ਨਵੀਂ ਦਿੱਲੀ: ਸੁਪਰੀਮ ਕੋਰਟ ਨੇ INX ਮੀਡੀਆ ਮਨੀ ਲਾਂਡਰਿੰਗ ਮਾਮਲੇ 'ਚ ਸਾਬਕਾ ਗ੍ਰਹਿ ਮੰਤਰੀ ਪੀ.ਚਿਦੰਬਰਮ ਨੂੰ ਈਡੀ ਦੀ ਗ੍ਰਿਫ਼ਤਾਰੀ ਤੋਂ 5 ਸਤੰਬਰ ਤਕ ਰਾਹਤ ਦੇ ਦਿੱਤੀ ਹੈ। ਕੋਰਟ ਨੇ ਪੀ.ਚਿਦੰਬਰਮ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਫੈਸਲਾ 5 ਸਤੰਬਰ ਤਕ ਸੁਰੱਖਿਅਤ ਰੱਖ ਲਿਆ।


INX ਮੀਡੀਆ ਮਨੀ ਲਾਂਡਰਿੰਗ ਮਾਮਲੇ 'ਚ ਪੀ.ਚਿਦੰਬਰਮ ਦੀ ਅਪੀਲ 'ਤੇ ਸੁਪਰੀਮ ਕੋਰਟ ਪੰਜ ਸਤੰਬਰ ਨੂੰ ਫੈਸਲਾ ਸੁਣਾਏਗਾ। ਪੀ.ਚਿਦੰਬਰਮ ਨੇ ਆਪਣੀ ਆਗਾਊਂ ਜ਼ਮਾਨਤ ਅਰਜ਼ੀ ਖਾਰਜ ਕਰਨ ਲਈ ਦਿੱਲੀ ਹਾਈਕੋਰਟ ਦੇ 20 ਅਗਸਤ ਦੇ ਫੈਸਲੇ ਨੂੰ ਚੁਣੌਤੀ ਦੇ ਰੱਖੀ ਹੈ।


ਅੱਜ ਸੁਣਾਏ ਫੈਸਲੇ ਤਹਿਤ ਜਸਟਿਸ ਆਰ.ਭਾਨੂਮਤੀ ਤੇ ਜਸਟਿਸ ਏ ਐਸ ਬੋਪੰਨਾ ਦੀ ਬੈਂਟ ਨੇ INX ਮੀਡੀਆ ਮਨੀ ਲਾਂਡਰਿੰਗ ਮਾਮਲੇ 'ਚ ਚਿਦੰਬਰਮ ਨੂੰ ਗ੍ਰਿਫ਼ਤਾਰੀ ਤੋਂ ਮਿਲੀ ਛੋਟ ਪੰਜ ਸਤੰਬਰ ਤਕ ਵਧਾ ਦਿੱਤੀ ਹੈ।