ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ਜ਼ਿਲ੍ਹੇ ਵਿੱਚ ਚਿੱਲਾ ਸਰਹੱਦ ਨੇੜੇ ਵੀਰਵਾਰ ਸ਼ਾਮ ਨੂੰ ਇੱਕ ਚੱਲਦੀ ਕਾਰ ਵਿੱਚ ਅਚਾਨਕ ਅੱਗ ਲੱਗ ਗਈ। ਡਰਾਈਵਰ ਨੇ ਕਾਰ 'ਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਚੀਫ਼ ਫਾਇਰ ਅਫ਼ਸਰ ਅਰੁਣ ਕੁਮਾਰ ਸਿੰਘ ਨੇ ਦੱਸਿਆ, “ਕਾਰ ਦਾ ਡਰਾਈਵਰ ਸ਼ਾਮ ਨੂੰ ਡੀਐਨਡੀ ਤੋਂ ਚਿੱਲਾ ਬਾਰਡਰ ਵੱਲ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਕਾਰ ਨੂੰ ਅੱਗ ਲੱਗ ਗਈ। ਡਰਾਈਵਰ ਨੇ ਤੁਰੰਤ ਕਾਰ ਤੋਂ ਛਾਲ ਮਾਰ ਦਿੱਤੀ।"


ਕਾਰ ਨੂੰ ਅੱਗ ਕਿਵੇਂ ਲੱਗੀ?


ਚੀਫ਼ ਫਾਇਰ ਅਫ਼ਸਰ ਅਰੁਣ ਕੁਮਾਰ ਸਿੰਘ ਨੇ ਅੱਗੇ ਦੱਸਿਆ ਕਿ ਕਾਰ ਚਾਲਕ ਨੇ ਅੱਗ ਬੁਝਾਊ ਵਿਭਾਗ ਨੂੰ ਘਟਨਾ ਦੀ ਸੂਚਨਾ ਦਿੱਤੀ, ਜਿਸ ਤੋਂ ਬਾਅਦ ਫਾਇਰ ਟੈਂਡਰ ਮੌਕੇ 'ਤੇ ਪਹੁੰਚ ਗਿਆ। ਉਨ੍ਹਾਂ ਦੱਸਿਆ ਕਿ ਕਰੀਬ ਵੀਹ ਮਿੰਟਾਂ ਦੀ ਕੋਸ਼ਿਸ਼ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਹਾਲਾਂਕਿ ਉਦੋਂ ਤੱਕ ਕਾਰ ਪੂਰੀ ਤਰ੍ਹਾਂ ਸੜ ਚੁੱਕੀ ਸੀ। ਪਹਿਲੀ ਨਜ਼ਰੇ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਜਾਪਦਾ ਹੈ। ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਹਾਦਸੇ ਤੋਂ ਬਾਅਦ ਸੜਕ 'ਤੇ ਲੰਮਾ ਜਾਮ ਲੱਗ ਗਿਆ। ਜਦੋਂ ਕਾਰ ਸੜ ਰਹੀ ਸੀ, ਤਾਂ ਇਕ ਪਾਸੇ ਦੀ ਲੇਨ ਬੰਦ ਹੋ ਗਈ ਸੀ, ਜਿਸ ਨਾਲ ਹੋਰ ਡਰਾਈਵਰਾਂ ਨੂੰ ਵੀ ਅਸੁਵਿਧਾ ਹੋ ਰਹੀ ਸੀ। ਜਿਸ ਤੋਂ ਬਾਅਦ ਟਰੈਫਿਕ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ।


ਇਹ ਵੀ ਪੜ੍ਹੋ: Platform Ticket Price: ਤਿਓਹਾਰਾਂ ਤੋਂ ਪਹਿਲਾਂ ਰੇਲਵੇ ਦਾ ਝਟਕਾ! ਦੁੱਗਣੀ ਕੀਤੀ Platform Ticket


ਡਰਾਈਵਰ ਨੇ ਕਾਰ ਤੋਂ ਛਾਲ ਮਾਰ ਕੇ ਬਚਾਈ ਜਾਨ 


ਤੁਹਾਨੂੰ ਦੱਸ ਦੇਈਏ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਚੱਲਦੀ ਕਾਰ ਵਿੱਚ ਅਚਾਨਕ ਅੱਗ ਲੱਗ ਗਈ।  ਅੱਗ ਇੰਨੀ ਭਿਆਨਕ ਸੀ ਕਿ ਡਰਾਈਵਰ ਨੂੰ ਚੱਲਦੀ ਕਾਰ 'ਚੋਂ ਛਾਲ ਮਾਰਨੀ ਪਈ ਜਦਕਿ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਤਾਂ ਉਨ੍ਹਾਂ ਤੁਰੰਤ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ। ਕਰੀਬ 20 ਮਿੰਟ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਪਰ ਉਦੋਂ ਤੱਕ ਕਾਰ ਪੂਰੀ ਤਰ੍ਹਾਂ ਸੜ ਚੁੱਕੀ ਸੀ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਜਾਪਦਾ ਹੈ।