Sunjwan Encounter Case: ਪਿਛਲੇ ਹਫ਼ਤੇ 22 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਤੋਂ ਸਿਰਫ਼ ਦੋ ਦਿਨ ਪਹਿਲਾਂ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨਾਲ ਭਰੀ ਬੱਸ 'ਤੇ ਹਮਲਾ ਕੀਤਾ ਸੀ। ਇਸ ਹਮਲੇ ਤੋਂ ਬਾਅਦ ਮਿਲੀ ਖੁਫੀਆ ਜਾਣਕਾਰੀ ਤੋਂ ਬਾਅਦ ਸੁਰੱਖਿਆ ਬਲਾਂ ਨੇ ਮੁਕਾਬਲੇ 'ਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ।


ਸੁੰਜਵਾਂ ਮੁਕਾਬਲੇ ਦੀ ਜਾਣਕਾਰੀ ਦਿੰਦੇ ਹੋਏ ਜੰਮੂ ਜ਼ੋਨ ਦੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ 'ਚ ਸ਼ਫੀਕ ਅਹਿਮਦ ਸ਼ੇਖ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਸ ਨੂੰ ਜੈਸ਼ ਨੇ ਆਪਣੇ ਘਰ 'ਤੇ ਅੱਤਵਾਦੀਆਂ ਨੂੰ ਪਨਾਹ ਦੇਣ ਲਈ ਕਿਹਾ ਸੀ। ਪੁਲਿਸ ਮੁਤਾਬਕ ਮਾਰੇ ਗਏ ਅੱਤਵਾਦੀਆਂ ਦਾ ਮਕਸਦ ਨੇੜੇ ਦੇ ਫੌਜੀ ਕੈਂਪ 'ਤੇ ਹਮਲਾ ਕਰਨਾ ਸੀ।


ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਕੀਤਾ ਢੇਰ


ਸ਼ੁੱਕਰਵਾਰ ਤੜਕੇ ਜੰਮੂ ਦੇ ਬਾਹਰਵਾਰ ਇੱਕ ਫੌਜੀ ਕੈਂਪ ਦੇ ਨੇੜੇ ਅੱਤਵਾਦੀਆਂ ਨੇ ਇੱਕ ਸੀਆਈਐਸਐਫ ਦੀ ਬੱਸ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਹੋਏ ਮੁਕਾਬਲੇ ਵਿੱਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਦੌਰਾਨ ਇੱਕ ਫੌਜੀ ਵੀ ਸ਼ਹੀਦ ਹੋ ਗਿਆ। ਇਸ ਤੋਂ ਇਲਾਵਾ ਮੁਕਾਬਲੇ 'ਚ 11 ਹੋਰ ਜਵਾਨ ਜ਼ਖ਼ਮੀ ਹੋਏ ਹਨ।


ਦੱਸ ਦੇਈਏ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪਹਿਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਕਸ਼ਮੀਰ ਦੇ ਦੌਰੇ 'ਤੇ ਸੀ। ਐਤਵਾਰ ਨੂੰ ਪ੍ਰਧਾਨ ਮੰਤਰੀ ਨੇ ਇੱਥੇ ਲਗਪਗ 20 ਹਜ਼ਾਰ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ।


ਪੰਚਾਇਤੀ ਰਾਜ ਦਿਵਸ 'ਤੇ ਕਸ਼ਮੀਰ ਦਾ ਦੌਰਾ ਕਰਨ ਲਈ ਚੁਣਿਆ


ਪ੍ਰਧਾਨ ਮੰਤਰੀ ਨੇ ਇਸ ਦੌਰੇ ਨੂੰ ਖਾਸ ਮੌਕੇ 'ਤੇ ਚੁਣਿਆ ਸੀ। ਦਰਅਸਲ, ਜਿਸ ਦਿਨ ਮੋਦੀ ਕਸ਼ਮੀਰ ਗਏ, ਉਸ ਦਿਨ ਨੂੰ ਪਹਿਲਾਂ ਹੀ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਵਿਸ਼ੇਸ਼ ਮੌਕੇ 'ਤੇ ਉਹ ਸਾਂਬਾ ਜ਼ਿਲ੍ਹੇ ਦੀ ਪੱਲੀ ਪੰਚਾਇਤ 'ਚ ਹੋਣ ਵਾਲੇ ਪ੍ਰੋਗਰਾਮ 'ਚ ਸ਼ਾਮਲ ਹੋਏ ਸੀ ਅਤੇ ਉੱਥੋਂ ਉਨ੍ਹਾਂ ਨੇ ਦੇਸ਼ ਭਰ 'ਚ 'ਗ੍ਰਾਮ ਸਭਾਵਾਂ' ਨੂੰ ਸੰਬੋਧਿਤ ਕੀਤਾ ਗਿਆ।


ਇਹ ਵੀ ਪੜ੍ਹੋ: Power Supply & Cut: ਦੇਸ਼ 'ਚ ਬਿਜਲੀ ਦੀ ਮੰਗ ਨੇ ਤੋੜਿਆ ਰਿਕਾਰਡ, 201GW ਤੱਕ ਪਹੁੰਚੀ ਬਿਜਲੀ ਦੀ ਮੰਗ,ਪਰ ਦੇਸ਼ ਦੇ ਕਈ ਹਿੱਸਿਆਂ 'ਚ ਕਟੌਤੀ