Gyanvapi Mosque: 'ਪੂਜਾ ਅਤੇ ਨਮਾਜ ਆਪਣੀ-ਆਪਣੀ ਥਾਂ 'ਤੇ ਜਾਰੀ ਰਹਿਣ ', ਗਿਆਨਵਾਪੀ ਮਾਮਲੇ 'ਚ ਸੁਣਵਾਈ ਦੌਰਾਨ ਬੋਲੇ CJI
Gyanvapi Mosque Case: ਗਿਆਨਵਾਪੀ ਮਸਜਿਦ ਦੇ ਕੰਪਲੈਕਸ ਵਿੱਚ ਮੌਜੂਦ ਬੇਸਮੈਂਟ ਵਿੱਚ ਪੂਜਾ ਕਰਨ ਨੂੰ ਲੈਕੇ ਦਿੱਤੀ ਇਜਾਜ਼ਤ ‘ਤੇ ਮਸਜਿਦ ਕਮੇਟੀ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ।
Gyanvapi Mosque Case Hearing: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਗਿਆਨਵਾਪੀ ਮਸਜਿਦ ਕੰਪਲੈਕਸ ਦੇ ਵਿਆਸ ਬੇਸਮੈਂਟ ‘ਚ ਪੂਜਾ ਦੇ ਖਿਲਾਫ ਮਸਜਿਦ ਕਮੇਟੀ ਦੀ ਪਟੀਸ਼ਨ 'ਤੇ ਸੁਣਵਾਈ ਕੀਤੀ।
ਉੱਥੇ ਹੀ ਮਸਜਿਦ ਪੱਖ ਦੇ ਵਕੀਲ ਹੁਜ਼ੈਫਾ ਅਹਿਮਦੀ ਨੇ ਕਿਹਾ ਕਿ ਹੇਠਲੀ ਅਦਾਲਤ ਨੇ ਹੁਕਮ ਲਾਗੂ ਕਰਨ ਲਈ ਇਕ ਹਫਤੇ ਦਾ ਸਮਾਂ ਦਿੱਤਾ ਸੀ ਪਰ ਸਰਕਾਰ ਨੇ ਇਸ ਨੂੰ ਤੁਰੰਤ ਲਾਗੂ ਕਰ ਦਿੱਤਾ। ਸਾਨੂੰ ਹਾਈ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ਨੂੰ ਇਸ 'ਤੇ ਤੁਰੰਤ ਰੋਕ ਲਗਾਉਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਨੇ ਪੁੱਛਗਿੱਛ ਦੌਰਾਨ ਆਤਿਸ਼ੀ ਅਤੇ ਸੌਰਭ ਭਾਰਦਵਾਜ ਦਾ ਲਿਆ ਨਾਂਅ, ED ਦਾ ਦਾਅਵਾ
ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਇਸ ਮਾਮਲੇ 'ਤੇ ਨੋਟਿਸ ਜਾਰੀ ਕਰਕੇ ਕਿਸੇ ਹੋਰ ਤਰੀਕ 'ਤੇ ਸੁਣਵਾਈ ਦਾ ਸੰਕੇਤ ਦਿੱਤਾ ਹੈ। ਹਾਲਾਂਕਿ, ਮਸਜਿਦ ਪੱਖ ਦੇ ਵਕੀਲ ਨੇ ਆਪਣੀਆਂ ਦਲੀਲਾਂ ਪੇਸ਼ ਕਰਦਿਆਂ ਪੂਜਾ 'ਤੇ ਤੁਰੰਤ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਇਸ ਦੌਰਾਨ ਚੀਫ ਜਸਟਿਸ ਨੇ ਕਿਹਾ ਕਿ ਬੇਸਮੈਂਟ ਵਿੱਚ ਜਾਣ ਦਾ ਰਸਤਾ ਦੱਖਣ ਤੋਂ ਹੈ ਅਤੇ ਮਸਜਿਦ ਵਿੱਚ ਜਾਣ ਦਾ ਰਸਤਾ ਉੱਤਰ ਤੋਂ ਹੈ। ਦੋਹਾਂ ਨੂੰ ਇੱਕ-ਦੂਜੇ ਨਾਲ ਕੋਈ ਫਰਕ ਨਹੀਂ ਪਵੇਗਾ। ਇਸ ਕਰਕੇ ਅਸੀਂ ਇਹ ਨਿਰਦੇਸ਼ ਦਿੰਦੇ ਹਾਂ ਕਿ ਫਿਲਹਾਲ ਅਤੇ ਪੂਜਾ ਦੋਵੇਂ ਆਪਣੀ-ਆਪਣੀ ਥਾਂ ‘ਤੇ ਜਾਰੀ ਰਹਿਣ।
ਇਸ ਦੇ ਨਾਲ ਹੀ ਵਿਆਸ ਪਰਿਵਾਰ ਦੇ ਵਕੀਲ ਸ਼ਿਆਮ ਦੀਵਾਨ ਨੇ ਰਸਮੀ ਨੋਟਿਸ ਜਾਰੀ ਕਰਨ ਦਾ ਵਿਰੋਧ ਕੀਤਾ। ਵਕੀਲ ਨੇ ਕਿਹਾ ਕਿ ਹੇਠਲੀਆਂ ਅਦਾਲਤਾਂ ਵਿੱਚ ਅਜੇ ਤੱਕ ਇਸ ਕੇਸ ਦਾ ਪੂਰੀ ਤਰ੍ਹਾਂ ਨਿਪਟਾਰਾ ਨਹੀਂ ਹੋਇਆ ਹੈ। ਇਸ ਸਮੇਂ ਸੁਪਰੀਮ ਕੋਰਟ ਦੇ ਦਖ਼ਲ ਦੀ ਲੋੜ ਨਹੀਂ ਹੈ।
ਇਹ ਵੀ ਪੜ੍ਹੋ: ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਕਾਂਗਰਸ 'ਚ ਹੋਏ ਸ਼ਾਮਲ, ਪਟਿਆਲਾ ਤੋਂ ਹੋਣਗੇ ਉਮੀਦਵਾਰ ?
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।