ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਬਦਲਣ ਦੀ ਮੰਗ ਵਾਲੀ ਪਟੀਸ਼ਨ ‘ਤੇ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਤੋਂ 3 ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਇਸ 'ਤੇ ਚੀਫ਼ ਜਸਟਿਸ ਆਫ਼ ਇੰਡੀਆ (ਸੀਜੇਆਈ) ਐਸਏ ਬੋਬੜੇ ਨੇ ਪੁੱਛਿਆ ਕਿ ਉਹ ਤਿੰਨ ਹਫ਼ਤੇ ਕਿਉਂ ਮੰਗ ਰਹੇ ਹਨ, ਤੁਸੀਂ 26 ਜਨਵਰੀ ਤੋਂ ਪਹਿਲਾਂ ਦੀ ਗੱਲ ਕਹੀ ਸੀ।


ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਬਲਵੰਤ ਸਿੰਘ ਰਾਜੋਆਣਾ 'ਤੇ ਫੈਸਲਾ ਲੈਣ ਦਾ ਆਖਰੀ ਮੌਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਹੁਣ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਪਿਛਲੀ ਸੁਣਵਾਈ ਵਿਚ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਅਰਜ਼ੀ 'ਤੇ 26 ਜਨਵਰੀ ਤੱਕ ਫੈਸਲਾ ਲਵੇ, ਜਿਸ ਵਿਚ ਸਜ਼ਾ ਘੱਟ ਕਰਨ ਦੀ ਬੇਨਤੀ ਕੀਤੀ ਹੈ।

ਬਲਵੰਤ ਸਿੰਘ ਕਰੀਬ 25 ਸਾਲਾਂ ਤੋਂ ਜੇਲ੍ਹ ਵਿੱਚ ਰਿਹਾ ਹੈ। 1995 ਵਿਚ ਚੰਡੀਗੜ੍ਹ ਵਿਚ ਸਕੱਤਰੇਤ ਦੇ ਸਾਹਮਣੇ ਹੋਏ ਬੰਬ ਧਮਾਕਿਆਂ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਸਣੇ 18 ਲੋਕ ਮਾਰੇ ਗਏ ਸੀ। ਰਾਜੋਆਣਾ ਦੀ ਰਹਿਮ ਦੀ ਅਪੀਲ 9 ਸਾਲਾਂ ਤੋਂ ਰਾਸ਼ਟਰਪਤੀ ਕੋਲ ਪੈਂਡਿੰਗ ਹੈ।

ਇਹ ਵੀ ਪੜ੍ਹੋ:  Apple iPhone ਯੂਜ਼ਰਸ ਲਈ ਖਾਸ ਖ਼ਬਰ, ਨਵਾਂ iOS 15 ਇਨ੍ਹਾਂ ਮਾਡਲਾਂ 'ਚ ਨਹੀਂ ਕਰੇਗਾ ਕੰਮ, ਜਾਣੋ ਵਧੇਰੇ ਜਾਣਕਾਰੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904