Haryana Election: ਆਪ ਦੀਆਂ ਹਰਿਆਣਾ 'ਚ 5 ਗਾਰੰਟੀਆਂ, ਮੁਫਤ ਬਿਜਲੀ ਤੇ ਹਰ ਮਹੀਨੇ 1000 ਰੁਪਏ ਦੇਣ ਦਾ ਵਾਅਦਾ
AAP Guarantees in Haryana: ਆਮ ਆਦਮੀ ਪਾਰਟੀ ਨੇ ਹਰਿਆਣਾ ਦੇ ਲੋਕਾਂ ਨੂੰ ਮੁਫਤ ਅਤੇ 24 ਘੰਟੇ ਬਿਜਲੀ, ਮੁਫਤ ਇਲਾਜ, ਮੁਫਤ ਸਿੱਖਿਆ, ਸਾਰੀਆਂ ਮਾਵਾਂ-ਭੈਣਾਂ ਨੂੰ 1000 ਰੁਪਏ ਪ੍ਰਤੀ ਮਹੀਨਾ, ਹਰ ਨੌਜਵਾਨ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਹੈ।
Aam Aadmi Party 5 Guarantees in Haryana: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜ ਗਾਰੰਟੀਆਂ ਦਿੱਤੀਆਂ ਹਨ।
#WATCH | Panchkula: Delhi CM and AAP national convenor Arvind Kejriwal's wife Sunita Kejriwal launches 5 guarantees ahead of Haryana Assembly elections.
— ANI (@ANI) July 20, 2024
AAP promises to provide free and 24-hour electricity, free treatment, free education, Rs 1,000 per month to all mothers and… pic.twitter.com/cgvXRE0xoa
ਆਮ ਆਦਮੀ ਪਾਰਟੀ ਨੇ ਹਰਿਆਣਾ ਦੇ ਲੋਕਾਂ ਨਾਲ 24 ਘੰਟੇ ਮੁਫਤ ਬਿਜਲੀ, ਮੁਫਤ ਇਲਾਜ, ਮੁਫਤ ਸਿੱਖਿਆ, ਸਾਰੀਆਂ ਮਾਵਾਂ-ਭੈਣਾਂ ਨੂੰ 1000 ਰੁਪਏ ਪ੍ਰਤੀ ਮਹੀਨਾ, ਹਰ ਨੌਜਵਾਨ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਹੈ।
ਪੰਚਕੂਲਾ 'ਚ ਪੰਜ ਗਾਰੰਟੀਆਂ ਦਿੰਦੇ ਹੋਏ ਸੁਨੀਤਾ ਕੇਜਰੀਵਾਲ ਨੇ ਕਿਹਾ, "ਪੀਐਮ ਮੋਦੀ ਕਹਿੰਦੇ ਹਨ ਕਿ ਕੇਜਰੀਵਾਲ ਚੋਰ ਹੈ। ਜੇ ਕੇਜਰੀਵਾਲ ਭ੍ਰਿਸ਼ਟ ਹੈ ਤਾਂ ਕੋਈ ਇਮਾਨਦਾਰੀ ਨਹੀਂ ਹੈ। ਪੀਐਮ ਮੋਦੀ ਨੇ ਹਰਿਆਣਾ ਦੇ ਲਾਲ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਹੈ। ਤਿੰਨ ਮਹੀਨਿਆਂ ਬਾਅਦ ਹਰਿਆਣਾ ਵਿੱਚ ਚੋਣਾਂ ਹੋਣ ਵਾਲੀਆਂ ਹਨ। ਹੁਣ ਭਾਜਪਾ ਦਾ ਸਫ਼ਾਇਆ ਕਰਨ ਦਾ ਕੰਮ ਹਰਿਆਣਾ ਦੇ ਲੋਕਾਂ ਨੂੰ ਕਰਨਾ ਪਵੇਗਾ।
ਸੁਨੀਤਾ ਕੇਜਰੀਵਾਲ ਨੇ ਅੱਗੇ ਕਿਹਾ, "ਕਿਸੇ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਹਿਸਾਰ ਵਿੱਚ ਵੱਡਾ ਹੋ ਰਿਹਾ ਇੱਕ ਆਮ ਮੁੰਡਾ ਇੱਕ ਦਿਨ ਦਿੱਲੀ ਦਾ ਮੁੱਖ ਮੰਤਰੀ ਬਣੇਗਾ। ਅਰਵਿੰਦ ਕੇਜਰੀਵਾਲ ਨੇ ਜ਼ੀਰੋ ਤੋਂ ਸ਼ੁਰੂਆਤ ਕੀਤੀ ਸੀ। ਆਪਣੀ ਪਾਰਟੀ ਬਣਾਈ ਤੇ ਪਹਿਲੀ ਕੋਸ਼ਿਸ਼ ਵਿੱਚ ਹੀ ਦਿੱਲੀ ਦੇ ਮੁੱਖ ਮੰਤਰੀ ਬਣ ਗਏ। ਕੇਜਰੀਵਾਲ ਨੇ ਦਿੱਲੀ ਤੋਂ ਲੈ ਕੇ ਪੰਜਾਬ ਤੱਕ ਸਕੂਲਾਂ ਅਤੇ ਸਿਹਤ ਸੰਸਥਾਵਾਂ ਨੂੰ ਬਦਲ ਦਿੱਤਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।