ਇਸ ਦੌਰਾਨ ਮੈਂਬਰਾਂ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਇਹ ਵਿਚਾਰਿਆ ਗਿਆ ਕਿ ਇਹ ਕਮੇਟੀ ਕਿਵੇਂ ਕੰਮ ਕਰੇਗੀ। ਕਮੇਟੀ ਦੇ ਮੈਂਬਰਾਂ ਨੇ ਇਹ ਵੀ ਕਿਹਾ ਕਿ ‘ਪਹਿਲਾਂ ਕਾਨੂੰਨਾਂ ਬਾਰੇ ਉਨ੍ਹਾਂ ਦੀ ਵਿਚਾਰਧਾਰਾ ਕੀ ਸੀ, ਇਸ ਨਾਲ ਵਿਚਾਰ ਵਟਾਂਦਰੇ ‘ਤੇ ਕੋਈ ਫ਼ਰਕ ਨਹੀਂ ਪੈਂਦਾ।
ਕਮੇਟੀ ਮੈਂਬਰ ਅਨਿਲ ਘਨਵਤ ਨੇ ਕਿਹਾ, ‘ਅਸੀਂ ਆਪਣੀ ਪਹਿਲੀ ਮੁਲਾਕਾਤ ਤੋਂ ਬਾਅਦ ਪਹਿਲੀ ਵਾਰ ਮੀਡੀਆ ਨੂੰ ਮਿਲ ਰਹੇ ਹਾਂ। ਅਸੀਂ ਵਿਚਾਰ ਵਟਾਂਦਰੇ ਕੀਤੇ ਹਨ ਕਿ ਇਹ ਕਮੇਟੀ ਕਿਵੇਂ ਕੰਮ ਕਰੇਗੀ। ਸਾਨੂੰ ਉਨ੍ਹਾਂ ਸਾਰੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨੀ ਪਏਗੀ, ਜੋ ਸਮਰਥਨ ਵਿੱਚ ਜਾਂ ਵਿਰੁੱਧ 'ਚ। ਸਾਨੂੰ ਸਾਰੇ ਸਹਿਭਾਗੀਆਂ ਨਾਲ ਇਸ ਬਾਰੇ ਗੱਲ ਕਰਨੀ ਪਏਗੀ ਕਿ ਉਹ ਕੀ ਕਹਿ ਰਹੇ ਹਨ, ਭਾਵੇਂ ਉਹ ਕਾਨੂੰਨ ਨੂੰ ਰੱਦ ਕਰਵਾਉਣਾ ਚਾਹੁੰਦੇ ਹਨ ਜਾਂ ਨਹੀਂ।"
ਉਨ੍ਹਾਂ ਕਿਹਾ ਕਿ ‘ਅਸੀਂ ਸਾਰਿਆਂ ਦੀ ਗੱਲ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੂੰ ਰਿਪੋਰਟ ਕਰਾਂਗੇ। ਅਸੀਂ 21 ਤਰੀਕ ਨੂੰ ਕਿਸਾਨਾਂ ਨਾਲ ਮੁਲਾਕਾਤ ਕਰਾਂਗੇ। ਅਸੀਂ ਉਨ੍ਹਾਂ ਨੂੰ ਮਿਲਾਂਗੇ ਜੋ ਸਾਡੇ ਨਾਲ ਮੁਲਾਕਾਤ ਕਰਨਾ ਚਾਹੁੰਦੇ ਹਨ ਤੇ ਉਨ੍ਹਾਂ ਨਾਲ ਗੱਲ ਕਰਾਂਗੇ ਜੋ ਨਹੀਂ ਆ ਸਕਦੇ VC ਰਾਹੀਂ ਗੱਲ ਕਰਾਂਗੇ।"
ਕਮੇਟੀ ਦੇ ਮੈਂਬਰਾਂ ਨੇ ਕਿਹਾ, "ਸਾਡੀ ਪਿਛਲੀ ਵਿਚਾਰਧਾਰਾ ਮਾਇਨੇ ਨਹੀਂ ਰੱਖਦੀ। ਅਸੀਂ ਸਿਰਫ ਸੁਪਰੀਮ ਕੋਰਟ ਨੂੰ ਦੱਸਣਾ ਚਾਹੁੰਦੇ ਹਾਂ ਕਿ ਲੋਕ ਕੀ ਕਹਿ ਰਹੇ ਹਨ। ਅਸੀਂ ਕਿਸਾਨ ਜਥੇਬੰਦੀਆਂ ਨਾਲ ਵੀ ਗੱਲਬਾਤ ਕਰਨ ਦੀ ਕੋਸ਼ਿਸ਼ ਕਰਾਂਗੇ। ਅਸੀਂ ਆਪਣੀ ਪੂਰੀ ਕੋਸ਼ਿਸ਼ ਕਰਾਂਗੇ। ਅਸੀਂ ਸਰਕਾਰ ਨਾਲ ਵੀ ਗੱਲ ਕਰਾਂਗੇ। ਅਸੀਂ ਸਾਰਿਆਂ ਦੀ ਗੱਲ ਸੁਣਾਂਗੇ ਅਤੇ ਆਪਣੀ ਰਿਪੋਰਟ ਅਦਾਲਤ ਨੂੰ ਦੇਵਾਂਗੇ।"
ਇਹ ਵੀ ਪੜ੍ਹੋ: ਦਸਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਟਨੇ ਦੀ ਧਰਤੀ ਤੋਂ ਨਗਰ ਕੀਰਤਨ ਦੀ ਸ਼ੁਰੂਆਤ, ਵੇਖੋ ਅਲੋਕਿਕ ਨਜ਼ਾਰਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904