Fighter Plane Crash: ਇੱਕੋ ਸਮੇਂ 3 ਜਹਾਜ਼ ਹੋਏ ਹਾਦਸਾਗ੍ਰਸਤ, ਭਰਤਪੁਰ 'ਚ ਚਾਰਟਰਡ ਜਹਾਜ਼ ਤੇ ਮੋਰੇਨਾ 'ਚ ਸੁਖੋਈ-ਮਿਰਾਜ ਜਹਾਜ਼ ਹੋਏ ਕਰੈਸ਼
ਮੱਧ ਪ੍ਰਦੇਸ਼ ਦੇ ਮੋਰੇਨਾ ਨੇੜੇ ਦੋ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਇਨ੍ਹਾਂ 'ਚੋਂ ਇਕ ਜਹਾਜ਼ ਸੁਖੋਈ-30 ਹੈ, ਜਦਕਿ ਦੂਜਾ ਜਹਾਜ਼ ਮਿਰਾਜ 2000 ਹੈ। ਹਾਦਸੇ ਤੋਂ ਬਾਅਦ ਦੋਵੇਂ ਜਹਾਜ਼ਾਂ ਨੂੰ ਅੱਗ ਲੱਗ ਗਈ।
Sukhoi 30 and Mirage 2000 Aircraft Have Crashed : ਮੱਧ ਪ੍ਰਦੇਸ਼ ਦੇ ਮੋਰੇਨਾ ਨੇੜੇ ਤਿੰਨ ਲੜਾਕੂ ਜਹਾਜ਼ਾਂ ਦੇ ਹਾਦਸਾਗ੍ਰਸਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਇਨ੍ਹਾਂ 'ਚੋਂ ਇਕ ਜਹਾਜ਼ ਸੁਖੋਈ-30 ਹੈ, ਜਦਕਿ ਦੂਜਾ ਜਹਾਜ਼ ਮਿਰਾਜ 2000 ਹੈ। ਹਾਦਸੇ ਤੋਂ ਬਾਅਦ ਦੋਵੇਂ ਜਹਾਜ਼ਾਂ ਨੂੰ ਅੱਗ ਲੱਗ ਗਈ। ਇਨ੍ਹਾਂ ਦੋਵਾਂ ਜਹਾਜ਼ਾਂ ਨੇ ਗਵਾਲੀਅਰ ਏਅਰਬੇਸ ਤੋਂ ਉਡਾਣ ਭਰੀ ਸੀ ਪਰ ਕਿਸੇ ਕਾਰਨ ਦੋਵੇਂ ਜਹਾਜ਼ ਇੱਕ-ਦੂਜੇ ਨਾਲ ਟੱਕਰਾ ਗਏ। ਜਾਣਕਾਰੀ ਮਿਲਣ 'ਤੇ ਸਥਾਨਕ ਪੁਲਿਸ ਅਤੇ ਬਚਾਅ ਦਲ ਨੇ ਫੌਜ ਦੇ ਨਾਲ ਮਿਲ ਕੇ ਖੋਜ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਅਜੇ ਤੱਕ ਹਾਦਸੇ ਦੇ ਕਾਰਨਾਂ ਬਾਰੇ ਸਹੀ ਜਾਣਕਾਰੀ ਨਹੀਂ ਮਿਲ ਸਕੀ ਹੈ।
A Sukhoi-30 and Mirage 2000 aircraft have crashed near Morena, Madhya Pradesh. Details awaited. Search and rescue operations launched: Defence Sources pic.twitter.com/p1WhVtjZEZ
— ANI (@ANI) January 28, 2023
ਤਿੰਨ ਜਹਾਜ਼ ਸਵੇਰੇ ਮੁਰੈਨਾ ਜ਼ਿਲ੍ਹੇ ਦੇ ਨੇੜੇ ਹੋਏ ਕਰੈਸ਼
ਇੱਕ ਸੁਖੋਈ-30 ਅਤੇ ਮਿਰਾਜ 2000 ਜਹਾਜ਼ ਸ਼ਨੀਵਾਰ ਸਵੇਰੇ ਮੁਰੈਨਾ ਜ਼ਿਲ੍ਹੇ ਦੇ ਨੇੜੇ ਕ੍ਰੈਸ਼ ਹੋ ਗਏ। ਰੱਖਿਆ ਸੂਤਰਾਂ ਮੁਤਾਬਕ ਖੋਜ ਅਤੇ ਬਚਾਅ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਰਾਜਸਥਾਨ ਦੇ ਭਰਤਪੁਰ ਸ਼ਹਿਰ ਤੋਂ ਵੀ ਚਾਰਟਰਡ ਜਹਾਜ਼ ਕਰੈਸ਼ ਹੋਣ ਦੀ ਖ਼ਬਰ ਆ ਰਹੀ ਹੈ। ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ। ਜ਼ਿਲ੍ਹਾ ਕੁਲੈਕਟਰ ਆਲੋਕ ਰੰਜਨ ਖੁਦ ਮੌਕੇ 'ਤੇ ਪਹੁੰਚ ਗਏ ਹਨ।
#WATCH | Wreckage seen. A Sukhoi-30 and Mirage 2000 aircraft crashed near Morena, Madhya Pradesh. Search and rescue operations launched. The two aircraft had taken off from the Gwalior air base where an exercise was going on. pic.twitter.com/xqCJ2autOe
— ANI (@ANI) January 28, 2023
ਜਹਾਜ਼ਾਂ ਦੀ ਟੱਕਰ ਕਾਰਨ ਵਾਪਰਿਆ ਹਾਦਸਾ
ਇਸ ਹਾਦਸੇ ਦਾ ਸ਼ਿਕਾਰ ਹੋਏ ਦੋਵੇਂ ਲੜਾਕੂ ਜਹਾਜ਼ਾਂ ਦੇ ਪਾਇਲਟ ਬਾਰੇ ਕੋਈ ਸੁਰਾਗ ਨਹੀਂ ਮਿਲ ਸਕਿਆ ਹੈ। ਉਸ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮੋਰੇਨਾ 'ਚ ਇਹ ਹਾਦਸਾ ਦੋਵਾਂ ਲੜਾਕੂ ਜਹਾਜ਼ਾਂ ਦੀ ਟੱਕਰ ਕਾਰਨ ਵਾਪਰਿਆ ਹੋ ਸਕਦਾ ਹੈ ਕਿਉਂਕਿ ਦੋਵੇਂ ਜਹਾਜ਼ ਇੱਕੋ ਥਾਂ 'ਤੇ ਕ੍ਰੈਸ਼ ਹੋਏ ਹਨ। ਮਾਹਿਰਾਂ ਮੁਤਾਬਕ ਪਾਇਲਟ ਨੇ ਸਮਝਦਾਰੀ ਨਾਲ ਜੈੱਟ ਨੂੰ ਜੰਗਲ ਵਿੱਚ ਕਰੈਸ਼ ਕਰ ਦਿੱਤਾ ਹੈ ਪਰ ਫਿਰ ਵੀ ਜਾਨ-ਮਾਲ ਦੇ ਨੁਕਸਾਨ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
WATCH: मुरैना में बड़ा हादसा, 2 लड़ाकू प्लेन क्रैश
— ABP News (@ABPNews) January 28, 2023
सुखोई-30 और मिराज 2000 विमान क्रैश @Sheerin_sherry | @neeraj_rajput | @brajeshabpnews#PlaneCrash #Sukhoi30 #Miraj2000 #IndianAirForce pic.twitter.com/YYxC7uOXci
2 ਪਾਇਲਟ ਸੁਰੱਖਿਅਤ, ਤੀਜੇ ਦਾ ਜਾਰੀ ਹੈ ਬਚਾਅ
ਰੱਖਿਆ ਸੂਤਰਾਂ ਮੁਤਾਬਕ ਹਾਦਸੇ ਦੇ ਸਮੇਂ ਸੁਖੋਈ-300 ਵਿੱਚ ਦੋ ਪਾਇਲਟ ਸਵਾਰ ਸਨ। ਜਦੋਂ ਕਿ ਮਿਰਾਜ ਵਿੱਚ 2000 ਵਿੱਚ 1 ਪਾਇਲਟ ਸੀ। ਇੰਡੀਅਨ ਏਅਰ ਫੋਰਸ ਕੋਰਟ ਆਫ ਇਨਕੁਆਰੀ (ਆਈਏਐਫ ਕੋਰਟ ਆਫ ਇਨਕੁਆਰੀ) ਇਹ ਪਤਾ ਲਗਾਉਣ ਲਈ ਸ਼ੁਰੂ ਕੀਤੀ ਗਈ ਹੈ ਕਿ ਕੀ ਇਹ ਹਾਦਸਾ ਹਵਾ ਵਿੱਚ ਦੋਵੇਂ ਲੜਾਕੂ ਜਹਾਜ਼ਾਂ ਦੇ ਟਕਰਾਉਣ ਕਾਰਨ ਵਾਪਰਿਆ ਹੈ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਦੋਵੇਂ ਪਾਇਲਟ ਸੁਰੱਖਿਅਤ ਹਨ ਜਦਕਿ ਭਾਰਤੀ ਹਵਾਈ ਸੈਨਾ ਦਾ ਹੈਲੀਕਾਪਟਰ ਤੀਜੇ ਪਾਇਲਟ ਦੇ ਟਿਕਾਣੇ 'ਤੇ ਜਲਦੀ ਹੀ ਪਹੁੰਚ ਰਿਹਾ ਹੈ।