(Source: ECI/ABP News)
ਦੁਸ਼ਿਹਰੇ ਤੋਂ ਬਾਅਦ ਹੋਵੇਗੀ ਧਾਰਾ 370 ਮਾਮਲੇ 'ਤੇ ਸੁਣਵਾਈ-CJI
ਇਹ ਮਾਮਲਾ 2019 ਤੋਂ ਵਿਚਾਰ ਅਧੀਨ ਹੈ। ਇਸ ਮਾਮਲੇ 'ਚ ਸੁਪਰੀਮ ਕੋਰਟ ਨੂੰ ਛੇਤੀ ਸੁਣਵਾਈ ਲਈ ਕਈ ਵਾਰ ਬੇਨਤੀ ਕੀਤੀ ਜਾ ਚੁੱਕੀ ਹੈ। ਵਿਸ਼ੇਸ਼ ਦਰਜੇ ਨੂੰ ਖਤਮ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ 5 ਜੱਜਾਂ ਦੀ ਬੈਂਚ ਨੇ ਸੁਣਵਾਈ ਕੀਤੀ ਹੈ।
![ਦੁਸ਼ਿਹਰੇ ਤੋਂ ਬਾਅਦ ਹੋਵੇਗੀ ਧਾਰਾ 370 ਮਾਮਲੇ 'ਤੇ ਸੁਣਵਾਈ-CJI supreme court hear article 370 case after dussehra holiday ਦੁਸ਼ਿਹਰੇ ਤੋਂ ਬਾਅਦ ਹੋਵੇਗੀ ਧਾਰਾ 370 ਮਾਮਲੇ 'ਤੇ ਸੁਣਵਾਈ-CJI](https://feeds.abplive.com/onecms/images/uploaded-images/2022/06/22/8e2ed32d3ba6802e469c9aa825f2387d_original.jpg?impolicy=abp_cdn&imwidth=1200&height=675)
Supreme Court On Article 370: ਸੁਪਰੀਮ ਕੋਰਟ ਨੇ ਦੁਸ਼ਿਹਰੇ ਦੀ ਛੁੱਟੀ ਤੋਂ ਬਾਅਦ ਧਾਰਾ 370 ਮਾਮਲੇ 'ਤੇ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ ਹੈ। ਚੀਫ਼ ਜਸਟਿਸ ਐਨਵੀ ਰਮਨ(Chief Justice NV Raman) ਨੇ ਵਕੀਲ ਨੂੰ ਛੇਤੀ ਸੁਣਵਾਈ ਦੀ ਮੰਗ ਦਾ ਭਰੋਸਾ ਦਿੰਦੇ ਹੋਏ ਇਹ ਗੱਲ ਕਹੀ। ਇਸ ਤੋਂ ਪਹਿਲਾਂ ਅਪ੍ਰੈਲ 'ਚ ਚੀਫ ਜਸਟਿਸ ਨੇ ਸੁਣਵਾਈ ਬਾਰੇ ਕਿਹਾ ਸੀ, 'ਮੈਨੂੰ ਦੇਖਣ ਦਿਓ'। ਇਸ ਮਾਮਲੇ ਵਿੱਚ ਪੰਜ ਜੱਜਾਂ ਦੀ ਬੈਂਚ ਦਾ ਗਠਨ ਕਰਨਾ ਹੋਵੇਗਾ।
ਇਹ ਮਾਮਲਾ 2019 ਤੋਂ ਵਿਚਾਰ ਅਧੀਨ ਹੈ। ਇਸ ਮਾਮਲੇ 'ਚ ਸੁਪਰੀਮ ਕੋਰਟ ਨੂੰ ਛੇਤੀ ਸੁਣਵਾਈ ਲਈ ਕਈ ਵਾਰ ਬੇਨਤੀ ਕੀਤੀ ਜਾ ਚੁੱਕੀ ਹੈ। ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਖਤਮ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ 5 ਜੱਜਾਂ ਦੀ ਬੈਂਚ ਨੇ ਸੁਣਵਾਈ ਕੀਤੀ ਹੈ। ਹੁਣ ਸੁਪਰੀਮ ਕੋਰਟ ਇਸ ਮਾਮਲੇ ਦੀ ਸੁਣਵਾਈ ਲਈ ਤਿਆਰ ਹੈ।
ਇਹ ਵੀ ਪੜ੍ਹੋ: NIA Raid: 15 ਸੂਬਿਆਂ ਦੇ 96 ਥਾਵਾਂ 'ਤੇ ਛਾਪੇ, 106 ਗ੍ਰਿਫ਼ਤਾਰ, ਸੰਸਥਾ ਨੂੰ ਬੈਨ ਕਰ ਸਕਦੀ ਹੈ ਸਰਕਾਰ
ਕੀ ਹੈ ਸਾਰਾ ਮਾਮਲਾ
ਦਰਅਸਲ, ਪਿਛਲੇ ਸਾਲ 5 ਅਗਸਤ ਨੂੰ ਸੰਸਦ ਨੇ ਧਾਰਾ 370 ਤਹਿਤ ਜੰਮੂ-ਕਸ਼ਮੀਰ ਨੂੰ ਦਿੱਤੇ ਵਿਸ਼ੇਸ਼ ਦਰਜੇ ਨੂੰ ਖ਼ਤਮ ਕਰਨ ਦਾ ਮਤਾ ਪਾਸ ਕੀਤਾ ਸੀ। ਇਸ ਦੇ ਨਾਲ ਹੀ ਸੂਬੇ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਵੰਡਣ ਦਾ ਫੈਸਲਾ ਕੀਤਾ ਗਿਆ। ਇਸ ਨੂੰ ਰਾਸ਼ਟਰਪਤੀ ਨੇ ਵੀ ਮਨਜ਼ੂਰੀ ਦੇ ਦਿੱਤੀ ਹੈ।
ਇਸ ਤੋਂ ਬਾਅਦ ਇਸ ਮਾਮਲੇ ਨੂੰ ਕਈ ਵਾਰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ਵਿੱਚ ਵੱਖ-ਵੱਖ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ। ਸੁਪਰੀਮ ਕੋਰਟ ਨੇ ਦਸੰਬਰ 'ਚ ਮਾਮਲੇ ਦੀ ਸੁਣਵਾਈ ਸ਼ੁਰੂ ਕੀਤੀ ਸੀ ਪਰ ਸੁਣਵਾਈ ਸ਼ੁਰੂ ਹੁੰਦੇ ਹੀ ਕੁਝ ਧਿਰਾਂ ਨੇ ਮਾਮਲੇ ਨੂੰ ਵੱਡੇ ਬੈਂਚ ਕੋਲ ਭੇਜਣ ਦੀ ਮੰਗ ਕੀਤੀ ਸੀ। ਚੱਲ ਰਹੇ ਕੇਸ ਦੀ ਸੁਣਵਾਈ ਹੁਣ ਜਲਦੀ ਹੋਣ ਦੀ ਉਮੀਦ ਹੈ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)