Sukhbir Badal on SYL: ਯਮੁਨਾ ਨੂੰ ਸਤਲੁਜ ਨਾਲ ਜੋੜਨ ਦੀ ਹੋ ਰਹੀ ਸਾਜਿਸ਼, ਸੀਐਮ ਭਗਵੰਤ ਮਾਨ ਇਸ ਨੂੰ ਸਫਲ ਕਰਨ ਲਈ ਬਣੇ ਸਾਧਨ: ਸੁਖਬੀਰ ਬਾਦਲ
Sukhbir Badal on SYL: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਤਲੁਜ ਯਮੁਨਾ ਲਿੰਕ ਨਹਿਰ ਉੱਪਰ ਸਖਤ ਸਟੈਂਡ ਲਿਆ ਹੈ।
Sukhbir Badal on SYL: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਤਲੁਜ ਯਮੁਨਾ ਲਿੰਕ ਨਹਿਰ ਉੱਪਰ ਸਖਤ ਸਟੈਂਡ ਲਿਆ ਹੈ। ਐਸਵਾਈਐਲ ਦੀ ਉਸਾਰੀ ਦੇ ਮੁੱਦੇ ’ਤੇ ਬੁੱਧਵਾਰ ਨੂੰ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ ਹੇਠ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਮੀਟਿੰਗ ਨੂੰ ਸੁਖਬੀਰ ਬਾਦਲ ਨੇ ਇੱਕ ਸਾਜਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਨੇ ਸੀਐਮ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਹੈ ਕਿ ਉਹ ਯਮੁਨਾ ਨੂੰ ਸਤਲੁਜ ਨਾਲ ਜੋੜਨ ਦੀ ਸਾਜ਼ਿਸ਼ ਨੂੰ ਸਫ਼ਲ ਕਰਨ ਦੇ ਸਾਧਨ ਬਣ ਗਏ ਹਨ।
ਸੁਖਬੀਰ ਬਾਦਲ ਬਾਦਲ ਨੇ ਫੇਸਬੁੱਕ ਪੋਸਟ ਪਾਉਂਦਿਆ ਕਿਹਾ ਕਿ ਯਮੁਨਾ ਨੂੰ ਸਤਲੁਜ ਨਾਲ ਜੋੜਨ ਦਾ ਵਿਚਾਰ ਦਰਿਆਈ ਪਾਣੀਆਂ 'ਤੇ ਪੰਜਾਬ ਦੇ ਸੰਵਿਧਾਨਕ ਆਧਾਰ ਨੂੰ ਤਬਾਹ ਕਰਨ ਦੀ ਸਦੀਆਂ ਪੁਰਾਣੀ ਚਾਲ ਹੈ ਤੇ ਇਸ ਸਾਜ਼ਿਸ਼ ਨੂੰ ਅਕਾਲੀ ਦਲ ਦੇ ਸਖ਼ਤ ਵਿਰੋਧ ਨੇ ਹਮੇਸ਼ਾ ਹੀ ਨਾਕਾਮ ਕੀਤਾ ਹੈ। ਪਰ ਹੁਣ ਭਗਵੰਤ ਮਾਨ ਇਸ ਸਾਜ਼ਿਸ਼ ਨੂੰ ਸਫ਼ਲ ਕਰਨ ਦਾ ਸਾਧਨ ਬਣ ਗਿਆ ਹੈ।
ਉਨ੍ਹਾਂ ਅੱਗੇ ਲਿਖਿਆ ਹੈ ਕਿ ਦਰਿਆਵਾਂ ਨੂੰ ਜੋੜਨ ਦਾ ਉਦੇਸ਼ ਸਿਰਫ਼ ਤੇ ਸਿਰਫ਼ ਸਤਲੁਜ ਦਾ ਪਾਣੀ ਹਰਿਆਣਾ ਨੂੰ ਲਿਜਾਣ ਦਾ ਬਹਾਨਾ ਹੈ। ਜੇਕਰ ਹਰਿਆਣਾ ਨੇ ਸਾਂਝੇ ਪਾਣੀ ਤੋਂ ਸਿਰਫ਼ ਯਮੁਨਾ ਦਾ ਪਾਣੀ ਹੀ ਲੈਣਾ ਹੈ ਤਾਂ ਕਿਉਂ ਨਾ ਹਰਿਆਣਾ ਨੂੰ ਇਸ ਦੀ ਵਰਤੋਂ ਜਾਰੀ ਰੱਖਣ ਲਈ ਕਿਹਾ ਜਾਵੇ, ਜਿਵੇਂ ਉਹ ਹੁਣ ਵੀ ਕਰ ਰਿਹਾ ਹੈ?
ਸੁਖਬੀਰ ਬਾਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਤਲੁਜ ਯਮੁਨਾ ਲਿੰਕ ਦੇ ਇਸ ਵਿਚਾਰ ਵਿਰੁੱਧ ਵੱਡੇ ਅੰਦੋਲਨ ਦਾ ਸਾਹਮਣਾ ਕਰਨ ਲਈ ਆਪਣੇ ਆਪ ਨੂੰ ਤਿਆਰ ਕਰ ਲੈਣਾ ਚਾਹੀਦਾ ਹੈ ਕਿਉਂਕਿ ਅਕਾਲੀ ਦਲ ਇਸ ਸਾਜ਼ਿਸ਼ ਦਾ ਡਟ ਕੇ ਵਿਰੋਧ ਕਰੇਗਾ। ਅਸੀਂ ਰਿਪੇਰੀਅਨ ਸਿਧਾਂਤ ਦੇ ਉਲਟ ਪੰਜਾਬ ਦੇ ਪਾਣੀਆਂ ਦੀ ਇੱਕ ਬੂੰਦ ਵੀ ਪੰਜਾਬ ਤੋਂ ਬਾਹਰ ਨਹੀਂ ਜਾਣ ਦੇਵਾਂਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।