Arvind kejriwal arrest: ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਤਨੀ ਨੇ ਕੱਢਿਆ ਗੁਬਾਰ, ਕਿਹਾ- PM ਮੋਦੀ ਨੇ CM ਨੂੰ ਸੱਤਾ ਦੇ ਅਹੰਕਾਰ ‘ਚ ਕਰਵਾਇਆ ਗ੍ਰਿਫ਼ਤਾਰ
Arvind kejriwal arrest: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਉਨ੍ਹਾਂ ਦੀ ਪਤਨੀ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਨੇ ਕਿਹਾ ਕਿ ਪੀਐਮ ਮੋਦੀ ਨੇ ਸੱਤਾ ਦੇ ਅਹੰਕਾਰ ਵਿੱਚ ਸੀਐਮ ਨੂੰ ਗ੍ਰਿਫ਼ਤਾਰ ਕਰਵਾਇਆ ਹੈ।
Arvind kejriwal arrest: ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।
ਸੁਨੀਤਾ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਤੁਹਾਡੇ ਵਲੋਂ ਤਿੰਨ ਵਾਰ ਚੁਣੇ ਗਏ ਮੁੱਖ ਮੰਤਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੱਤਾ ਦੇ ਅਹੰਕਾਰ 'ਚ ਗ੍ਰਿਫਤਾਰ ਕਰਵਾਇਆ ਹੈ। ਉਹ ਸਾਰਿਆਂ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਦਿੱਲੀ ਦੇ ਲੋਕਾਂ ਨਾਲ ਧੋਖਾ ਹੈ। ਤੁਹਾਡਾ ਮੁੱਖ ਮੰਤਰੀ ਹਮੇਸ਼ਾ ਤੁਹਾਡੇ ਨਾਲ ਖੜ੍ਹਾ ਹੈ। ਭਾਵੇਂ ਅੰਦਰ ਹੋਵੇ ਜਾਂ ਬਾਹਰ, ਉਨ੍ਹਾਂ ਦਾ ਜੀਵਨ ਦੇਸ਼ ਨੂੰ ਸਮਰਪਿਤ ਹੈ। ਜਨਤਾ ਜਨਾਰਦਨ ਹੈ ਅਤੇ ਸਭ ਕੁਝ ਜਾਣਦੀ ਹੈ। 'ਆਪ' ਸੰਸਦ ਰਾਘਵ ਚੱਢਾ ਨੇ ਸੁਨੀਲਾ ਕੇਜਰੀਵਾਲ ਦੇ ਟਵੀਟ ਨੂੰ ਰੀਟਵੀਟ ਕੀਤਾ ਹੈ।
आपके 3 बार चुने हुए मुख्यमंत्री को मोदीजी ने सत्ता के अहंकार में गिरफ़्तार करवाया।सबको crush करने में लगे हैं। यह दिल्ली के लोगो के साथ धोखा है।आपके मुख्यमंत्री हमेशा आपके साथ खड़े रहें हैं।अंदर रहें या बाहर, उनका जीवन देश को समर्पित है।जनता जनार्दन है सब जानती है।जय हिन्द🙏
— Sunita Kejriwal (@KejriwalSunita) March 22, 2024
ਇਹ ਵੀ ਪੜ੍ਹੋ: Work Permits: UAE ਤੋਂ ਬਾਅਦ ਹੁਣ ਕੈਨੇਡਾ ਨੇ ਭਾਰਤ ਨੂੰ ਦਿੱਤਾ ਝਟਕਾ, ਦੋਵਾਂ ਦੇਸ਼ਾਂ 'ਚ ਰਹਿੰਦੇ ਭਾਰਤੀਆਂ ਦੀ ਵਧੀ ਚਿੰਤਾ
ਦੱਸ ਦਈਏ ਕਿ ਪਿਛਲੇ ਦਿਨੀਂ ਵੀਰਵਾਰ ਨੂੰ ਕਰੀਬ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਮੁੱਖ ਮੰਤਰੀ ਨਿਵਾਸ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਹ ਪਹਿਲੀ ਵਾਰ ਹੋਇਆ ਹੈ ਜਦੋਂ ਕਿਸੇ ਮੌਜੂਦਾ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਆਬਕਾਰੀ ਨੀਤੀ ਮਾਮਲੇ 'ਚ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਿੰਗਪਿਨ ਦੱਸਿਆ ਹੈ।
ਗ੍ਰਿਫਤਾਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਈਡੀ ਦੇ ਲਾਕਅੱਪ ਵਿੱਚ ਰਾਤ ਗੁਜ਼ਾਰੀ। ਇਸ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਈਡੀ ਨੇ ਸੀਐਮ ਕੇਜਰੀਵਾਲ ਦੇ ਦਸ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਹੈ। ਅਦਾਲਤ ਵਿੱਚ ਲੰਮੀ ਬਹਿਸ ਹੋਈ। ਇਸ ਤੋਂ ਬਾਅਦ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਇਸ ਮਾਮਲੇ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਇਹ ਵੀ ਪੜ੍ਹੋ: Punjab News: ਦਿੱਲੀ ਦੀ ਸ਼ਰਾਬ ਨੀਤੀ ਦਾ ਪੰਜਾਬ ਤੱਕ ਸੇਕ, ਸੀਐਮ ਭਗਵੰਤ ਮਾਨ ਖਿਲਾਫ ਵੀ ਹੋਏ ਜਾਂਚ, ਚੋਣ ਕਮਿਸ਼ਨ ਨੂੰ ਮਿਲੇਗੀ ਬੀਜੇਪੀ