ਨਵੀਂ ਦਿੱਲੀ: ਕਿਸਾਨਾਂ ਦੀ ਟਰੈਕਟਰ ਪਰੇਡ ਵਿੱਚ ਸੁਪਰੀਮ ਕੋਰਟ ਨੇ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਇਸ ਬਾਰੇ ਫੈਸਲਾ ਦਿੱਲੀ ਪੁਲਿਸ ਹੀ ਕਰੇ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਆਪਣੀ ਪਟੀਸ਼ਨ ਵਾਪਸ ਲੈਣ ਲਈ ਕਿਹਾ ਹੈ।26 ਜਨਵਰੀ ਵਾਲੇ ਦਿਨ ਕਿਸਾਨਾਂ ਦੀ ਤਜਵੀਜ਼ਤ ਟਰੈਕਟਰ ਪਰੇਡ ਦੀ ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਜਾਰੀ ਹੈ।
ਅਦਾਲਤ ਨੇ ਕਿਹਾ ਹੈ ਕਿ ਉਹ ਅਮਨ-ਕਾਨੂੰਨ ਦਾ ਮਾਮਲਾ ਹੈ। ਇਸ ਲਈ ਅਦਾਲਤ ਕੋਈ ਦਖਲ ਨਹੀਂ ਦੇਵੇਗੀ। ਪੁਲਿਸ ਖੁਦ ਵੇਖੇ ਕਿ ਇਸ ਬਾਰੇ ਕੀ ਕਰਨਾ ਹੈ। ਦਿੱਲੀ ਪੁਲਿਸ ਨੇ ਟਰੈਕਟਰ ਪਰੇਡ ਉੱਪਰ ਰੋਕ ਲਾਉਣ ਲਈ ਪਟੀਸ਼ਨ ਪਾਈ ਸੀ।
ਕਿਸਾਨ ਦੀ ਟਰੈਕਟਰ ਪਰੇਡ ਨੂੰ ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਇਸ ਮੁੱਦੇ ਉੱਤੇ ਅੱਜ ਸੁਣਵਾਈ ਹੋਈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਅਦਾਲਤ ਨੇ ਕਿਹਾ ਸੀ ਕਿ ਕੀ ਕਿਸਾਨਾਂ ਨੂੰ ਦਿੱਲੀ ਵਿੱਚ ਦਾਖਲਾ ਦਿੱਤਾ ਜਾਵੇ ਜਾਂ ਨਹੀਂ, ਇਸ ਬਾਰੇ ਪੁਲਿਸ ਵੱਲੋਂ ਫੈਸਲਾ ਲਿਆ ਜਾਵੇਗਾ, ਕਿਉਂਕਿ ਇਹ ਕਾਨੂੰਨ ਵਿਵਸਥਾ ਨਾਲ ਜੁੜਿਆ ਮੁੱਦਾ ਹੈ। ਅੱਜ ਦੀ ਸੁਣਵਾਈ ਵਿੱਚ ਜਸਟਿਸ ਬੋਪੰਨਾ ਤੇ ਵੀ ਰਾਮਸੂਬਰਾਮਨੀਅਮ ਦੀ ਥਾਂ ਜਸਟਿਸ ਐਲ ਨਾਗੇਸਵਰਾ ਰਾਓ ਅਤੇ ਵਿਨੀਤ ਸਰਨ ਮੌਜੂਦ ਹਨ।
ਸੁਪਰੀਮ ਕੋਰਟ ਦਾ ਦਿੱਲੀ ਪੁਲਿਸ ਨੂੰ ਝਟਕਾ, ਟਰੈਕਟਰ ਪਰੇਡ 'ਚ ਅਦਾਲਤ ਨਹੀਂ ਦੇਵੇਗੀ ਦਖਲ
ਏਬੀਪੀ ਸਾਂਝਾ
Updated at:
20 Jan 2021 12:51 PM (IST)
ਕਿਸਾਨਾਂ ਦੀ ਟਰੈਕਟਰ ਪਰੇਡ ਵਿੱਚ ਸੁਪਰੀਮ ਕੋਰਟ ਨੇ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਇਸ ਬਾਰੇ ਫੈਸਲਾ ਦਿੱਲੀ ਪੁਲਿਸ ਹੀ ਕਰੇ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਆਪਣੀ ਪਟੀਸ਼ਨ ਵਾਪਸ ਲੈਣ ਲਈ ਕਿਹਾ ਹੈ।
- - - - - - - - - Advertisement - - - - - - - - -