Arvind Kejriwal Arrest: CM ਕੇਜਰੀਵਾਲ ਨੂੰ ਮਿਲਣ ਪਹੁੰਚੀ ਪਤਨੀ ਸੁਨੀਤਾ ਕੇਜਰੀਵਾਲ, ਕੋਰਟ ਨੇ ਮਿਲਣ ਦੀ ਦਿੱਤੀ ਇਜਾਜ਼ਤ
Arvind Kejriwal Arrest: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਅਦਾਲਤ ਨੇ ਉਨ੍ਹਾਂ ਨੂੰ 28 ਮਾਰਚ ਤੱਕ ਰਿਮਾਂਡ 'ਤੇ ਭੇਜਿਆ ਹੈ।
Arvind Kejriwal Arrest: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਹੈੱਡਕੁਆਰਟਰ ਪਹੁੰਚੀ। ਸੁਨੀਤਾ ਕੇਜਰੀਵਾਲ ਤੋਂ ਇਲਾਵਾ ਸੀਐਮ ਕੇਜਰੀਵਾਲ ਦੇ ਕਰੀਬੀ ਵਿਭਵ ਵੀ ਉਨ੍ਹਾਂ ਨੂੰ ਮਿਲਣ ਪਹੁੰਚੇ। ਤੁਹਾਨੂੰ ਦੱਸ ਦਈਏ ਕਿ ਅਦਾਲਤ ਨੇ ਉਨ੍ਹਾਂ ਨੂੰ ਈਡੀ ਦੀ ਰਿਮਾਂਡ 'ਤੇ ਭੇਜਣ ਦਾ ਹੁਕਮ ਦਿੰਦਿਆਂ ਹੋਇਆਂ ਪਰਿਵਾਰ ਦੇ ਮੈਂਬਰ ਨੂੰ ਕੇਜਰੀਵਾਲ ਨਾਲ ਮਿਲਣ ਦੀ ਇਜਾਜ਼ਤ ਦੇ ਦਿੱਤੀ ਸੀ।
ਮੁੱਖ ਮੰਤਰੀ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ 'ਚ ਵੀਰਵਾਰ ਦੇਰ ਰਾਤ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ 9 ਵਾਰ ਸੰਮਨ ਜਾਰੀ ਕੀਤੇ ਗਏ ਸਨ ਪਰ ਉਹ ਹਰ ਵਾਰ ਸੰਮਨ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸੰਮਨ ‘ਤੇ ਰੋਕ ਲਾਉਣ ਲਈ ਅਦਾਲਤ ਤੱਕ ਵੀ ਪਹੁੰਚ ਕੀਤੀ ਸੀ ਪਰ ਉਨ੍ਹਾਂ ਨੂੰ ਇਸ ਤੋਂ ਰਾਹਤ ਨਹੀਂ ਮਿਲੀ।
ਇਹ ਵੀ ਪੜ੍ਹੋ: Punjab news: 'ਜਿਹੜੇ ਦਿੱਲੀ 'ਚ ਚੋਰ, ਉਹ ਪੰਜਾਬ 'ਚ ਸਾਧੂ ਕਿਵੇਂ ਬਣ ਸਕਦੇ?...', ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਬੋਲੇ ਮਜੀਠੀਆ
ਸੁਨੀਤਾ ਕੇਜਰੀਵਾਲ ਨੇ ਲੋਕਾਂ ਤੱਕ ਪਹੁੰਚਾਇਆ ਕੇਜਰੀਵਾਲ ਦਾ ਸੁਨੇਹਾ
ਸੁਨੀਤਾ ਕੇਜਰੀਵਾਲ ਨੇ ਕਿਹਾ, “ਤੁਹਾਡੇ ਪੁੱਤਰ ਅਤੇ ਭਰਾ ਅਰਵਿੰਦ ਕੇਜਰੀਵਾਲ ਨੇ ਜੇਲ੍ਹ ਤੋਂ ਤੁਹਾਡੇ ਲਈ ਸੁਨੇਹਾ ਭੇਜਿਆ ਹੈ, ਮੇਰੇ ਪਿਆਰੇ ਦੇਸ਼ ਵਾਸੀਓਂ ਮੈਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਮੈਂ ਜੇਲ੍ਹ ਦੇ ਅੰਦਰ ਅਤੇ ਬਾਹਰ ਦੇਸ਼ ਦੀ ਸੇਵਾ ਕਰਦਾ ਰਹਾਂਗਾ, ਮੈਂ ਲੋਕਾਂ ਤੋਂ ਅਪੀਲ ਕਰਦਾਂ ਹਾਂ ਕਿ ਉਹ ਆਪਣੇ ਪੁੱਤ ‘ਤੇ ਭਰੋਸਾ ਕਰਨ, ਅਜਿਹੀ ਕੋਈ ਜੇਲ੍ਹ ਨਹੀਂ ਹੈ, ਜਿਹੜੀ ਮੈਨੂੰ ਲੰਮੇਂ ਸਮੇਂ ਤੱਕ ਰੱਖ ਸਕੇ।” ਦੱਸ ਦੇਈਏ ਕਿ ਭਾਜਪਾ ਸੀਐਮ ਕੇਜਰੀਵਾਲ ਤੋਂ ਅਸਤੀਫ਼ੇ ਦੀ ਮੰਗ ਕਰ ਰਹੀ ਹੈ। ਉੱਥੇ ਹੀ ਕਾਂਗਰਸ ਦੇ ਸੰਦੀਪ ਦੀਕਸ਼ਿਤ ਨੇ ਕਿਹਾ ਕਿ ਉਨ੍ਹਾਂ ਨੂੰ ਕਮਾਨ ਕਿਸੇ ਹੋਰ ਨੂੰ ਸੌਂਪ ਦੇਣੀ ਚਾਹੀਦੀ ਹੈ।
ਇਹ ਵੀ ਪੜ੍ਹੋ: Arvind Kejriwal Arrest: ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਮਿਲਿਆ ਝਟਕਾ, ਤੁਰੰਤ ਸੁਣਵਾਈ ਤੋਂ ਕੀਤਾ ਇਨਕਾਰ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।