ਪੜਚੋਲ ਕਰੋ

Manipur Violence: ਮਣੀਪੁਰ 'ਚ ਔਰਤਾਂ 'ਤੇ ਅੱਤਿਆਚਾਰ ਦੇ ਮਾਮਲੇ 'ਚ CJI ਦਾ ਸਰਕਾਰ ਨੂੰ ਸਵਾਲ, '14 ਦਿਨਾਂ ਤੱਕ ਕੁਝ ਕਿਉਂ ਨਹੀਂ ਹੋਇਆ?'

Manipur: ਮਣੀਪੁਰ ਵਾਇਰਲ ਵੀਡੀਓ (Manipur Viral Video) ਨੂੰ ਲੈ ਕੇ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਮੁੜ ਸੁਣਵਾਈ ਕੀਤੀ। ਇਸ ਦੌਰਾਨ ਜਸਟਿਸ (CJI) ਡੀਵਾਈ ਚੰਦਰਚੂੜ ਨੇ ਪੁਲਿਸ ਅਤੇ ਸਰਕਾਰ ਤੋਂ ਕਈ ਅਹਿਮ ਸਵਾਲ ਪੁੱਛੇ।

Supreme Court on Manipur Violence: ਮਣੀਪੁਰ ਵਾਇਰਲ ਵੀਡੀਓ ਨੂੰ ਲੈ ਕੇ ਸੋਮਵਾਰ (31 ਜੁਲਾਈ) ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਸਰਕਾਰ ਨੂੰ ਕਈ ਸਖ਼ਤ ਸਵਾਲ ਪੁੱਛੇ।

CJI DY ਚੰਦਰਚੂੜ ਨੇ ਪੁੱਛਿਆ, "4 ਮਈ ਦੀ ਘਟਨਾ 'ਤੇ ਪੁਲਿਸ ਨੇ 18 ਮਈ ਨੂੰ ਐਫਆਈਆਰ ਦਰਜ ਕੀਤੀ। 14 ਦਿਨਾਂ ਤੱਕ ਕੁਝ ਕਿਉਂ ਨਹੀਂ ਹੋਇਆ? ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਸਾਹਮਣੇ ਆਇਆ ਕਿ ਔਰਤਾਂ ਨੂੰ ਨਗਨ ਕਰਕੇ ਘੁਮਾਇਆ ਗਿਆ ਅਤੇ ਘੱਟੋ-ਘੱਟ 2 ਦਿਨ ਬਲਾਤਕਾਰ ਕੀਤਾ ਗਿਆ। ਉਦੋਂ ਪੁਲਿਸ ਕੀ ਕਰ ਰਹੀ ਸੀ?"

ਕੋਰਟ ਵਿੱਚ ਕਿਸ ਨੇ ਕੀ ਕਿਹਾ?

ਸੀਜੇਆਈ ਡੀਵਾਈ ਚੰਦਰਚੂੜ ਨੇ ਕਿਹਾ, "ਮੰਨ ਲਓ ਕਿ ਔਰਤਾਂ ਵਿਰੁੱਧ ਅਪਰਾਧ ਦੇ 1000 ਮਾਮਲੇ ਦਰਜ ਹਨ, ਕੀ ਸੀਬੀਆਈ ਸਾਰਿਆਂ ਦੀ ਜਾਂਚ ਕਰ ਸਕੇਗੀ? ਇਸ 'ਤੇ ਸਰਕਾਰ ਦੀ ਤਰਫੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਸੀਬੀਆਈ ਦੇ ਸੰਯੁਕਤ ਡਾਇਰੈਕਟਰ ਰੈਂਕ ਦੀ ਇਕ ਮਹਿਲਾ ਅਧਿਕਾਰੀ ਨੂੰ ਜਾਂਚ ਟੀਮ 'ਚ ਰੱਖਿਆ ਜਾਵੇਗਾ।

ਉੱਥੇ ਹੀ ਸਰਕਾਰ ਵਲੋਂ ਪੇਸ਼ ਹੋਏ ਅਟਾਰਨੀ ਜਨਰਲ ਆਰ ਵੈਂਕਟਰਮਨੀ ਨੇ ਕਿਹਾ ਕਿ ਉਹ ਮੰਗਲਵਾਰ (1 ਅਗਸਤ) ਨੂੰ ਹਰ ਮਾਮਲੇ 'ਤੇ ਤੱਥਾਂ ਸਮੇਤ ਜਾਣਕਾਰੀ ਦੇਣਗੇ।

ਇਹ ਵੀ ਪੜ੍ਹੋ: Tomato Price: ਟਮਾਟਰ ਹੋਏ ਹੋਰ ਲਾਲ! ਅੱਜ ਦਾ ਰੇਟ 200 ਰੁਪਏ ਪ੍ਰਤੀ ਕਿਲੋ, ਜਲਦ ਹੀ ਹੋਏਗਾ 250 ਤੋਂ ਪਾਰ

ਸੁਪਰੀਮ ਕੋਰਟ ਨੇ ਮੰਗੀ ਸਾਰੀ FIR ਦੀ ਜਾਣਕਾਰੀ

ਸੀਜੇਆਈ ਨੇ ਅੱਗੇ ਕਿਹਾ, "ਅਸੀਂ ਜਾਣਨਾ ਚਾਹੁੰਦੇ ਹਾਂ ਕਿ 6000 ਐਫਆਈਆਰਜ਼ ਦਾ ਵਰਗੀਕਰਨ ਕੀ ਹੈ, ਕਿੰਨੀਆਂ ਜ਼ੀਰੋ ਐਫਆਈਆਰ ਹਨ, ਕੀ ਕਾਰਵਾਈ ਕੀਤੀ ਗਈ ਹੈ, ਕਿੰਨੀਆਂ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ? ਅਸੀਂ ਕੱਲ੍ਹ ਸਵੇਰੇ ਦੁਬਾਰਾ ਸੁਣਵਾਈ ਕਰਾਂਗੇ। ਧਾਰਾ 370 ਮਾਮਲੇ ਦੀ ਸੁਣਵਾਈ ਹੈ। ਇਸ ਲਈ ਕੱਲ੍ਹ ਹੀ ਇਸ ਮਾਮਲੇ ਦੀ ਸੁਣਵਾਈ ਕਰਨੀ ਪਵੇਗੀ।

ਇਸ 'ਤੇ ਸਰਕਾਰ ਵੱਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ, 'ਕੱਲ੍ਹ ਸਵੇਰ ਤੱਕ ਐਫਆਈਆਰ ਦਾ ਵਰਗੀਕਰਨ ਮਿਲਣਾ ਮੁਸ਼ਕਲ ਹੋਵੇਗਾ।'

ਸੀਜੇਆਈ ਨੇ ਕੀਤੇ ਸਵਾਲ

ਸੀਜੇਆਈ ਨੇ ਕਿਹਾ, "ਸਵਾਲ ਇਹ ਵੀ ਹੈ ਕਿ ਪੀੜਤ ਔਰਤਾਂ ਦੇ ਬਿਆਨ ਕੌਣ ਦਰਜ ਕਰੇਗਾ? 19 ਸਾਲ ਦੀ ਔਰਤ ਜੋ ਕਿ  ਰਾਹਤ ਕੈਂਪ ਵਿੱਚ ਹੈ, ਉਹ ਪਿਤਾ ਜਾਂ ਭਰਾ ਦੇ ਮਾਰੇ ਜਾਣ ਤੋਂ ਡਰੀ ਹੋਈ ਹੈ, ਕੀ ਇਹ ਸੰਭਵ ਹੋ ਸਕੇਗਾ ਕਿ ਨਿਆਂਇਕ ਪ੍ਰਕਿਰਿਆ ਉਸ ਤੱਕ ਪਹੁੰਚ ਸਕੇ।"

ਇਹ ਵੀ ਪੜ੍ਹੋ: ਜੀਐਨਸੀਟੀਡੀ ਬਿੱਲ ਇੱਕ ਪ੍ਰਯੋਗ, ਕਿਸੇ ਵੀ ਰਾਜ ਵਿੱਚ ਸੱਤਾ ਹਥਿਆਉਣ ਲਈ ਵਰਤਿਆ ਜਾ ਸਕਦਾ ਹੈ : ਰਾਘਵ ਚੱਢਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Advertisement
ABP Premium

ਵੀਡੀਓਜ਼

Jagjit Singh Dhallewal | Shabad Kirtan | ਖਨੌਰੀ ਬਾਰਡਰ 'ਤੇ ਇਲਾਹੀ ਕੀਰਤਨ ਦਾ ਪ੍ਰਵਾਹSKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗFarmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaur

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
Punjab News: ਪੰਜਾਬ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਪੰਜਾਬੀਆਂ ਨੂੰ ਦਿੱਤਾ ਖਾਸ ਤੋਹਫਾ, ਪੜ੍ਹੋ ਖਬਰ...
Punjab News: ਪੰਜਾਬ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਪੰਜਾਬੀਆਂ ਨੂੰ ਦਿੱਤਾ ਖਾਸ ਤੋਹਫਾ, ਪੜ੍ਹੋ ਖਬਰ...
Embed widget