School Summer Vacation: ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਦੌਰਾਨ ਮੌਸਮ ਨੂੰ ਲੈ ਕੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਮੌਸਮ ਵਿਭਾਗ 5 ਦਿਨਾਂ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਸ਼ਨੀਵਾਰ ਤੋਂ ਮੰਗਲਵਾਰ ਤੱਕ ਮੌਸਮ ਖੁਸ਼ਕ ਰਹੇਗਾ ਅਤੇ ਪੰਜ ਦਿਨਾਂ ਲਈ ਔਰੇਂਜ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਆਲਮ ਇਹ ਹੈ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 43 ਡਿਗਰੀ ਪਾਰ ਚੁੱਕਾ ਹੈ, ਜਦਕਿ ਕਈ ਥਾਈਂ ਤਾਪਮਾਨ 45 ਤੋਂ ਵੀ ਵੱਧ ਹੈ।


ਮੌਸਮ ਵਿਭਾਗ ਮੁਤਾਬਕ 19 ਜੂਨ ਤੋਂ ਬਾਅਦ ਮੌਸਮ ਕੁਝ ਬਦਲ ਸਕਦਾ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਦੇ 17 ਜ਼ਿਲ੍ਹਿਆਂ ਵਿਚ ਹੀਟ ਵੇਵ ਦਾ ਔਰੇਂਜ ਅਲਰਟ ਦਿੱਤਾ ਹੈ। ਇਨ੍ਹਾਂ ਵਿਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਐੱਸਏਐੱਸ ਨਗਰ ਅਤੇ ਮਲੇਰਕੋਟਲਾ ਸ਼ਾਮਲ ਹਨ।


ਅੱਤ ਦੀ ਗਰਮੀ ਅਤੇ ਹੀਟਵੇਵ ਦੇ ਮੱਦੇਨਜ਼ਰ ਯੂਪੀ ਦੇ ਸਰਕਾਰੀ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਕਹਿਰ ਦੀ ਗਰਮੀ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਦੀਆਂ ਅੱਠਵੀਂ ਜਮਾਤ ਤੱਕ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 28 ਜੂਨ ਤੱਕ ਵਧਾ ਦਿੱਤੀਆਂ ਗਈਆਂ ਹਨ। 8ਵੀਂ ਤੱਕ ਦੇ ਸਕੂਲ 28 ਜੂਨ ਤੱਕ ਬੰਦ ਰਹਿਣਗੇ। ਗਰਮੀ ਕਾਰਨ ਅਧਿਆਪਕ ਜਥੇਬੰਦੀਆਂ ਨੇ ਛੁੱਟੀਆਂ ਵਧਾਉਣ ਦੀ ਮੰਗ ਕੀਤੀ ਸੀ। ਪਹਿਲਾਂ ਸਕੂਲ 18 ਜੂਨ ਤੋਂ ਖੁੱਲ੍ਹਣੇ ਸਨ। ਬੇਸਿਕ ਐਜੂਕੇਸ਼ਨ ਦੀ ਡਾਇਰੈਕਟਰ ਜਨਰਲ ਕੰਚਨ ਵਰਮਾ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਦੱਸ ਦਈਏ ਕਿ ਪ੍ਰਾਈਵੇਟ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 30 ਜੂਨ ਤੱਕ ਹਨ।


ਦਰਅਸਲ, ਯੂਪੀ ਵਿੱਚ ਇਨ੍ਹੀਂ ਦਿਨੀਂ ਬਹੁਤ ਗਰਮੀ ਹੈ। ਸਥਿਤੀ ਇਹ ਹੈ ਕਿ ਲੋਕ ਸੜਕਾਂ ‘ਤੇ ਆਉਣ ਤੋਂ ਗੁਰੇਜ਼ ਕਰ ਰਹੇ ਹਨ। ਮੌਸਮ ਵਿਭਾਗ ਨੇ ਇਹ ਵੀ ਭਵਿੱਖਬਾਣੀ ਕੀਤੀ ਹੈ ਕਿ ਇੱਕ ਹਫ਼ਤੇ ਤੱਕ ਰਾਹਤ ਦੀ ਉਮੀਦ ਨਹੀਂ ਹੈ। ਅਜੇ ਮਾਨਸੂਨ ‘ਚ ਦੇਰੀ ਹੈ। ਤਾਜ਼ਾ ਅਨੁਮਾਨ ਇਹ ਹੈ ਕਿ ਮਾਨਸੂਨ 21 ਜੂਨ ਤੱਕ ਪੂਰਵਾਂਚਲ ਵਿੱਚ ਦਾਖਲ ਹੋ ਸਕਦਾ ਹੈ। ਜਿਸ ਤੋਂ ਬਾਅਦ ਇਹ 4-5 ਦਿਨਾਂ ਵਿੱਚ ਪੂਰੇ ਸੂਬੇ ਵਿੱਚ ਫੈਲ ਸਕਦਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।