ਪੜਚੋਲ ਕਰੋ
Advertisement
ਸਿੱਖ ਕਤਲੇਆਮ: ਸੱਜਣ ਦੇ ਕੇਸ ਤੋਂ ਜੱਜ ਨੇ ਪੈਰ ਪਿਛਾਂਹ ਖਿੱਚੇ
ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਜੱਜ ਜਸਟਿਸ ਸੰਜੀਵ ਖੰਨਾ ਨੇ ਸੋਮਵਾਰ ਨੂੰ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਵੱਲੋਂ ਦਾਇਰ ਅਰਜ਼ੀ ਦੀ ਸੁਣਵਾਈ ਕਰਨ ਤੋਂ ਖ਼ੁਦ ਨੂੰ ਪਾਸੇ ਕਰ ਲਿਆ ਹੈ। ਸੱਜਣ ਕੁਮਾਰ ਨੂੰ ਬੀਤੇ ਸਾਲ 17 ਦਸੰਬਰ ਨੂੰ ਪੰਜ ਸਿੱਖਾਂ ਦੇ ਕਤਲ ਮਾਮਲੇ ਵਿੱਚ ਤਾ-ਉਮਰ ਕੈਦ ਦੀ ਸਜ਼ਾ ਸੁਣਾਈ ਹੋਈ ਹੈ। ਇਸ ਨੂੰ ਸੱਜਣ ਕੁਮਾਰ ਨੇ ਦੇਸ਼ ਦੀ ਸਰਬਉੱਚ ਅਦਾਲਤ ਵਿੱਚ ਚੁਣੌਤੀ ਦਿੱਤੀ ਹੋਈ ਹੈ।
ਸਜ਼ਾ ਮਗਰੋਂ ਸੱਜਣ ਕੁਮਾਰ ਨੇ 31 ਦਸੰਬਰ, 2018 ਨੂੰ ਅਦਾਲਤ ਵਿੱਚ ਸਮਰਪਣ ਕਰ ਦਿੱਤਾ ਸੀ। ਸੱਜਣ ਕੁਮਾਰ ਨੂੰ ਪਹਿਲੀ-ਦੂਜੀ ਨਵੰਬਰ 1984 ਨੂੰ ਦਿੱਲੀ ਛਾਉਣੀ ਦੇ ਰਾਜ ਨਗਰ ਇਲਾਕੇ ਵਿੱਚ ਪੰਜ ਸਿੱਖਾਂ ਦੇ ਕਤਲ ਤੇ ਗੁਰਦੁਆਰੇ ਵਿੱਚ ਅੱਗਜ਼ਨੀ ਕਰਨ ਦੇ ਮਾਮਲਿਆਂ ਵਿੱਚ ਦੋਸ਼ੀ ਪਾਇਆ ਗਿਆ ਸੀ। ਸੱਜਣ ਦੇ ਨਾਲ ਉਸ ਦੇ ਪੰਜ ਸਾਥੀਆਂ ਨੂੰ ਵੀ ਸਜ਼ਾ ਹੋਈ ਸੀ। ਸੱਜਣ ਨੂੰ ਆਪਣੀ ਤਾ-ਉਮਰ ਕੈਦ ਪ੍ਰਵਾਨ ਨਹੀਂ, ਇਸ ਲਈ ਉਸ ਨੇ ਇਸ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।
ਜਸਟਿਸ ਖੰਨਾ ਵੱਲੋਂ ਖ਼ੁਦ ਨੂੰ ਮਾਮਲੇ ਨਾਲੋਂ ਵੱਖ ਕਰਨ ਮਗਰੋਂ ਇਹ ਕੇਸ ਹੁਣ ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਬੈਂਚ ਵੱਲੋਂ ਸੁਣਿਆ ਜਾਵੇਗਾ। ਸੱਜਣ ਕੁਮਾਰ ਦੀ ਅਰਜ਼ੀ 'ਤੇ ਸੋਮਵਾਰ ਨੂੰ ਸੁਣਵਾਈ ਕੀਤੀ ਜਾਣੀ ਸੀ ਪਰ ਇਸ ਤੋਂ ਪਹਿਲਾਂ ਹੀ ਜਸਟਿਸ ਖੰਨਾ ਨੇ ਆਪਣੇ ਆਪ ਨੂੰ ਪਾਸੇ ਕਰ ਲਿਆ। ਹਾਲਾਂਕਿ, ਉਨ੍ਹਾਂ ਇਸ ਕਦਮ ਬਾਰੇ ਕੀ ਕਾਰਨ ਦੱਸਿਆ, ਇਹ ਹਾਲੇ ਸਪੱਸ਼ਟ ਨਹੀਂ ਹੋ ਸਕਿਆ ਹੈ।
Bail application of Sajjan Kumar ( in file pic) in 1984 Anti-Sikh riots case: Justice Sanjiv Khanna of the Supreme Court bench, which was hearing the case, recuses himself. Now the matter will be listed before another bench of the Supreme Court for a detailed hearing in the case. pic.twitter.com/Uwfbj9DuOP
— ANI (@ANI) February 25, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement