Supreme Court On Abortion: ਸੁਪਰੀਮ ਕੋਰਟ ਨੇ ਸੋਮਵਾਰ (22 ਅਪ੍ਰੈਲ, 2024) ਨੂੰ ਵੱਡਾ ਫੈਸਲਾ ਸੁਣਾਇਆ। ਅਦਾਲਤ ਨੇ 14 ਸਾਲਾ ਬਲਾਤਕਾਰ ਪੀੜਤਾ ਨੂੰ ਰਾਹਤ ਦਿੰਦਿਆਂ ਹੋਇਆਂ ਉਸ ਨੂੰ 30 ਹਫ਼ਤਿਆਂ ਵਿੱਚ ਗਰਭਪਾਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਜਬਰ ਜਨਾਹ ਦੇ ਮਾਮਲੇ ਨੂੰ ਦੇਖਦਿਆਂ ਹੋਇਆਂ ਗਰਭ ਅਵਸਥਾ ਦੇ ਮੈਡੀਕਲ ਟਰਮੀਨੇਸ਼ਨ ਦੀ ਇਜਾਜ਼ਤ ਦਿੱਤੀ ਗਈ ਹੈ।
ਸੀਜੇਆਈ ਡੀ.ਵਾਈ. ਚੰਦਰਚੂੜ ਅਤੇ ਜਸਟਿਸ ਜੇ.ਬੀ. ਪਾਰਦੀਵਾਲਾ ਦੀ ਬੈਂਚ ਨੇ ਬੰਬੇ ਹਾਈ ਕੋਰਟ ਦੇ ਹੁਕਮਾਂ ਨੂੰ ਰੱਦ ਕਰਦਿਆਂ ਹੋਇਆਂ ਮੁੰਬਈ ਦੇ ਲੋਕਮਾਨਿਆ ਤਿਲਕ ਹਸਪਤਾਲ ਡੀਨ ਨੂੰ ਪੀੜਤਾ ਦੇ ਗਰਭਪਾਤ ਲਈ ਡਾਕਟਰਾਂ ਦੀ ਟੀਮ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਦਰਅਸਲ, ਪਟੀਸ਼ਨ 'ਚ 14 ਸਾਲਾ ਬਲਾਤਕਾਰ ਪੀੜਤਾ ਦੀ ਮਾਂ ਨੇ ਬੰਬੇ ਹਾਈ ਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਸੀ, ਜਿਸ 'ਚ ਉਸ ਦੇ ਗਰਭ ਨੂੰ ਖਤਮ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।