ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਜਵਾਬਤਲਬ ਕੀਤਾ ਹੈ। ਦੇਸ਼ ਦੀ ਸਿਖਰਲੀ ਅਦਾਲਤ ਨੇ ਕਾਂਗਰਸ ਦੇ ਸੰਸਦ ਮੈਂਬਰ ਸੁਸ਼ਮਿਤਾ ਦੇਵ ਦੀ ਅਰਜ਼ੀ 'ਤੇ ਸੁਣਵਾਈ ਕਰਦਿਆਂ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਹੈ।


ਭਾਰਤ ਦੇ ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਚੋਣ ਕਮਿਸ਼ਨ ਆਪਣੇ ਪੱਧਰ 'ਤੇ ਇਨ੍ਹਾਂ ਸ਼ਿਕਾਇਤਾਂ ਦਾ ਨਿਬੇੜਾ ਕਰ ਸਕਦਾ ਹੈ। ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਮੋਦੀ, ਸ਼ਾਹ ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਖ਼ਿਲਾਫ਼ ਸ਼ਿਕਾਇਤਾਂ ਬਾਰੇ ਵਿਚਾਰ ਕਰ ਸਕਦਾ ਹੈ।

ਮੋਦੀ ਤੇ ਸ਼ਾਹ ਖ਼ਿਲਾਫ਼ ਸ਼ਿਕਾਇਤ ਹੈ ਕਿ ਉਨ੍ਹਾਂ ਨਫ਼ਰਤੀ ਭਾਸ਼ਣ ਦਿੱਤੇ ਤੇ ਸਿਆਸੀ ਲਾਹੇ ਲਈ ਹਥਿਆਰਬੰਦ ਸੁਰੱਖਿਆ ਬਲਾਂ ਦੀ ਵਰਤੋਂ ਕੀਤੀ ਹੈ। ਉੱਧਰ, ਰਾਹੁਲ ਗਾਂਧੀ 'ਚੌਕੀਦਾਰ ਚੋਰ ਹੈ' ਨਾਅਰੇ ਦੀ ਵਰਤੋਂ ਕਰਕੇ ਸ਼ਿਕਾਇਤਾਂ ਝੱਲ ਰਹੇ ਹਨ। ਮਾਮਲੇ ਦੀ ਅਗਲੀ ਸੁਣਵਾਈ ਦੋ ਮਈ ਨੂੰ ਹੋਵੇਗੀ।