ਪੜਚੋਲ ਕਰੋ

ਸ਼ਰਮਨਾਕ! ਬਾਰਸ਼ ਦੇਵਤਾ ਨੂੰ ਖੁਸ਼ ਕਰਨ ਲਈ ਪਿੰਡ 'ਚ ਕੁੜੀਆਂ ਨੂੰ ਨੰਗਾ ਘੁੰਮਾਇਆ, ਵੀਡੀਓ ਸਾਹਮਣੇ ਆਉਣ ਮਗਰੋਂ ਹੜਕੰਪ

ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ। ਜੇ ਇਹ ਪਤਾ ਲੱਗ ਜਾਂਦਾ ਹੈ ਕਿ ਲੜਕੀਆਂ ਨੂੰ ਨੰਗੇ ਹੋਣ ਲਈ ਮਜਬੂਰ ਕੀਤਾ ਗਿਆ ਸੀ ਤਾਂ ਕਾਰਵਾਈ ਕੀਤੀ ਜਾਵੇਗੀ।

ਦਮੋਹ: ਮੱਧ ਪ੍ਰਦੇਸ਼ ਦੇ ਦਮੋਹ ਜ਼ਿਲ੍ਹੇ ਤੋਂ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇੱਥੋਂ ਦੇ ਪਿੰਡ ਵਿੱਚ ਬਾਰਸ਼ ਦੇ ਦੇਵਤੇ ਨੂੰ ਖੁਸ਼ ਕਰਨ ਤੇ ਸੋਕੇ ਤੋਂ ਰਾਹਤ ਪਾਉਣ ਲਈ ਛੇ ਨਾਬਾਲਗ ਲੜਕੀਆਂ ਦੀ ਨਗਨ ਪਰੇਡ ਕਰਵਾਈ ਗਈ। ਇਸ ਵੀ ਵੀਡੀਓ ਸਾਹਮਣੇ ਆਉਣ ਮਗਰੋਂ ਪ੍ਰਸਾਸ਼ਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ ਦਿੰਦਿਆਂ ਰਿਪੋਰਟ ਮੰਗ ਲਈ ਹੈ।

ਉਧਰ, ਇਸ ਘਟਨਾ ਦਾ ਨੋਟਿਸ ਲੈਂਦਿਆਂ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (ਐਨਸੀਪੀਸੀਆਰ) ਨੇ ਐਤਵਾਰ ਨੂੰ ਜਬੇਰਾ ਥਾਣਾ ਖੇਤਰ ਦੇ ਬਾਨੀਆ ਪਿੰਡ ਦੀ ਇਸ ਘਟਨਾ ਬਾਰੇ ਦਮੋਹ ਜ਼ਿਲ੍ਹਾ ਪ੍ਰਸ਼ਾਸਨ ਤੋਂ ਰਿਪੋਰਟ ਮੰਗੀ ਹੈ। ਦਮੋਹ ਪੁਲਿਸ ਇੰਸਪੈਕਟਰ (ਐਸਪੀ) ਡੀਆਰ ਤੇਨੀਵਾਰ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸਥਾਨਕ ਰਿਵਾਜ ਤੇ ਪ੍ਰਚਲਤ ਸਮਾਜਿਕ ਰੀਤਾਂ ਅਨੁਸਾਰ ਬਾਰਸ਼ ਦੇਵਤਾ ਨੂੰ ਖੁਸ਼ ਕਰਨ ਲਈ ਕੁਝ ਮੁਟਿਆਰਾਂ ਨੂੰ ਨੰਗਾ ਘੁੰਮਾਇਆ ਗਿਆ ਸੀ।

ਉਨ੍ਹਾਂ ਕਿਹਾ ਕਿ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ। ਜੇ ਇਹ ਪਤਾ ਲੱਗ ਜਾਂਦਾ ਹੈ ਕਿ ਲੜਕੀਆਂ ਨੂੰ ਨੰਗੇ ਹੋਣ ਲਈ ਮਜਬੂਰ ਕੀਤਾ ਗਿਆ ਸੀ ਤਾਂ ਕਾਰਵਾਈ ਕੀਤੀ ਜਾਵੇਗੀ। ਉਨ੍ਹਾ ਅੱਗੇ ਕਿਹਾ ਕਿ ਪਿੰਡ ਵਾਸੀ ਮੰਨਦੇ ਹਨ ਕਿ ਇਸ ਪ੍ਰਥਾ ਦੇ ਨਤੀਜੇ ਵਜੋਂ ਮੀਂਹ ਪੈ ਸਕਦਾ ਹੈ।

ਵਿਸ਼ਵਾਸ ਅਨੁਸਾਰ, ਮੁਟਿਆਰਾਂ ਨੂੰ ਆਪਣੇ ਮੋਢਿਆਂ 'ਤੇ ਡੱਡੂ ਨਾਲ ਬੰਨ੍ਹੀ ਹੋਈ ਲੱਕੜੀ ਦੇ ਸ਼ੈਫਟ ਨਾਲ ਨੰਗਾ ਤੁਰਨ ਲਈ ਮਜਬੂਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੜਕੀਆਂ ਨਾਲ ਔਰਤਾਂ ਵੀ ਮੀਂਹ ਦੇ ਦੇਵਤੇ ਦੀ ਉਸਤਤ ਕਰਨ ਲਈ ਭਜਨ ਗਾਉਂਦੀਆਂ ਹਨ।

ਦਮੋਹ ਦੇ ਕੁਲੈਕਟਰ ਐਸ ਕ੍ਰਿਸ਼ਨਾ ਚੈਤਨਿਆ ਨੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਐਨਸੀਪੀਸੀਆਰ ਨੂੰ ਰਿਪੋਰਟ ਸੌਂਪੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਵਿੱਚ ਇਨ੍ਹਾਂ ਲੜਕੀਆਂ ਦੇ ਮਾਪੇ ਵੀ ਸ਼ਾਮਲ ਹਨ ਤੇ ਉਨ੍ਹਾਂ ਨੂੰ ਅਜਿਹੇ ਵਹਿਮਾਂ-ਭਰਮਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਜ਼ਿਲ੍ਹਾ ਕੁਲੈਕਟਰ ਨੇ ਕਿਹਾ ਕਿ ਕਿਸੇ ਵੀ ਪਿੰਡ ਵਾਸੀ ਨੇ ਇਸ ‘ਰਸਮ’ ਬਾਰੇ ਸ਼ਿਕਾਇਤ ਨਹੀਂ ਕੀਤੀ।

ਘਟਨਾ ਦੇ ਦੋ ਵੀਡੀਓ ਸਾਹਮਣੇ ਆਏ

ਇੱਕ ਵੀਡੀਓ ਕਲਿੱਪ ਵਿੱਚ ਲੜਕੀਆਂ (ਜੋ ਲਗਪਗ 5 ਸਾਲ ਦੀਆਂ ਦਿਖਾਈ ਦਿੰਦੀਆਂ ਹਨ) ਬਿਨਾਂ ਕੱਪੜਿਆਂ ਦੇ ਆਪਣੇ ਮੋਢਿਆਂ ਦੇ ਦੁਆਲੇ ਬੰਨ੍ਹੀ ਹੋਈ ਲੱਕੜ ਦੇ ਸ਼ੈਫਟ ਨਾਲ ਮੋਢੇ ਨਾਲ ਮੋਢਾ ਜੋੜ ਕੇ ਘੁੰਮਦੀਆਂ ਦਿਖਾਈ ਦੇ ਰਹੀਆਂ ਹਨ। ਇਨ੍ਹਾਂ ਦੇ ਪਿੱਛੇ ਭਜਨ ਗਾਉਂਦੀਆਂ ਔਰਤਾਂ ਦਾ ਇੱਕ ਸਮੂਹ ਚਲਦਾ ਹੈ।

ਇੱਕ ਹੋਰ ਵੀਡੀਓ ਵਿਚ, ਕੁਝ ਔਰਤਾਂ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਇਹ ਰਸਮ ਉਦੋਂ ਕੀਤੀ ਗਈ ਜਦੋਂ ਫਸਲ ਬਿਨਾਂ ਮੀਂਹ ਦੇ ਸੁੱਕ ਰਹੀ ਸੀ। ਇਨ੍ਹਾਂ ਔਰਤਾਂ ਨੇ ਕਿਹਾ ਕਿ ਉਹ ਜਲੂਸ ਦੌਰਾਨ ਪਿੰਡ ਵਾਸੀਆਂ ਤੋਂ ਕੱਚਾ ਅਨਾਜ ਇਕੱਠਾ ਕਰਨਗੀਆਂ ਤੇ ਫਿਰ ਸਥਾਨਕ ਮੰਦਰ ਵਿੱਚ 'ਭੰਡਾਰਾ' (ਸਮੂਹਿਕ ਤਿਉਹਾਰ) ਲਈ ਖਾਣਾ ਪਕਾਉਂਦੀਆਂ ਹਨ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget