ਢੀਂਡਸਾ ਨੇ ਦਿੱਤਾ ਅਕਾਲੀ ਦਲ ਦੀਆਂ ਅਹੁਦੇਦਾਰੀਆਂ ਤੋਂ ਅਸਤੀਫ਼ਾ
ਏਬੀਪੀ ਸਾਂਝਾ | 29 Sep 2018 05:47 PM (IST)
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੀਆਂ ਅਹੁਦੇਦਾਰੀਆਂ ਤਿਆਗਣ ਦਾ ਫੈਸਲਾ ਕਰ ਲਿਆ ਹੈ। ਢੀਂਡਸਾ ਨੇ ਸਿਹਤ ਤੇ ਨਿਜੀ ਕਾਰਨਾਂ ਕਰਕੇ ਪਾਰਟੀ ਦੀ ਕੋਰ ਕਮੇਟੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਹਾਲਾਂਕਿ, ਉਨ੍ਹਾਂ ਨੁੂੰ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਹਾਲੇ ਹਾਸਲ ਹੈ। ਢੀਂਡਸਾ ਨੇ ਸਕੱਤਰ ਜਨਰਲ ਦੇ ਅਹੁਦੇ ਤੇ ਕੋਰ ਕਮੇਟੀ ਦੀ ਮੈਂਬਰੀ ਤੋਂ ਆਪਣਾ ਅਸਤੀਫ਼ਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਢੀਂਡਸਾ ਉਨ੍ਹਾਂ ਟਕਸਾਲੀ ਲੀਡਰਾਂ ਵਿੱਚੋਂ ਇੱਕ ਸਨ ਜਿਨ੍ਹਾਂ ਨੇ ਬੇਅਦਬੀ ਰਿਪੋਰਟ ਦੇ ਵਿਧਾਨ ਸਭਾ ਵਿੱਚ ਪੇਸ਼ ਹੋਣ ਮੌਕੇ ਪਾਰਟੀ ਦੇ ਵਾਕਆਊਟ ਕਰਨ ਦੇ ਫੈਸਲੇ ਖਿਲਾਫ਼ ਸਟੈਂਡ ਲਿਆ ਸੀ। ਜਿੱਥੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਬੇਅਦਬੀ ਤੇ ਰਣਜੀਤ ਸਿੰਘ ਕਮਿਸ਼ਨ ਰਿਪੋਰਟ ਤੋਂ ਬਾਅਦ ਪਾਰਟੀ ਦਾ ਵਿਗੜਿਆ ਅਕਸ ਸੁਧਾਰਨ ਲਈ ਆਪ ਮੈਦਾਨ ਵਿੱਚ ਆ ਗਏ ਸਨ, ਉੱਥੇ ਟਕਸਾਲੀ ਲੀਡਰ ਢੀਂਡਸਾ ਪਾਰਟੀ ਦੀਆਂ ਹਾਲ ਹੀ ਵਿੱਚ ਹੋਈਆਂ ਰੈਲੀਆਂ ਤੋਂ ਦੂਰ ਹੀ ਰਹੇ। ਪੜ੍ਹੋ ਢੀਂਡਸਾ ਵੱਲੋਂ ਸੁਖਬੀਰ ਬਾਦਲ ਨੂੰ ਭੇਜੀ ਚਿੱਠੀ ਦੀ ਕਾਪੀ -