ਪੜਚੋਲ ਕਰੋ

Supreme Court : ਜ਼ਬਰਦਸਤੀ ਧਰਮ ਪਰਿਵਰਤਨ ਖਿਲਾਫ਼ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਜਾਣੋ ਪਿਛਲੀ ਤਰੀਕ 'ਤੇ ਕੇਂਦਰ ਨੇ ਕੀ ਕਿਹਾ ਸੀ ?

Supreme Court On Forced Conversion : ਜ਼ਬਰਦਸਤੀ ਧਰਮ ਪਰਿਵਰਤਨ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ 'ਤੇ ਸੁਪਰੀਮ ਕੋਰਟ 'ਚ ਅੱਜ ਮੁੜ ਸੁਣਵਾਈ ਹੋਣ ਜਾ ਰਹੀ ਹੈ। ਪਿਛਲੀ ਸੁਣਵਾਈ 'ਤੇ ਸੁਪਰੀਮ ਕੋਰਟ ਨੇ ਜਬਰੀ ਧਰਮ ਪਰਿਵਰਤਨ ਨੂੰ ਬਹੁਤ ਗੰਭੀਰ ਮੁੱਦਾ ਕਰਾਰ ਦਿੱਤਾ ਸੀ

Supreme Court On Forced Conversion : ਜ਼ਬਰਦਸਤੀ ਧਰਮ ਪਰਿਵਰਤਨ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ 'ਤੇ ਸੁਪਰੀਮ ਕੋਰਟ 'ਚ ਅੱਜ ਮੁੜ ਸੁਣਵਾਈ ਹੋਣ ਜਾ ਰਹੀ ਹੈ। ਪਿਛਲੀ ਸੁਣਵਾਈ 'ਤੇ ਸੁਪਰੀਮ ਕੋਰਟ ਨੇ ਜਬਰੀ ਧਰਮ ਪਰਿਵਰਤਨ ਨੂੰ ਬਹੁਤ ਗੰਭੀਰ ਮੁੱਦਾ ਕਰਾਰ ਦਿੱਤਾ ਸੀ। ਜਸਟਿਸ ਐਮਆਰ ਸ਼ਾਹ ਨੇ ਕਿਹਾ ਸੀ ਕਿ ਹਰ ਕਿਸੇ ਨੂੰ ਧਰਮ ਚੁਣਨ ਦਾ ਅਧਿਕਾਰ ਹੈ ਪਰ ਧਰਮ ਪਰਿਵਰਤਨ ਨਾਲ ਨਹੀਂ।

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਵੀ ਇਸ ਵਿਸ਼ੇ 'ਤੇ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਸੀ। ਅਦਾਲਤ 'ਚ ਦਾਇਰ ਹਲਫਨਾਮੇ 'ਚ ਕੇਂਦਰ ਨੇ ਦਬਾਅ, ਧੋਖੇ ਜਾਂ ਲਾਲਚ ਕਾਰਨ ਧਰਮ ਪਰਿਵਰਤਨ ਨੂੰ ਬਹੁਤ ਗੰਭੀਰ ਮੁੱਦਾ ਕਰਾਰ ਦਿੱਤਾ ਸੀ। ਕੇਂਦਰ ਨੇ ਸੁਪਰੀਮ ਕੋਰਟ ਦੇ ਪੁਰਾਣੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਕਿਹਾ ਸੀ ਕਿ ਧਰਮ ਦਾ ਪ੍ਰਚਾਰ ਕਰਨਾ ਮੌਲਿਕ ਅਧਿਕਾਰ ਹੈ ਪਰ ਕਿਸੇ ਦਾ ਧਰਮ ਬਦਲਣ ਦਾ ਅਧਿਕਾਰ ਨਹੀਂ ਹੈ। ਸਰਕਾਰ ਇਸ ਮਾਮਲੇ 'ਤੇ ਲੋੜੀਂਦੇ ਕਦਮ ਚੁੱਕੇਗੀ।

ਕੇਂਦਰ ਨੇ ਕਾਨੂੰਨ ਬਣਾਉਣ ਦੀ ਕੀਤੀ ਗੱਲ !

ਜਸਟਿਸ ਐਮਆਰ ਸ਼ਾਹ ਅਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ। ਪਿਛਲੀ ਸੁਣਵਾਈ ਦੌਰਾਨ ਜਸਟਿਸ ਐਮਆਰ ਸ਼ਾਹ ਨੇ ਕਿਹਾ ਸੀ ਕਿ ਜੇਕਰ ਕੋਈ ਆਪਣੀ ਮਰਜ਼ੀ ਨਾਲ ਧਰਮ ਪਰਿਵਰਤਨ ਕਰ ਰਿਹਾ ਹੈ ਤਾਂ ਸਾਨੂੰ ਕੋਈ ਇਤਰਾਜ਼ ਨਹੀਂ ਹੈ ਪਰ ਜੇਕਰ ਉਨ੍ਹਾਂ ਨੂੰ ਕਿਸੇ ਲਾਲਚ, ਡਰ ਜਾਂ ਧਮਕੀ ਦੇ ਕੇ ਅਜਿਹਾ ਕੀਤਾ ਜਾ ਰਿਹਾ ਹੈ ਤਾਂ ਇਹ ਗੰਭੀਰ ਮਾਮਲਾ ਹੈ। ਇਸ ਦੇ ਨਾਲ ਹੀ ਕੇਂਦਰ ਨੇ ਆਪਣੇ ਹਲਫ਼ਨਾਮੇ ਵਿੱਚ ਕਿਹਾ ਹੈ ਕਿ ਉਹ ਜ਼ਬਰਦਸਤੀ ਧਰਮ ਪਰਿਵਰਤਨ ਨੂੰ ਰੋਕਣ ਲਈ ਢੁਕਵੇਂ ਕਦਮ ਚੁੱਕੇਗੀ।

 ਸੁਪਰੀਮ ਕੋਰਟ ਪਹੁੰਚੀ ਗੁਜਰਾਤ ਸਰਕਾਰ 

ਇਸ ਦੌਰਾਨ ਗੁਜਰਾਤ ਸਰਕਾਰ ਵੀ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚ ਗਈ ਹੈ। ਗੁਜਰਾਤ ਸਰਕਾਰ ਨੇ ਜ਼ਬਰਦਸਤੀ ਧਰਮ ਪਰਿਵਰਤਨ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕਰਦੇ ਹੋਏ ਹਲਫ਼ਨਾਮਾ ਦਾਇਰ ਕੀਤਾ ਹੈ। ਗੁਜਰਾਤ ਸਰਕਾਰ ਦੀ ਤਰਫੋਂ ਕਿਹਾ ਗਿਆ ਹੈ ਕਿ ਧਰਮ ਦੀ ਆਜ਼ਾਦੀ ਦੇ ਅਧਿਕਾਰ ਵਿੱਚ ਲੋਕਾਂ ਨੂੰ ਜ਼ਬਰਦਸਤੀ ਜਾਂ ਲਾਲਚ ਦੇ ਕੇ ਧਰਮ ਪਰਿਵਰਤਨ ਕਰਨ ਦਾ ਮੌਲਿਕ ਅਧਿਕਾਰ ਸ਼ਾਮਲ ਨਹੀਂ ਹੈ, ਇਸ ਲਈ ਇਸ ਨੇ ਰਾਜ ਵਿੱਚ ਧਰਮ ਪਰਿਵਰਤਨ ਨੂੰ ਰੋਕਣ ਲਈ ਇੱਕ ਕਾਨੂੰਨ ਪਾਸ ਕੀਤਾ ਹੈ। ਗੁਜਰਾਤ ਸਰਕਾਰ ਨੇ ਤਾਂ ਜਬਰੀ ਧਰਮ ਪਰਿਵਰਤਨ ਨੂੰ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੱਤਾ ਹੈ।

ਕਿਸਨੇ ਦਾਇਰ ਕੀਤੀ ਪਟੀਸ਼ਨ ?

ਵਕੀਲ ਅਤੇ ਭਾਜਪਾ ਆਗੂ ਅਸ਼ਵਿਨੀ ਉਪਾਧਿਆਏ ਵੱਲੋਂ ਦਾਇਰ ਇਸ ਪਟੀਸ਼ਨ ਵਿੱਚ ਤਾਮਿਲਨਾਡੂ ਦੇ ਲਾਵਣਿਆ ਮਾਮਲੇ ਦਾ ਹਵਾਲਾ ਦਿੰਦਿਆਂ ਸੁਪਰੀਮ ਕੋਰਟ ਦੇ ਦਖ਼ਲ ਦੀ ਮੰਗ ਕੀਤੀ ਗਈ ਹੈ। ਤੰਜਾਵੁਰ ਦੀ 17 ਸਾਲਾ ਵਿਦਿਆਰਥਣ ਲਵਣਿਆ ਨੇ ਇਸ ਸਾਲ 19 ਜਨਵਰੀ ਨੂੰ ਕੀਟਨਾਸ਼ਕ ਖਾ ਕੇ ਖੁਦਕੁਸ਼ੀ ਕਰ ਲਈ ਸੀ। ਇਸ ਤੋਂ ਪਹਿਲਾਂ ਉਸ ਨੇ ਇਕ ਵੀਡੀਓ ਬਣਾਈ ਸੀ।

ਉਸ ਵੀਡੀਓ 'ਚ ਲਾਵਣਿਆ ਨੇ ਕਿਹਾ ਕਿ ਉਸ ਦਾ ਸਕੂਲ 'ਸੈਕਰਡ ਹਾਰਟ ਹਾਇਰ ਸੈਕੰਡਰੀ' ਉਸ 'ਤੇ ਈਸਾਈ ਬਣਨ ਲਈ ਦਬਾਅ ਪਾ ਰਿਹਾ ਹੈ। ਇਸ ਲਈ ਲਗਾਤਾਰ ਹੋ ਰਹੀ ਪ੍ਰੇਸ਼ਾਨੀ ਤੋਂ ਤੰਗ ਆ ਕੇ ਉਹ ਆਪਣੀ ਜਾਨ ਦੇ ਰਹੀ ਹੈ। ਮਦਰਾਸ ਹਾਈ ਕੋਰਟ ਨੇ ਘਟਨਾ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਸੀ। ਸੁਪਰੀਮ ਕੋਰਟ ਨੇ ਵੀ ਹਾਈ ਕੋਰਟ ਦੇ ਹੁਕਮਾਂ ਨੂੰ ਬਰਕਰਾਰ ਰੱਖਿਆ।

ਟਾਪ ਹੈਡਲਾਈਨ

Congress Jila Pradhan: ਕਾਂਗਰਸ ਜ਼ਿਲ੍ਹਾ ਪ੍ਰਧਾਨ ਦੀ ਨੂੰਹ ਬਣੇਗੀ ਸੇਵਾਮੁਕਤ ਕਰਨਲ ਦੀ ਧੀ, ਰਾਹੁਲ ਗਾਂਧੀ ਸਣੇ 20,000 ਲੋਕਾਂ ਨੂੰ ਸੱਦਾ; ਦੋਵਾਂ ਦੀ ਲਵ ਮੈਰਿਜ...
ਕਾਂਗਰਸ ਜ਼ਿਲ੍ਹਾ ਪ੍ਰਧਾਨ ਦੀ ਨੂੰਹ ਬਣੇਗੀ ਸੇਵਾਮੁਕਤ ਕਰਨਲ ਦੀ ਧੀ, ਰਾਹੁਲ ਗਾਂਧੀ ਸਣੇ 20,000 ਲੋਕਾਂ ਨੂੰ ਸੱਦਾ; ਦੋਵਾਂ ਦੀ ਲਵ ਮੈਰਿਜ...
Amit Shah Punjab Visit: ਅਮਿਤ ਸ਼ਾਹ 20 ਅਕਤੂਬਰ ਨੂੰ ਫਿਰ ਆਉਣਗੇ ਪੰਜਾਬ, 20 ਦਿਨਾਂ 'ਚ ਦੂਜਾ ਦੌਰਾ; ਮਾਨਸਾ ਵਿੱਚ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਅਤੇ ਫਿਰ...
ਅਮਿਤ ਸ਼ਾਹ 20 ਅਕਤੂਬਰ ਨੂੰ ਫਿਰ ਆਉਣਗੇ ਪੰਜਾਬ, 20 ਦਿਨਾਂ 'ਚ ਦੂਜਾ ਦੌਰਾ; ਮਾਨਸਾ ਵਿੱਚ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਅਤੇ ਫਿਰ...
Big News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, SP ਵੱਲੋਂ ASI ਖਿਲਾਫ਼ ਵੱਡਾ ਐਕਸ਼ਨ, ਜਾਣੋ ਕਿਉਂ ਹੋਈ ਕਾਰਵਾਈ...
Big News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, SP ਵੱਲੋਂ ASI ਖਿਲਾਫ਼ ਵੱਡਾ ਐਕਸ਼ਨ, ਜਾਣੋ ਕਿਉਂ ਹੋਈ ਕਾਰਵਾਈ...
Politics News: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਭਾਜਪਾ' ਨੂੰ ਵੱਡਾ ਝਟਕਾ, 5 ਸੀਨੀਅਰ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਕਿਸਦਾ ਬਣੇ ਹਿੱਸਾ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਭਾਜਪਾ' ਨੂੰ ਵੱਡਾ ਝਟਕਾ, 5 ਸੀਨੀਅਰ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਕਿਸਦਾ ਬਣੇ ਹਿੱਸਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget