Supreme court: ਸੁੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ, ਕਾਲੇਜ਼ੀਅਮ ਦੀ ਸਿਫਾਰਸ਼ਾਂ ਨੂੰ ਮਿਲੀ ਮਨਜ਼ੂਰੀ
Supreme court 5 judge: ਸੁਪਰੀਮ ਕੋਰਟ ਦੇ ਕਾਲੇਜੀਅਮ ਵੱਲੋਂ ਪਿਛਲੇ ਸਾਲ 13 ਦਸੰਬਰ ਨੂੰ ਸਿਫਾਰਸ਼ ਕੀਤੇ ਨਾਵਾਂ ਨੂੰ ਕੇਂਦਰ ਸਰਕਾਰ ਦੀ ਮਨਜ਼ੂਰੀ ਦੇ ਨਾਲ ਹੀ ਸੁਪਰੀਮ ਕੋਰਟ ਨੂੰ 5 ਨਵੇਂ ਜੱਜ ਮਿਲ ਗਏ ਹਨ।
Supreme court 5 judge: ਸੁਪਰੀਮ ਕੋਰਟ ਦੇ ਕਾਲੇਜੀਅਮ ਵੱਲੋਂ ਪਿਛਲੇ ਸਾਲ 13 ਦਸੰਬਰ ਨੂੰ ਸਿਫਾਰਸ਼ ਕੀਤੇ ਨਾਵਾਂ ਨੂੰ ਕੇਂਦਰ ਸਰਕਾਰ ਦੀ ਮਨਜ਼ੂਰੀ ਦੇ ਨਾਲ ਹੀ ਸੁਪਰੀਮ ਕੋਰਟ ਨੂੰ 5 ਨਵੇਂ ਜੱਜ ਮਿਲ ਗਏ ਹਨ।
ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ ਪੰਕਜ ਮਿੱਤਲ, ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ ਸੰਜੇ ਕਰੋਲ, ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ ਪੀ. ਵੀ. ਸੰਜੇ ਕੁਮਾਰ, ਪਟਨਾ ਹਾਈ ਕੋਰਟ ਦੇ ਜੱਜ ਅਹਿਸਾਨੂਦੀਨ ਅਮਾਨੂੱਲਾਹ ਅਤੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਮਨੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਦੇ ਜੱਜ ਦੇ ਰੂਪ ’ਚ ਤਰੱਕੀ ਦਿੱਤੇ ਜਾਣ ਬਾਰੇ ਟਵੀਟ ਰਾਹੀਂ ਜਾਣਕਾਰੀ ਦਿੱਤੀ।
ਇਸ ਦੇ ਨਾਲ ਹੀ ਸੁਪਰੀਮ ਕੋਰਟ ’ਚ ਜੱਜਾਂ ਦੀ ਗਿਣਤੀ 32 ਹੋ ਜਾਵੇਗੀ। ਫਿਲਹਾਲ ਸੁਪਰੀਮ ਕੋਰਟ ’ਚ ਭਾਰਤ ਦੇ ਚੀਫ਼ ਜਸਿਟਸ (ਸੀ. ਜੇ. ਆਈ.) ਸਮੇਤ 27 ਜੱਜ ਕੰਮ ਕਰ ਰਹੇ ਹਨ, ਜਦਕਿ ਇਨ੍ਹਾਂ ਦੀ ਮਨਜ਼ੂਰਸ਼ੁਦਾ ਗਿਣਤੀ 34 ਹੈ। ਇਹ ਨਿਯੁਕਤੀਆਂ ਸੁਪਰੀਮ ਕੋਰਟ ਦੀ ਇਕ ਬੈਂਚ ਵੱਲੋਂ ਕਾਲੇਜੀਅਮ ਦੀਆਂ ਸਿਫਾਰਸ਼ਾਂ ਦੇ ਬਾਵਜੂਦ ਜੱਜਾਂ ਦੀ ਨਿਯੁਕਤੀ ਅਤੇ ਤਬਾਦਲੇ ’ਚ ਸਰਕਾਰ ਵੱਲੋਂ ਦੇਰ ਕਰਨ ’ਤੇ ਸਖਤ ਟਿੱਪਣੀਆਂ ਵਿਚਾਲੇ ਹੋਈਆਂ ਹਨ। ਇਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ 5 ਨਿਯੁਕਤੀਆਂ ਦਾ ਬੈਂਚ ਦੀ ਟਿੱਪਣੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਇਹ ਨਿਯੁਕਤੀਆਂ ਕੇਂਦਰ ਵੱਲੋਂ ਚੰਗੀ ਤਰ੍ਹਾਂ ਵਿਚਾਰ ਕਰਨ ਤੋਂ ਬਾਅਦ ਕੀਤੀਆਂ ਗਈਆਂ ਹਨ।
ਇਕ ਦਿਨ ਪਹਿਲਾਂ ਹੀ ਜਸਟਿਸ ਐੱਸਕੇ ਕੌਲ ਅਤੇ ਜਸਟਿਸ ਏਐੱਸ ਓਕਾ ਦੇ ਬੈਂਚ ਨੇ ਹਾਈ ਕੋਰਟ ਦੇ ਜੱਜਾਂ ਦੇ ਤਬਾਦਲੇ ਦੀਆਂ ਸਿਫ਼ਾਰਸ਼ਾਂ ਨੂੰ ਮਨਜ਼ੂਰੀ ਦੇਣ ਵਿੱਚ ਦੇਰੀ 'ਤੇ ਨਾਰਾਜ਼ਗੀ ਪ੍ਰਗਟਾਈ ਸੀ ਅਤੇ ਇਸ ਨੂੰ "ਬਹੁਤ ਗੰਭੀਰ ਮੁੱਦਾ" ਕਰਾਰ ਦਿੱਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਸੀ ਕਿ ਇਸ ਮਾਮਲੇ ਵਿੱਚ ਦੇਰੀ ਨਾਲ ਪ੍ਰਸ਼ਾਸਨਿਕ ਅਤੇ ਨਿਆਇਕ ਕਾਰਵਾਈ ਦੋਵੇਂ ਹੀ ਹੋ ਸਕਦੀਆਂ ਹਨ।
ਇਹ ਵੀ ਪੜ੍ਹੋ: Neymar Junior Birthday: ਮਜ਼ਦੂਰ ਦੇ ਪੁੱਤਰ ਨੇ ਮਿਹਨਤ ਨਾਲ ਫੁੱਟਬਾਲ ਦੀ ਦੁਨੀਆ 'ਚ ਬਣਾਇਆ ਨਾਂ, ਪੜ੍ਹੋ ਨੇਮਾਰ ਦੇ ਸੰਘਰਸ਼ ਦੀ ਕਹਾਣੀ