ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ ਵਿੱਢੇ ਅਂਦੌਲਨ ਦੌਰਾਨ ਐਨਆਈਏ (NIA) ਵੱਲੋਂ ਦਰਜਨ ਦੇ ਕਰੀਬ ਲੋਕਾਂ ਨੂੰ ਸੰਮਨ ਭੇਜੇ ਗਏ ਹਨ। ਅਜਿਹੇ ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਲਜ਼ਾਮ ਲਾਇਆ ਕਿ ਕੇਂਦਰੀ ਏਜੰਸੀ ਐਨਆਈਏ ਰਾਹੀਂ ਨੋਟਿਸ ਭੇਜ ਕੇ ਕਿਸਾਨ ਲੀਡਰਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿਸਾਨ ਦੇਸ਼ ਵਿਰੋਧੀ ਨਹੀਂ ਹਨ। ਸੁਖਬੀਰ ਬਾਦਲ ਨੇ ਕਿਹਾ ਐਨਆਈਏ ਵੱਲੋਂ ਨੋਟਿਸ ਭੇਜੇ ਜਾਣ ਤੇ ਅਕਾਲੀ ਦਲ ਇਸ ਦੀ ਨਿਖੇਧੀ ਕਰਦਾ ਹੈ।
ਸੁਖਬੀਰ ਬਾਦਲ ਤੋਂ ਇਲਾਵਾ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕੇਂਦਰ ਸਰਕਾਰ ’ਤੇ ਕਿਸਾਨਾਂ ਨੂੰ ਬਦਨਾਮ ਕਰਨ ਦਾ ਇਲਜ਼ਾਮ ਵੀ ਲਾਇਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ‘ਨਕਸਲਵਾਦੀ ਤੇ ਖਾਲਿਸਤਾਨੀ’ ਕਹਿਣਾ ਠੀਕ ਨਹੀਂ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ ਦਾ ਸਾਥ ਦਿੱਤਾ ਹੈ ਤੇ ਜਦ ਸਰਕਾਰ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਤਾਂ ਪਾਰਟੀ ਨੇ ਐਨਡੀਏ ਨਾਲੋਂ ਨਾਤਾ ਤੋੜ ਲਿਆ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ