ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ ਨੇ ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਹੋਈਆਂ ਹਿੰਸਕ ਘਟਨਾਵਾਂ ਬਾਰੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਪ੍ਰਧਾਨ ਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਕਸ ਨੂੰ ਨੁਕਸਾਨ ਪਹੁੰਚਾਇਆ ਹੈ। ਇਹ ਵੀ ਕਿਹਾ ਕਿ ਸੁਰੱਖਿਆ ਦੇ ਮਾਮਲੇ ਵਿੱਚ ਇੱਕ ਵੱਡੀ ਗਲਤੀ ਹੋਈ ਹੈ ਤੇ ਇਹ ਸੰਭਾਵਨਾ ਹੈ ਕਿ ਚੀਨ ਮਾਰਚ ਤੋਂ ਮਈ ਦੌਰਾਨ ਭਾਰਤ ਵਿੱਚ ਵੱਡੀ ਸਾਜਿਸ਼ ਨੂੰ ਅੰਜ਼ਾਮ ਦੇ ਸਕਦਾ ਹੈ।


ਸੁਬਰਾਮਨੀਅਮ ਸਵਾਮੀ ਨੇ ਟਵੀਟ ਕੀਤਾ, "ਇਸ ਘਟਨਾ ਨੇ ਪੀਐਮ ਮੋਦੀ ਤੇ ਅਮਿਤ ਸ਼ਾਹ ਦੇ ਅਕਸ ਨੂੰ ਨੁਕਸਾਨ ਪਹੁੰਚਾਇਆ ਹੈ। ਇਸ ਦੇ ਨਾਲ ਹੀ ਵਿਰੋਧ ਕਰ ਰਹੇ ਕਿਸਾਨ ਆਗੂ ਵੀ ਆਪਣੀ ਇੱਜ਼ਤ ਗੁਆ ਚੁੱਕੇ ਹਨ।”

ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਵੀ ਜ਼ੋਰਦਾਰ ਹਮਲਾ ਬੋਲਿਆ। ਸੁਬਰਾਮਨੀਅਮ ਸਵਾਮੀ ਦਾ ਇਹ ਬਿਆਨ ਉਸ ਸਮੇਂ ਆਇਆ ਜਦੋਂ ਲੋਕਾਂ ਵਿੱਚ ਕੱਲ੍ਹ ਦੀ ਹਿੰਸਾ ਨੂੰ ਲੈ ਕੇ ਬਹੁਤ ਸਾਰਾ ਗੁੱਸਾ ਹੈ। ਉਨ੍ਹਾਂ ਇਸ ਘਟਨਾ ਬਾਰੇ ਪੀਐਮ ਮੋਦੀ ਨੂੰ ਇੱਕ ਪੱਤਰ ਵੀ ਲਿਖਿਆ ਹੈ।