SC news: ਪਤੰਜਲੀ ਆਯੁਰਵੇਦ ਦੇ ਗੁੰਮਰਾਹ ਕਰਨ ਵਾਲੇ ਇਸ਼ਤਿਹਾਰਾਂ ‘ਤੇ SC ਨੇ ਲਾਈ ਰੋਕ, ਕਿਹਾ- ਪਰਮਾਨੈਂਟ ਰਿਲੀਫ਼ ਦਾ ਦਾਅਵਾ ਗ਼ਲਤ
Supreme court news: ਪਤੰਜਲੀ ਆਯੁਰਵੇਦ ਦੇ ਇਸ਼ਤਿਹਾਰਾਂ ਖ਼ਿਲਾਫ਼ ਸੁਪਰੀਮ ਕੋਰਟ ਨੇ ਵੱਡਾ ਕਦਮ ਚੁੱਕਿਆ ਹੈ। ਸੁਪਰੀਮ ਕੋਰਟ ਨੇ ਪਤੰਜਲੀ ਅਤੇ ਬਾਲਕ੍ਰਿਸ਼ਨ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਹੈ।
Supreme court notice to patanjali: ਪਤੰਜਲੀ ਆਯੁਰਵੇਦ ਦੇ ਇਸ਼ਤਿਹਾਰਾਂ ਨੂੰ ਖ਼ਿਲਾਫ਼ ਸੁਪਰੀਮ ਕੋਰਟ ਨੇ ਵੱਡਾ ਕਦਮ ਚੁੱਕਿਆ ਹੈ। ਸੁਪਰੀਮ ਕੋਰਟ ਨੇ ਪਤੰਜਲੀ ਅਤੇ ਬਾਲਕ੍ਰਿਸ਼ਨ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਬਿਮਾਰੀਆਂ ਦੇ ਇਲਾਜ ਨੂੰ ਲੈ ਕੇ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਜਵਾਬ ਮੰਗਿਆ ਹੈ। ਅਦਾਲਤ ਨੇ ਪੁੱਛਿਆ ਕਿ ਕਿਉਂ ਨਾ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਸੁਪਰੀਮ ਕੋਰਟ ਨੇ ਇਸ਼ਤਿਹਾਰਾਂ 'ਚ ਛਪੀਆਂ ਤਸਵੀਰਾਂ ਦੇ ਆਧਾਰ 'ਤੇ ਨੋਟਿਸ ਜਾਰੀ ਕੀਤਾ ਹੈ।
ਸੁਪਰੀਮ ਕੋਰਟ ਦੀ ਬੈਂਚ ਨੇ ਸੁਣਵਾਈ ਦੌਰਾਨ ਕਿਹਾ ਕਿ ਹੁਕਮਾਂ ਦੇ ਬਾਵਜੂਦ ਇਸ਼ਤਿਹਾਰ ਪ੍ਰਕਾਸ਼ਿਤ ਕਰਨਾ ਬਿਲਕੁਲ ਵੀ ਠੀਕ ਨਹੀਂ ਹੈ। ਨਵੰਬਰ 2023 ਵਿੱਚ ਸੁਪਰੀਮ ਕੋਰਟ ਨੇ ਪਤੰਜਲੀ ਆਯੁਰਵੇਦ ਦੇ ਇਸ਼ਤਿਹਾਰਾਂ ਅਤੇ ਇਸ ਦੇ ਮਾਲਕ ਬਾਬਾ ਰਾਮਦੇਵ ਦੇ ਬਿਆਨਾਂ 'ਤੇ ਇਤਰਾਜ਼ ਕਰਨ ਵਾਲੀ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਪਟੀਸ਼ਨ 'ਤੇ ਸਖਤੀ ਦਿਖਾਈ ਸੀ।
ਇਹ ਵੀ ਪੜ੍ਹੋ: PM ਮੋਦੀ ਨੇ ਮੋਹੰਮਦ ਸ਼ਮੀ ਲਈ ਮੰਗੀਆਂ ਦੁਆਵਾਂ, ਤਾਂ ਭਾਰਤੀ ਤੇਜ਼ ਗੇਂਦਬਾਜ਼ ਨੇ ਇੰਝ ਕੀਤਾ ਪ੍ਰਧਾਨ ਮੰਤਰੀ ਦਾ ਸ਼ੁਕਰੀਆ
ਸੁਪਰੀਮ ਕੋਰਟ ਨੇ ਆਯੂਸ਼ ਮੰਤਰਾਲੇ ਨੂੰ ਸਵਾਲ ਕੀਤਾ ਕਿ ਇਸ ਮਾਮਲੇ ਵਿੱਚ ਹੁਣ ਤੱਕ ਕੀ ਕਦਮ ਚੁੱਕੇ ਗਏ ਹਨ। ਇਹ (ਪਤੰਜਲੀ ਆਯੁਰਵੇਦ ਦਾ ਇਸ਼ਤਿਹਾਰ) ਬਹੁਤ ਗੰਭੀਰ ਮੁੱਦਾ ਹੈ। ਅਸੀਂ ਹੁਣ ਤੋਂ ਪਤੰਜਲੀ ਦੇ ਇਸ਼ਤਿਹਾਰਾਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਵਾਂਗੇ।
ਸੁਪਰੀਮ ਕੋਰਟ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੀਆਂ ਅੱਖਾਂ ਬੰਦ ਕਰਕੇ ਬੈਠੀ ਹੈ। ਇਹ ਬਹੁਤ ਮੰਦਭਾਗਾ ਹੈ। ਅਦਾਲਤ ਨੇ ਕਿਹਾ ਕਿ ਸਰਕਾਰ ਨੂੰ ਤੁਰੰਤ ਕੁਝ ਕਦਮ ਚੁੱਕਣੇ ਪੈਣਗੇ। ਸੁਪਰੀਮ ਕੋਰਟ ਨੇ ਪਤੰਜਲੀ ਆਯੁਰਵੇਦ ਦੇ ਡਾਇਰੈਕਟਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ ਅਤੇ ਪੁੱਛਿਆ ਹੈ ਕਿ ਕਿਉਂ ਨਾ ਉਸ ਵਿਰੁੱਧ ਅਦਾਲਤ ਦੀ ਮਾਣਹਾਨੀ ਦਾ ਕੇਸ ਚਲਾਇਆ ਜਾਵੇ। ਅਦਾਲਤ ਨੇ ਇਸ ਮਾਮਲੇ ਵਿੱਚ ਤਿੰਨ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ।
ਸੁਪਰੀਮ ਕੋਰਟ ਨੇ ਪਤੰਜਲੀ ਨੂੰ ਆਪਣੀਆਂ ਦਵਾਈਆਂ ਦੇ ਇਸ਼ਤਿਹਾਰ ਤੁਰੰਤ ਬੰਦ ਕਰਨ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਪਤੰਜਲੀ ਨੂੰ ਉਸ ਦੇ ਨਿਰਮਿਤ ਅਤੇ ਮਾਰਕੀਟਿੰਗ ਉਤਪਾਦਾਂ ਦੀ ਮਸ਼ਹੂਰੀ ਕਰਨ ਤੋਂ ਰੋਕ ਦਿੱਤਾ ਹੈ, ਜੋ ਦਮਾ, ਸ਼ੂਗਰ, ਮੋਟਾਪਾ ਅਤੇ ਇਸ ਤਰ੍ਹਾਂ ਦੀਆਂ ਬਿਮਾਰੀਆਂ ਨੂੰ ਠੀਕ ਕਰਨ ਦਾ ਦਾਅਵਾ ਕਰਦੇ ਹਨ।