ਚੋਣ ਨਤੀਜੇ 2026
(Source: ECI/ABP News)
ਸੁਖਬੀਰ ਬਾਦਲ ਵੱਲੋਂ ਮੋਦੀ ਦਾ ਪ੍ਰਚਾਰ, ਮੁੜ ਪ੍ਰਧਾਨ ਮੰਤਰੀ ਚੁਣਨ ਦੀ ਅਪੀਲ
ਏਬੀਪੀ ਸਾਂਝਾ | 04 Mar 2019 09:46 AM (IST)

ਚੰਡੀਗੜ੍ਹ: ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਜਦੋਂ ਤੱਕ ਦੇਸ਼ ਦਾ ਪ੍ਰਧਾਨ ਮੰਤਰੀ ਮਜਬੂਤ ਨਹੀਂ ਹੁੰਦਾ, ਉਦੋਂ ਤਕ ਦੇਸ਼ ਤਰੱਕੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਦੇ ਯਤਨਾਂ ਕਰਕੇ ਹੀ ਪਾਕਿਸਤਾਨ ਨੇ ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਨੂੰ ਭਾਰਤ ਹਵਾਲੇ ਕੀਤਾ ਹੈ। ਉਨ੍ਹਾਂ ਆਪਣੀ ਪਾਰਟੀ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ ਨਰਿੰਦਰ ਮੋਦੀ ਨੂੰ ਦੁਬਾਰਾ ਦੇਸ਼ ਦਾ ਪ੍ਰਧਾਨ ਮੰਤਰੀ ਬਣਾਉਣ ਵਿੱਚ ਮਦਦ ਕਰਨ। ਦਰਅਸਲ ਬੀਤੇ ਦਿਨ ਸੁਖਬੀਰ ਬਾਦਲ ਸ੍ਰੀ ਆਨੰਦਪੁਰ ਸਾਹਿਬ ਵਿੱਚ ਵਰਕਰ ਨਾਲ ਮੁਲਾਕਾਤ ਕਰਨ ਲਈ ਪੁੱਜੇ ਸਨ। ਇਸ ਮੌਕੇ ਉਨ੍ਹਾਂ ਉਕਤ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਵਰਕਰਾਂ ਨੂੰ ਉਤਸ਼ਾਹਿਤ ਕਰਨ ਲਈ ਉਹ ਹੁਣ ਤੱਕ 70 ਹਲਕਿਆਂ ਦਾ ਦੌਰਾ ਕਰ ਚੁੱਕੇ ਹਨ। ਇਸ ਮੌਕੇ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਡਾ. ਪਰਮਿੰਦਰ ਸ਼ਰਮਾ ਤੇ ਹੋਰਾਂ ਨੇ ਇੱਕਸੁਰ ਹੁੰਦਿਆਂ ਕਿਹਾ ਕਿ ਮੌਜੂਦਾ ਦੇਸ਼ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੇਹੱਦ ਜ਼ਰੂਰਤ ਹੈ। ਉਹ ਆਪਣੀ ਕਾਬਲੀਅਤ, ਦੂਰਅੰਦੇਸ਼ੀ ਤੇ ਦਲੇਰੀ ਨਾਲ ਦੇਸ਼ ਨੂੰ ਚਲਾ ਰਹੇ ਹਨ।