ਪੜਚੋਲ ਕਰੋ

ਜਾਣੋ ਸੁਪਰੀਮ ਕੋਰਟ ਨੇ ਵਕੀਲ ਕਪਿਲ ਸਿੱਬਲ 'ਤੇ ਕਿਉਂ ਲਾਇਆ ਗਿਆ 20 ਹਜ਼ਾਰ ਰੁਪਏ ਦਾ ਜੁਰਮਾਨਾ, ਆਖਰ ਕੀ ਹੈ ਮਾਮਲਾ?

ਸਿੱਬਲ ਦੀ ਬੇਨਤੀ 'ਤੇ ਜਸਟਿਸ ਖਾਨਵਿਲਕਰ ਨੇ ਕਿਹਾ ਕਿ ਬੈਂਚ ਆਪਣਾ ਸਮਾਂ ਬਰਬਾਦ ਕਰਨ 'ਤੇ 20,000 ਰੁਪਏ ਦਾ ਮੁਆਵਜ਼ਾ ਲਵੇਗੀ। ਸੀਨੀਅਰ ਵਕੀਲ ਨੇ ਕਿਹਾ ਕਿ ਉਹ ਇਸ ਦਾ ਭੁਗਤਾਨ ਕਰਨ ਲਈ ਤਿਆਰ ਹਨ।

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੀਨੀਅਰ ਵਕੀਲ ਕਪਿਲ ਸਿੱਬਲ 'ਤੇ 20,000 ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਇਹ ਨੁਕਸਾਨ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ ਦੇ ਪੁੱਤਰ ਅਬਦੁੱਲਾ ਨਾਲ ਸਬੰਧਤ ਮਾਮਲੇ ਵਿੱਚ ਪੇਸ਼ ਨਾ ਹੋਣ ਕਾਰਨ ਲਗਾਇਆ ਗਿਆ ਹੈ। ਹਾਲਾਂਕਿ, ਅਦਾਲਤ ਨੇ ਕਿਹਾ ਹੈ ਕਿ ਕੀ ਸਿੱਬਲ ਇਸ ਰਕਮ ਦਾ ਭੁਗਤਾਨ ਕਰੇਗਾ ਜਾਂ ਅਬਦੁੱਲਾ ਦੇ ਵਕੀਲ ਆਨ ਰਿਕਾਰਡ ਇਹ ਉਨ੍ਹਾਂ ਨੂੰ ਅਦਾ ਕਰਨਹੇ ਇਹ ਉਨ੍ਹਾਂ ਦਾ ਫੈਸਲਾ ਹੈ। ਇਸ ਤੋਂ ਪਹਿਲਾਂ 16 ਸਤੰਬਰ ਨੂੰ ਅਦਾਲਤ ਨੇ ਵਕੀਲਾਂ ਦੇ ਪੇਸ਼ ਨਾ ਹੋਣ ਕਾਰਨ ਅਬਦੁੱਲਾ ਦੀ ਅਪੀਲ ਖਾਰਜ ਕਰ ਦਿੱਤੀ ਸੀ। ਹੁਣ ਇਸ ਨੁਕਸਾਨ ਦੇ ਨਾਲ ਅਪੀਲ ਮੁੜ ਬਹਾਲ ਕੀਤੀ ਗਈ ਹੈ।

ਜੱਜ ਕਰਦੇ ਰਹੇ ਵਕੀਲ ਕਪਿਲ ਸਿੱਬਲ ਦੀ ਉਡੀਕ

ਅਬਦੁੱਲਾ ਨੇ ਯੂਪੀ ਦੀ ਸਵਰ ਵਿਧਾਨ ਸਭਾ ਸੀਟ ਤੋਂ ਉਨ੍ਹਾਂ ਦੀ ਚੋਣ ਰੱਦ ਕਰਨ ਦੇ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਹਾਈਕੋਰਟ ਨੇ 25 ਸਾਲ ਤੋਂ ਘੱਟ ਉਮਰ 'ਚ ਚੋਣਾਂ ਲੜਨ ਕਾਰਨ

ਅਬਦੁੱਲਾ ਦੀ ਚੋਣ ਰੱਦ ਕਰ ਦਿੱਤੀ ਸੀ। ਅਬਦੁੱਲਾ ਇਸ ਸਮੇਂ ਉਮਰ ਨਾਲ ਸਬੰਧਤ ਦਸਤਾਵੇਜ਼ਾਂ ਨੂੰ ਝੂਠਾ ਬਣਾਉਣ ਦੇ ਦੋਸ਼ ਵਿੱਚ ਜੇਲ੍ਹ ਵਿੱਚ ਹੈ।

16 ਸਤੰਬਰ ਨੂੰ ਜਸਟਿਸ ਏ ੱਐਮ ਖਾਨਵਿਲਕਰ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਅਬਦੁੱਲਾ ਦੀ ਅਪੀਲ ਨੂੰ ਅੰਤਿਮ ਸੁਣਵਾਈ ਲਈ ਪੋਸਟ ਕੀਤਾ। ਜੱਜਾਂ ਨੇ ਲੰਮੇ ਸਮੇਂ ਤੱਕ ਉਡੀਕ ਕੀਤੀ। ਨਾ ਤਾਂ ਅਪੀਲਕਰਤਾ ਵਲੋਂ ਦਲੀਲ ਪੇਸ਼ ਕਰਨ ਵਾਲੇ ਕਪੀਲ ਸਿੱਬਲ ਪੇਸ਼ ਹੋਏ ਅਤੇ ਨਾ ਹੀ ਕੋਈ ਹੋਰ ਵਕੀਲ ਪੇਸ਼ ਹੋਇਆ। ਫਿਰ ਜੱਜਾਂ ਨੇ ਅਪੀਲ ਖਾਰਜ ਕਰ ਦਿੱਤੀ।

ਕਪਿਲ ਸਿੱਬਲ ਕਿਸੇ ਹੋਰ ਅਦਾਲਤ ਵਿੱਚ ਰੁੱਝੇ ਹੋਏ ਸੀ

ਸ਼ੁੱਕਰਵਾਰ ਨੂੰ ਸਿੱਬਲ ਨੇ ਜੱਜਾਂ ਨੂੰ ਅਪੀਲ ਮੁੜ ਬਹਾਲ ਕਰਨ ਦੀ ਬੇਨਤੀ ਕੀਤੀ। ਉਨ੍ਹਾਂ ਦੱਸਿਆ ਕਿ 16 ਸਤੰਬਰ ਨੂੰ ਉਹ ਕਿਸੇ ਹੋਰ ਅਦਾਲਤ ਵਿੱਚ ਰੁੱਝੇ ਹੋਏ ਸੀ। ਉਨ੍ਹਾਂ ਨੇ ਐਡਵੋਕੇਟ ਆਨ ਰਿਕਾਰਡ ਕਮਲ ਮੋਹਨ ਗੁਪਤਾ ਨੂੰ ਜੱਜਾਂ ਨੂੰ ਸੂਚਿਤ ਕਰਨ ਅਤੇ ਸੁਣਵਾਈ ਮੁਲਤਵੀ ਕਰਨ ਦੀ ਬੇਨਤੀ ਕਰਨ ਲਈ ਕਿਹਾ ਸੀ। ਇਸ 'ਤੇ ਜੱਜਾਂ ਨੇ ਕਿਹਾ ਕਿ ਉਸ ਦਿਨ ਉਨ੍ਹਾਂ ਨੂੰ ਕਿਸੇ ਨੇ ਕੋਈ ਜਾਣਕਾਰੀ ਨਹੀਂ ਦਿੱਤੀ। ਮਾਮਲਾ ਸੁਣਵਾਈ ਦੀ ਸੂਚੀ ਵਿੱਚ ਪਹਿਲਾਂ ਰੱਖਿਆ ਗਿਆ ਸੀ। ਉਹ 11.30 ਤਕ ਉਡੀਕ ਕਰਦੇ ਰਿਹੇ। ਅਦਾਲਤ ਦੇ ਸਮੇਂ ਦੀ ਅਜਿਹੀ ਬਰਬਾਦੀ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ।

ਬੈਂਚ ਨੇ ਸਮਾਂ ਬਰਬਾਦ ਕਰਨ 'ਤੇ ਜੁਰਮਾਨਾ ਲਗਾਇਆ

ਸਿੱਬਲ ਦੀ ਵਾਰ-ਵਾਰ ਬੇਨਤੀ 'ਤੇ ਜਸਟਿਸ ਖਾਨਵਿਲਕਰ ਨੇ ਕਿਹਾ ਕਿ ਬੈਂਚ ਆਪਣਾ ਸਮਾਂ ਬਰਬਾਦ ਕਰਨ 'ਤੇ 20,000 ਰੁਪਏ ਦਾ ਮੁਆਵਜ਼ਾ ਲਵੇਗੀ। ਸੀਨੀਅਰ ਵਕੀਲ ਨੇ ਕਿਹਾ ਕਿ ਉਹ ਇਸ ਦਾ ਭੁਗਤਾਨ ਕਰਨ ਲਈ ਤਿਆਰ ਹਨ। ਜੱਜ ਨੇ ਕਿਹਾ ਕਿ ਇਹ ਫੈਸਲਾ ਤੁਸੀਂ ਕਰਨਾ ਹੈ ਕਿ ਤੁਸੀਂ ਇਹ ਰਕਮ ਅਦਾ ਕਰੋਗੇ ਜਾਂ ਕੋਈ ਹੋਰ ਵਕੀਲ। ਸਿੱਬਲ ਨੇ ਕਿਹਾ ਕਿ ਉਹ ਬਗੈਰ ਫੀਸ ਕੇਸ ਲੜ ਰਹੇ ਹਨ। ਇਸ ਲਈ, ਉਨ੍ਹਾੰ ਨੂੰ ਇਹ ਰਾਸ਼ੀ ਆਪਣੀ ਜੇਬ ਚੋਂ ਅਦਾ ਕਰਨੀ ਪਵੇਗੀ। ਇਸ 'ਤੇ ਜੱਜ ਨੇ ਕਿਹਾ ਕਿ ਇਹ ਰਾਸ਼ੀ ਲੀਗਲ ਏਡ ਕਮੇਟੀ ਕੋਲ ਜਾਵੇਗੀ। ਉੱਥੇ ਸਿਰਫ ਲੋੜਵੰਦਾਂ ਨੂੰ ਮੁਫਤ ਕਾਨੂੰਨੀ ਮਦਦ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ: ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਹਾਈ ਕੋਰਟ 'ਚ ਸੌਂਪੇ ਆਪਣੀ ਜਾਇਦਾਦ ਦੇ ਵੇਰਵੇ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Embed widget