੰ ਉਨ੍ਹਾਂ ਨਿਰਦੇਸ਼ਾਂ ਦਾ ਪਾਲਨ ਕਰਨਾ ਹੋਵੇਗਾ।
ਇਹ ਵੀ ਪੜ੍ਹੋ: Gold Silver Rate Today: ਸੋਨੇ ਤੇ ਚਾਂਦੀ ਦੀਆਂ ਕੀਮਤਾਂ ਹੋਰ ਡਿੱਗੀਆਂ, ਜਾਣੋ ਕਿੰਨੀ ਘੱਟ ਹੋਈ ਕੀਮਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)