Heat Wave Alert: ਗਰਮੀ ਨੇ ਕੱਢੇ ਲੋਕਾਂ ਦੇ ਵੱਟ ! ਸਰਕਾਰੀ ਸਕੂਲਾਂ 'ਚ ਵੇਲੇ ਤੋਂ ਪਹਿਲਾਂ ਹੀ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
ਮੀਂਹ ਦੇ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ ਜਿਸ ਦੀ ਰਫਤਾਰ ਵੱਧ ਤੋਂ ਵੱਧ 40 ਕਿਲੋਮੀਟਰ ਤੱਕ ਪਹੁੰਚ ਸਕਦੀ ਹੈ। ਇਸ ਕਾਰਨ ਪੰਜਾਬ ਦੇ ਤਾਪਮਾਨ 'ਚ ਬਹੁਤਾ ਬਦਲਾਅ ਨਹੀਂ ਹੋਵੇਗਾ ਪਰ ਲੋਕਾਂ ਨੂੰ ਵਧਦੀ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ।
Heat Wave Alert: ਦੇਸ਼ ਦੇ ਕਈ ਹਿੱਸਿਆਂ ਵਿੱਚ ਗਰਮੀ ਨੇ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਦੀ ਮਾਰ ਹੇਠ ਪੱਛਮੀ ਬੰਗਾਲ ਸਮੇਤ ਕਈ ਦੱਖਣ ਦੇ ਸੂਬੇ ਵੀ ਆਏ ਹਨ। ਜੇ ਗੱਲ ਪੱਛਮੀ ਬੰਗਾਲ ਦੀ ਕਰੀਏ ਤਾਂ ਇੱਥੋਂ ਦਾ ਪਾਰਾ 42 ਡਿਗਰੀ ਨੂੰ ਪਾਰ ਕਰ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਲੂ ਦੀ ਚੇਤਾਵਨੀ ਜਾਰੀ ਕੀਤੀ ਹੈ।
ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਸਰਕਾਰ ਨੇ ਲੂ ਦੀ ਸਥਿਤੀ ਨੂੰ ਦੇਖਦਿਆਂ ਵੇਲੇ ਤੋਂ ਪਹਿਲਾਂ ਹੀ ਸਰਕਾਰੀ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਰਕਾਰੀ ਹੁਕਮਾਂ ਮੁਤਾਬਕ, ਪੱਛਮੀ ਬੰਗਾਲ ਦੇ ਸਰਕਾਰੀ ਸਕੂਲਾਂ ਵਿੱਚ 22 ਅਪ੍ਰੈਲ ਤੋਂ ਅਗਲੇ ਹੁਕਮਾਂ ਤੱਕ ਗਰਮੀਆਂ ਦੀਆਂ ਛੁੱਟੀਆਂ ਰਹਿਣਗੀਆਂ
ਪੰਜਾਬ ਵਿੱਚ ਕਿਹੋ ਜਿਹਾ ਰਹੇਗਾ ਮੌਸਮ ਦਾ ਮਿਜਾਜ਼
ਇਸ ਦੌਰਾਨ ਜੇ ਗੱਲ ਪੰਜਾਬ ਦੀ ਕੀਤੀ ਜਾਵੇ ਤਾਂ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਗਰਮੀ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਪਰ ਇਸ ਵਿਚਾਲੇ ਰਾਹਤ ਭਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬ ਵਿੱਚ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋ ਗਈ ਹੈ ਜਿਸ ਕਾਰਨ ਵੀਰਵਾਰ ਤੋਂ ਸ਼ਨੀਵਾਰ ਤੱਕ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੀਂਹ ਦੇ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ ਜਿਸ ਦੀ ਰਫਤਾਰ ਵੱਧ ਤੋਂ ਵੱਧ 40 ਕਿਲੋਮੀਟਰ ਤੱਕ ਪਹੁੰਚ ਸਕਦੀ ਹੈ। ਇਸ ਕਾਰਨ ਪੰਜਾਬ ਦੇ ਤਾਪਮਾਨ 'ਚ ਬਹੁਤਾ ਬਦਲਾਅ ਨਹੀਂ ਹੋਵੇਗਾ ਪਰ ਲੋਕਾਂ ਨੂੰ ਵਧਦੀ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਰਲਟ
ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਗਲੇ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 20 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਨਵਾਂ ਸ਼ਹਿਰ, ਐਸ.ਬੀ.ਐਸ.ਨਗਰ, ਰੂਪ ਨਗਰ, ਪਟਿਆਲਾ ਅਤੇ ਸੰਗਰੂਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਪੱਛਮੀ ਮਾਲਵੇ ਵਿੱਚ 20 ਅਪ੍ਰੈਲ ਨੂੰ ਮੌਸਮ ਸਾਫ਼ ਰਹੇਗਾ।